ਬਸੀ ਪਠਾਣਾ: ਪਿੰਡ ਹਿੰਮਤਪੁਰਾ 'ਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ 2 ਸਰੂਪ ਤੇ ਇਕ ਪੋਥੀ ਅਗਨ ਭੇਟ

By  Jashan A June 4th 2019 04:22 PM

ਬਸੀ ਪਠਾਣਾ: ਪਿੰਡ ਹਿੰਮਤਪੁਰਾ 'ਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ 2 ਸਰੂਪ ਤੇ ਇਕ ਪੋਥੀ ਅਗਨ ਭੇਟ,ਬਸੀ ਪਠਾਣਾ: ਬਸੀ ਪਠਾਣਾ ਦੇ ਪਿੰਡ ਹਿੰਮਤਪੁਰਾ ਵਿਖੇ ਦੇਰ ਸ਼ਾਮ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਸ਼ਾਰਟ ਸਰਕਟ ਹੋਣ ਕਾਰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਪਾਵਨ ਸਰੂਪ ਤੇ ਇਕ ਪੋਥੀ ਅਗਨ ਭੇਂਟ ਹੋ ਗਏ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਗੁਰਦੁਆਰਾ ਸਾਹਿਬ ਸ਼ਾਮੀ 6 ਕੁ ਵਜੇ ਆਏ ਤਾਂ ਦਰਵਾਜ਼ੇ ਨੂੰ ਲੱਗੇ ਜ਼ਿੰਦਰਾ ਖੋਲਣ ਤੋਂ ਬਾਅਦ ਦੇਖਿਆ ਤਾਂ ਉਪਰ ਧੂੰਆਂ ਤੇ ਲੱਗ ਲੱਗੀ ਹੋਈ ਹੈ।

bsi ਬਸੀ ਪਠਾਣਾ: ਪਿੰਡ ਹਿੰਮਤਪੁਰਾ 'ਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ 2 ਸਰੂਪ ਤੇ ਇਕ ਪੋਥੀ ਅਗਨ ਭੇਟ

ਜਿਸ ਤੋਂ ਬਾਅਦ ਉਸ ਨੇ ਲੋਕਲ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੁੱਖ ਸਿੰਘ ਤੇ ਪਿੰਡ ਨਿਵਾਸੀਆਂ ਨੂੰ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ ਤੇ ਸਾਰੇ ਇੱਕਤਰ ਹੋ ਗਏ।ਇਸ ਮੌਕੇ 'ਤੇ ਲੋਕਲ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੁੱਖ ਸਿੰਘ ਨੇ ਦੱਸਿਆ ਕਿ ਸਰੇ ਪਿੰਡ ਨਿਵਾਸੀਆਂ ਨੇ ਪਾਣੀ ਪਾ ਕੇ ਅੱਗ ਬੁਝਾਈ ਤੇ ਅੱਗੋਂ ਹੋਣ ਵਾਲੇ ਨੁਕਸਾਨ ਤੇ ਕਾਬੂ ਪਾ ਲਿਆ ਗਿਆ।

ਹੋਰ ਪੜ੍ਹੋ:ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲਿਆਂ ਲਈ ਖੁਸ਼ਖਬਰੀ,ਇਸ ਦਿਨ ਤੋਂ ਸ਼ੁਰੂ ਹੋਵੇਗੀ ਯਾਤਰਾ

bsi ਬਸੀ ਪਠਾਣਾ: ਪਿੰਡ ਹਿੰਮਤਪੁਰਾ 'ਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ 2 ਸਰੂਪ ਤੇ ਇਕ ਪੋਥੀ ਅਗਨ ਭੇਟ

ਇਸ ਘਟਨਾ ਦੀ ਸੂਚਨਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਗਦੀਪ ਸਿੰਘ ਪਿੰਡ ਹਿੰਮਤਪੁਰਾ ਪਹੁੰਚੇ ਤੇ ਇਸ ਸਾਰੀ ਘਟਨਾ ਦੀ ਜਾਣਕਾਰੀ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਜਗਦੀਪ ਸਿੰਘ ਚੀਮਾ ਨੇ ਦੱਸਿਆ ਕਿ 4 ਜੂਨ ਨੂੰ ਸਵੇਰੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸਿੰਘ ਸਾਹਿਬਾਨ ਆ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਤੇ ਪੋਥੀ ਸਾਹਿਬ ਨੂੰ ਗੁਰਮਰਿਆਦਾ ਅਨੁਸਾਰ ਸ੍ਰੀ ਗੋਇੰਦਵਾਲ ਸਾਹਿਬ ਲੈ ਕੇ ਜਾਣਗੇ, ਜਿਥੇ ਇਨ੍ਹਾਂ ਦੇ ਮਰਿਯਾਦਾ ਅਨੁਸਾਰ ਸੰਸਕਾਰ ਕੀਤਾ ਜਾਵੇਗਾ।

bsi ਬਸੀ ਪਠਾਣਾ: ਪਿੰਡ ਹਿੰਮਤਪੁਰਾ 'ਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ 2 ਸਰੂਪ ਤੇ ਇਕ ਪੋਥੀ ਅਗਨ ਭੇਟ

ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਨਗਰ ਪੰਚਾਇਤ ਤੇ ਲੋਕਲ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਸਹਿਜ ਪਾਠ ਸਾਹਿਬ ਆਰੰਭ ਕਰਵਾਇਆ ਜਾਵੇਗਾ।

-PTC News

Related Post