ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ , ਜਨਮ ਦਿਨ ਵਾਲੇ ਦਿਨ ਹੀ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ

By  Shanker Badra August 8th 2019 02:34 PM

ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ , ਜਨਮ ਦਿਨ ਵਾਲੇ ਦਿਨ ਹੀ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ:ਬਰਨਾਲਾ : ਪੰਜਾਬ ‘ਚ ਆਵਾਰਾ ਪਸ਼ੂਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ, ਜਿਸ ਕਾਰਨ ਸੜਕਾਂ ‘ਤੇ ਆਵਾਰਾ ਪਸ਼ੂ ਆਮ ਹੀ ਦਿਖਾਈ ਦਿੰਦੇ ਹਨ। ਇਹ ਆਵਾਰਾ ਪਸ਼ੂ ਕਈ ਵਾਰ ਤਾਂ ਸਾਡੀ ਮੌਤ ਦਾ ਕਾਰਨ ਵੀ ਬਣ ਜਾਂਦੇ ਹਨ। ਪੰਜਾਬ ਵਿੱਚ ਆਵਾਰਾ ਘੁੰਮਣ ਵਾਲੇ ਪਸ਼ੂਆਂ ਕਰਕੇ ਸੜਕਾਂ ‘ਤੇ ਨਿੱਤ ਹਾਦਸੇ ਹੋ ਰਹੇ ਹਨ। ਇਨ੍ਹਾਂ ਪਸ਼ੂਆਂ ਦਾ ਸ਼ਿਕਾਰ ਹੋਣ ਤੋਂ ਬਾਅਦ ਕਈ ਲੋਕ ਜ਼ਖ਼ਮੀ ਹੋ ਚੁੱਕੇ ਹਨ ਤੇ ਕਈਆਂ ਦੀ ਜਾਨ ਜਾ ਚੁੱਕੀ ਹੈ। ਅਜਿਹਾ ਹੀ ਤਾਜ਼ਾ ਮਾਮਲਾ ਬਰਨਾਲਾ ਜ਼ਿਲੇ ਦੇ ਪਿੰਡ ਮੱਲੀਆਂ ਤੋਂ ਸਾਹਮਣੇ ਆਇਆ ਹੈ।

Barnala village Maliana Stray Animals Due Young Death ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ , ਜਨਮ ਦਿਨ ਵਾਲੇ ਦਿਨ ਹੀ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ

ਜਿਥੇ 20 ਸਾਲਾ ਨੌਜਵਾਨ ਦੀ ਆਵਾਰਾ ਪਸ਼ੂਆਂ ਦੀ ਲਪੇਟ 'ਚ ਆਉਣ ਕਰਕੇ ਮੌਤ ਹੋ ਗਈ ਹੈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸੁਖਪ੍ਰੀਤ ਸਿੰਘ ਵਜੋਂ ਹੋਈ ਹੈ।ਦੱਸਿਆ ਜਾ ਰਿਹਾ ਹੈ ਕਿ ਜਿਸ ਦਿਨ ਨੌਜਵਾਨ ਦੀ ਮੌਤ ਹੋਈ ਸੀ ਉਸੇ ਦਿਨ ਉਸ ਦਾ ਜਨਮਦਿਨ ਸੀ।

Barnala village Maliana Stray Animals Due Young Death ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ , ਜਨਮ ਦਿਨ ਵਾਲੇ ਦਿਨ ਹੀ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਆਪਣੇ ਦੋਸਤਾਂ ਨੂੰ ਜਨਮ ਦਿਨ ਦੀ ਪਾਰਟੀ ਦੇਣ ਜਾ ਰਿਹਾ ਸੀ। ਇਸ ਦੌਰਾਨ ਮੋਗਾ-ਬਰਨਾਲਾ ਰੋਡ 'ਤੇ ਇੱਕ ਆਵਾਰਾ ਢੱਠਾ ਸੁਖਪ੍ਰੀਤ ਦੇ ਮੋਟਰਸਾਈਕਲ ਵਿਚ ਵੱਜਿਆ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ।

Barnala village Maliana Stray Animals Due Young Death ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ , ਜਨਮ ਦਿਨ ਵਾਲੇ ਦਿਨ ਹੀ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਜਦੋਂ ਰੋਂਦੇ ਕੁਰਲਾਉਂਦੇ ਪਿਓ ਨੇ ਕਿਹਾ , ਸਾਨੂੰ ਤਾਂ ਮਾਤਾ ਨੈਣਾ ਦੇਵੀ ਮਹਿੰਗੀ ਪੈ ਗਈ

ਦੱਸ ਦੇਈਏ ਕਿ ਮ੍ਰਿਤਕ ਸੁਖਪ੍ਰੀਤ ਦੋ ਭੈਣਾਂ ਦਾ ਇਕੱਲਾ ਭਰਾ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਹ ਫ਼ੌਜ ਵਿਚ ਭਰਤੀ ਹੋਣ ਲਈ ਕੈਂਪ ਵਿਚ ਤਿਆਰੀ ਕਰਨ ਜਾਂਦਾ ਸੀ। ਇਸ ਘਟਨਾ ਤੋਂ ਬਾਅਦ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ ਹੈ।

-PTCNews

Related Post