ਬਰਨਾਲਾ : ਨੌਜਵਾਨ ਦੀ ਮੌਤ ਹੋਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਰੋਡ ਜਾਮ ਕਰਕੇ ਲਾਇਆ ਧਰਨਾ

By  Shanker Badra May 8th 2019 06:34 PM -- Updated: May 8th 2019 06:36 PM

ਬਰਨਾਲਾ : ਨੌਜਵਾਨ ਦੀ ਮੌਤ ਹੋਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਰੋਡ ਜਾਮ ਕਰਕੇ ਲਾਇਆ ਧਰਨਾ:ਬਰਨਾਲਾ : ਬਰਨਾਲਾ ਸ਼ਹਿਰ ਦੇ ਇੱਕ ਮਹੁੱਲੇ ਵਿੱਚ ਬੀਤੇ ਦਿਨੀ ਦੋ ਪਰਿਵਾਰਾਂ ਵਿੱਚ ਹੋਈ ਲੜਾਈ ਵਿੱਚ ਇੱਕ ਨੌਜਵਾਨ ਦੀ ਅੱਜ ਇਲਾਜ਼ ਦੌਰਾਨ ਮੌਤ ਹੋ ਗਈ ਹੈ।ਇਸ ਤੋਂ ਬਾਅਦ ਪਰਿਵਾਰ ਵੱਲੋਂ ਬਰਨਾਲਾ ਸ਼ਹਿਰ ਦੀ ਮੇਨ ਸੜਕ ਉਪਰ ਰੋਸ ਧਰਨਾ ਦਿੱਤਾ ਗਿਆ ਹੈ।ਦਰਅਸਲ 'ਚ ਕੁੱਝ ਦਿਨ ਪਹਿਲਾਂ ਇੱਕ ਪਰਿਵਾਰ ਨੇ ਘਰੇਲੂ ਵਿਵਾਦ ਦੇ ਚਲਦਿਆਂ ਦੂਜੇ ਪਰਿਵਾਰ 'ਤੇ ਇੱਟਾਂ ਰੋੜਿਆਂ ਨਾਲ ਹਮਲਾ ਕਰ ਦਿੱਤਾ ਸੀ,ਜਿਸ ਕਾਰਨ ਕਈ ਵਿਅਕਤੀ ਜ਼ਖਮੀ ਹੋ ਗਏ ਸਨ।ਜਿਨ੍ਹਾਂ 'ਚੋਂ ਦੋ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਬਰਨਾਲਾ ਤੋਂ ਪਟਿਆਲਾ ਅਤੇ ਬਾਅਦ ਵਿੱਚ ਚੰਡੀਗੜ੍ਹ ਰੈਫਰ ਕਰ ਦਿੱਤਾ ਸੀ।ਇਸ ਦੌਰਾਨ ਅੱਜ ਇੱਕ ਨੌਜਵਾਨ ਦੀ ਇਲਾਜ਼ ਦੌਰਾਨ ਮੌਤ ਹੋ ਗਈ ਹੈ।

Barnala young man death After Family members Protest
ਬਰਨਾਲਾ : ਨੌਜਵਾਨ ਦੀ ਮੌਤ ਹੋਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਰੋਡ ਜਾਮ ਕਰਕੇ ਲਾਇਆ ਧਰਨਾ

ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਰੋਸ ਵਜੋਂ ਬਰਨਾਲਾ ਦੇ ਪੱਕਾ ਕਾਲਜ਼ ਰੋਡ ਉਪਰ ਜਾਮ ਲਗਾ ਕੇ ਧਰਨਾ ਲਗਾ ਦਿੱਤਾ।ਇਸ ਦੌਰਾਨ ਪਰਿਵਾਰਕ ਮੈਂਬਰਾਂ ਅਤੇ ਮਹੱਲਾ ਨਿਵਾਸੀਆਂ ਨੇ ਦੱਸਿਆ ਕਿ ਇਸ ਝਗੜੇ ਨੂੰ ਕਈ ਦਿਨ ਹੋ ਗਏ ਹਨ ਅਤੇ ਉਸ ਵਿੱਚ ਇੱਕ ਵਿਅਕਤੀ ਦੀ ਅੱਜ ਚੰਡੀਗੜ ਵਿੱਚ ਮੌਤ ਹੋ ਗਈ ਜਦਕਿ ਪੁਲਿਸ ਪ੍ਰਸ਼ਾਸਨ ਕੋਈ ਵੀ ਕਾਰਵਾਈ ਕਰਣ ਨੂੰ ਤਿਆਰ ਨਹੀਂ ਹੈ।

Barnala young man death After Family members Protest
ਬਰਨਾਲਾ : ਨੌਜਵਾਨ ਦੀ ਮੌਤ ਹੋਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਰੋਡ ਜਾਮ ਕਰਕੇ ਲਾਇਆ ਧਰਨਾ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਇਹ ਉਹ ਸਕੂਲ ਹੈ ਜਿਥੇ ਸਕੂਲੀ ਬੱਚਿਆਂ ਤੋਂ ਫ਼ੀਸਾਂ ਬਦਲੇ ਲਿਆ ਜਾ ਰਿਹੈ ਕਬਾੜ ,ਜਾਣੋਂ ਅਸਲੀ ਵਜ੍ਹਾ

ਉਨ੍ਹਾਂ ਨੇ ਮੰਗ ਕੀਤੀ ਕਿ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।ਇਸ ਸਾਰੇ ਮਾਮਲੇ ਵਿੱਚ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਹ ਮਾਮਲੇ ਦੀ ਤਫਤੀਸ਼ ਕਰ ਰਹੇ ਹਨ ਅਤੇ ਦੋਸ਼ੀਆਂ ਦੀ ਭਾਲ ਲਈ ਜਗ੍ਹਾ -ਜਗ੍ਹਾ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

-PTCNews

ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ

Related Post