ਬਰਨਾਲਾ : ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ ,ਜ਼ਮੀਨ ਵੇਚ ਕੇ ਵੀ ਨਹੀਂ ਲੱਥਿਆ ਕਰਜ਼ਾ

By  Shanker Badra February 13th 2019 01:44 PM -- Updated: February 13th 2019 01:52 PM

ਬਰਨਾਲਾ : ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ ,ਜ਼ਮੀਨ ਵੇਚ ਕੇ ਵੀ ਨਹੀਂ ਲੱਥਿਆ ਕਰਜ਼ਾ :ਬਰਨਾਲਾ : ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧ ਨੇ ਪੰਜਾਬ 'ਚ ਕਿਸਾਨਾਂ ਤੇ ਮਜ਼ਦੂਰਾਂ ਦੀ ਮਾੜੀ ਆਰਥਿਕ ਹਾਲਤ ਨੂੰ ਜੱਗ ਜਾਹਿਰ ਕੀਤਾ ਹੈ।ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਦਾ ਇਹ ਕੋਈ ਨਵਾਂ ਮਾਮਲਾ ਨਹੀਂ ਹੈ ਸਗੋਂ ਹਰ ਰੋਜ਼ ਹੀ ਕਿਤੇ ਨਾ ਕਿਤੇ ਖੁਦਕੁਸ਼ੀ ਹੁੰਦੀ ਰਹਿੰਦੀ ਹੈ।ਸੂਬੇ ਅੰਦਰ ਕਿਸਾਨ ਮਜ਼ਦੂਰਾਂ ਦੀ ਹਾਲਤ ਦਿਨ-ਬ-ਦਿਨ ਕਮਜੋਰ ਹੁੰਦੀ ਜਾ ਰਹੀ ਹੈ,ਜਿਸ ਦੇ ਕਾਰਨ ਸੂਬੇ ਅੰਦਰ ਹਰ ਰੋਜ਼ ਕਿਸਾਨ ਮਜ਼ਦੂਰ ਖੁਦਕੁਸ਼ੀ ਕਰ ਰਹੇ ਹਨ।ਅਜਿਹਾ ਹੀ ਇੱਕ ਮਾਮਲਾ ਅੱਜ ਬਰਨਾਲਾ ਜ਼ਿਲ੍ਹੇ ਦੇ ਪਿੰਡ ਚੀਮਾ ਵਿੱਚ ਸਾਹਮਣੇ ਆਇਆ ਹੈ।

barnala-village-cheema-farmer-suicide ਬਰਨਾਲਾ : ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ ,ਜ਼ਮੀਨ ਵੇਚ ਕੇ ਵੀ ਨਹੀਂ ਲਿਆ ਕਰਜ਼ਾ

ਬਰਨਾਲਾ ਦੇ ਪਿੰਡ ਚੀਮਾ ਦੇ ਇੱਕ ਕਿਸਾਨ ਨੇ ਕਰਜ਼ੇ ਤੋਂ ਤੰਗ ਪ੍ਰੇਸ਼ਾਨ ਹੋ ਕੇ ਕੋਈ ਜਹਿਰੀਲ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ।ਮ੍ਰਿਤਕ ਕਿਸਾਨ ਦੀ ਪਛਾਣ 40 ਸਾਲਾ ਜੋਗਿੰਦਰ ਸਿੰਘ ਵਜੋਂ ਹੋਈ ਹੈ।ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਦੇ ਸਿਰ 6 ਲੱਖ ਦੇ ਕਰੀਬ ਕਰਜ਼ਾ ਸੀ ,ਜਿਸ ਕਰਕੇ ਉਹ ਪਿਛਲੇ ਕਾਫ਼ੀ ਦਿਨਾਂ ਤੋਂ ਤੰਗ ਪ੍ਰੇਸ਼ਾਨ ਰਹਿੰਦਾ ਸੀ।ਇਸ ਕਾਰਨ ਕਿਸਾਨ ਨੇ ਅਜਿਹਾ ਕਦਮ ਚੁੱਕਿਆ ਹੈ।

barnala-village-cheema-farmer-suicide ਬਰਨਾਲਾ : ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ ,ਜ਼ਮੀਨ ਵੇਚ ਕੇ ਵੀ ਨਹੀਂ ਲਿਆ ਕਰਜ਼ਾ

ਪਰਿਵਾਰ ਦੇ ਦੱਸਣ ਮੁਤਾਬਕ 2 ਏਕੜ ਜ਼ਮੀਨ 'ਚੋਂ ਇੱਕ ਏਕੜ ਜ਼ਮੀਨ ਵੇਚ ਕੇ ਵੀ ਕਿਸਾਨ ਆਪਣਾ ਕਰਜ਼ਾ ਉਤਾਰ ਨਹੀਂ ਸਕਿਆ ਅਤੇ ਕਰਜ਼ਾ ਉਤਰਨ ਦੀ ਬਜਾਏ ਵੱਧਦਾ ਜਾ ਰਿਹਾ ਸੀ।ਮ੍ਰਿਤਕ ਕਿਸਾਨ ਜੋਗਿੰਦਰ ਸਿੰਘ ਦਿਹਾੜੀ ਕਰਕੇ ਆਪਣਾ ਗੁਜ਼ਾਰਾ ਕਰਦਾ ਸੀ।

-PTCNews

Related Post