ਬਰਨਾਲਾ: ਸੜਕ ਹਾਦਸੇ ਦੌਰਾਨ ਪਤੀ ਦੀ ਮੌਤ, ਪਤਨੀ ਗੰਭੀਰ ਜ਼ਖ਼ਮੀ

By  Jashan A May 10th 2019 09:41 AM

ਬਰਨਾਲਾ: ਸੜਕ ਹਾਦਸੇ ਦੌਰਾਨ ਪਤੀ ਦੀ ਮੌਤ, ਪਤਨੀ ਗੰਭੀਰ ਜ਼ਖ਼ਮੀ,ਬਰਨਾਲਾ: ਆਏ ਦਿਨ ਸੂਬੇ 'ਚ ਕਈ ਲੋਕ ਤੇਜ਼ ਰਫਤਾਰ ਦਾ ਸ਼ਿਕਾਰ ਬਣਦੇ ਹਨ, ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਬਰਨਾਲਾ 'ਚ ਵਾਪਰਿਆ, ਜਿਥੇ ਇਕ ਸਕੂਲ ਬੱਸ ਨੇ ਬਾਈਕ ਸਵਾਰ ਪਤੀ-ਪਤਨੀ ਨੂੰ ਆਪਣੀ ਲਪੇਟ ਵਿਚ ਲੈ ਲਿਆ।

acci ਬਰਨਾਲਾ: ਸੜਕ ਹਾਦਸੇ ਦੌਰਾਨ ਪਤੀ ਦੀ ਮੌਤ, ਪਤਨੀ ਗੰਭੀਰ ਜ਼ਖ਼ਮੀ

ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਅਮਰ ਸਿੰਘ (62) ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ।

ਹੋਰ ਪੜ੍ਹੋ:ਉੱਤਰ ਪ੍ਰਦੇਸ਼ ‘ਚ ਹਵਾਈ ਫੌਜ ਦਾ ਜਹਾਜ਼ ਹੋਇਆ ਹਾਦਸਾਗ੍ਰਸਤ ,ਸੁਰੱਖਿਅਤ ਬਾਹਰ ਕੱਢੇ ਪਾਇਲਟ

acci ਬਰਨਾਲਾ: ਸੜਕ ਹਾਦਸੇ ਦੌਰਾਨ ਪਤੀ ਦੀ ਮੌਤ, ਪਤਨੀ ਗੰਭੀਰ ਜ਼ਖ਼ਮੀ

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਨੇ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਬੱਸ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

-PTC News

Related Post