ਪਟਿਆਲਾ: ਬਸੰਤ ਪੰਚਮੀ ਦੀਆਂ ਰੌਣਕਾਂ, ਅੰਮ੍ਰਿਤ ਵੇਲੇ ਤੋਂ ਸੰਗਤਾਂ ਗੁ: ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਹੋ ਰਹੀਆਂ ਨੇ ਨਤਮਸਤਕ

By  Jashan A January 30th 2020 09:18 AM -- Updated: January 30th 2020 04:46 PM

ਪਟਿਆਲਾ: ਪੰਜਾਬ ਭਰ 'ਚ ਬਸੰਤ ਪੰਚਮੀ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ ਤੇ ਲੋਕ ਸਵੇਰ ਤੋਂ ਹੀ ਗੁਰੂ ਘਰਾਂ 'ਚ ਜਾ ਕੇ ਮੱਥਾ ਟੇਕ ਆਪਣਾ ਜੀਵਨ ਸਫਲਾ ਬਣਾ ਰਹੇ ਹਨ। ਇਸ ਦੌਰਾਨ ਕੁਝ ਤਸਵੀਰਾਂ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਤੋਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਤੜਕਸਾਰ ਤੋਂ ਹੀ ਸੰਗਤਾਂ ਵੱਡੀ ਗਿਣਤੀ 'ਚ ਗੁਰੂ ਘਰ ਪਹੁੰਚ ਕੇ ਇਸ਼ਨਾਨ ਕਰ ਕੇ ਗੁਰੂ ਘਰ ਨਤਮਸਤਕ ਹੋ ਰਹੀਆਂ ਹਨ। Basant Panchmiਤੁਹਾਨੂੰ ਦੱਸ ਦੇਈਏ ਕਿ ਅੱਜ ਸੰਗਤਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੁਲਿਸ ਪ੍ਰਸ਼ਾਸ਼ਨ ਨੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਹੋਰ ਪੜ੍ਹੋ:ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ’ਤੇ ਪਥਰਾਅ ਦੀ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਖਤ ਸ਼ਬਦਾਂ 'ਚ ਨਿਖੇਧੀ Basant Panchmiਇਥੇ ਇਹ ਵੀ ਦੱਸ ਦੇਈਏ ਕਿ ਬਸੰਤ ਪੰਚਮੀ ਨੂੰ ਲੈ ਕੇ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਦਾ ਸਿੱਧਾ ਪ੍ਰਸਾਰਣ ਅੱਜ ਰਾਤ 7 ਵਜੇ ਪੀਟੀਸੀ ਸਿਮਰਨ 'ਤੇ ਕੀਤਾ ਜਾਵੇਗਾ। -PTC News

Related Post