ਬਰਨਾਲਾ:ਸ਼੍ਰੋਮਣੀ ਅਕਾਲੀ ਦਲ ਵੱਲੋਂ ਤੇਲ ਦੀਆਂ ਵੱਧਦੀਆਂ ਕੀਮਤਾਂ ਖਿਲਾਫ ਡੀਸੀ ਦਫਤਰ ਅੱਗੇ ਦਿੱਤਾ ਰੋਸ ਧਰਨਾ

By  Shanker Badra June 26th 2018 12:40 PM -- Updated: June 26th 2018 12:43 PM

ਬਰਨਾਲਾ:ਸ਼੍ਰੋਮਣੀ ਅਕਾਲੀ ਦਲ ਵੱਲੋਂ ਤੇਲ ਦੀਆਂ ਵੱਧਦੀਆਂ ਕੀਮਤਾਂ ਖਿਲਾਫ ਡੀਸੀ ਦਫਤਰ ਅੱਗੇ ਦਿੱਤਾ ਰੋਸ ਧਰਨਾ:ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਸੂਬੇ ਭਰ ਵਿੱਚ ਤੇਲ ਦੀਆਂ ਵੱਧਦੀਆਂ ਕੀਮਤਾਂ ਅਤੇ ਪੰਜਾਬ ਸਰਕਾਰ ਵੱਲੋਂ ਤੇਲ ਉਪਰ ਅਤੇ ਹੋਰ ਲਗਾਏ ਜਾ ਰਹੇ ਟੈਕਸਾ ਦੇ ਰੋਸ ਵਿੱਚ ਧਰਨੇ ਦਿੱਤੇ ਜਾ ਰਹੇ ਹਨ।barnala SAD oil rising prices Against DC Office Dharnaਜਿਸ ਤਹਿਤ ਬਰਨਾਲਾ ਵਿਖੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ ਦੀ ਅਗਵਾਈ ਵਿੱਚ ਡੀਸੀ ਦਫਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ।barnala SAD oil rising prices Against DC Office Dharnaਪ੍ਰੈਸ ਨਾਲ ਗੱਲਬਾਤ ਕਰਦਿਆਂ ਆਗੂਆ ਨੇ ਦੱਸਿਆ ਪੰਜਾਬ ਸਰਕਾਰ ਸੂਬੇ ਦੇ ਆਮ ਲੋਕਾਂ ਉਪਰ ਟੈਕਸਾਂ ਦਾ ਵਾਧੂ ਭਾਰ ਪਾ ਰਹੀ ਹੈ ਜਿਸ ਕਾਰਨ ਸੂਬੇ ਅੰਦਰ ਮਹਿੰਗਾਈ ਅਤੇ ਤੇਲ ਦੀਆਂ ਕੀਮਤਾਂ ਅਸਾਨੀ ਛੂ ਰਹੀਆਂ ਹਨ।barnala SAD oil rising prices Against DC Office Dharnaਉਹਨਾਂ ਦੱਸਿਆ ਕਿ ਮਹਿੰਗੇ ਭਾਅ ਦਾ ਡੀਜਲ ਹੋਣ ਕਾਰਨ ਕਿਸਾਨਾਂ ਨੂੰ ਵੀ ਕਾਫੀ ਮੁਸਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਹਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਤੇਲ ਉਪਰ ਲਗਾਏ ਜਾਂਦੇ ਆਪਣੇ ਟੈਕਸਾਂ ਵਿੱਚ ਘਟੌਤੀ ਕਰੇ ਤਾਂ ਜੋ ਲੋਕਾਂ ਨੁੰ ਮਹਿੰਗਾਈ ਦੀ ਮਾਰ ਤੋਂ ਰਾਹ ਮਿਲ ਸਕੇ। -PTCNews

Related Post