ਬਟਾਲਾ ਪਟਾਕਾ ਫ਼ੈਕਟਰੀ 'ਚ ਧਮਾਕਾ : ਲੋਕ ਸਭਾ ਮੈਂਬਰ ਸੰਨੀ ਦਿਓਲ ਅੱਜ ਪਹੁੰਚਣਗੇ ਬਟਾਲਾ , ਹਸਪਤਾਲ 'ਚ ਜ਼ਖਮੀਆਂ ਦਾ ਪੁੱਛਣਗੇ ਹਾਲ ਚਾਲ

By  Shanker Badra September 5th 2019 10:30 AM

ਬਟਾਲਾ ਪਟਾਕਾ ਫ਼ੈਕਟਰੀ 'ਚ ਧਮਾਕਾ : ਲੋਕ ਸਭਾ ਮੈਂਬਰ ਸੰਨੀ ਦਿਓਲ ਅੱਜ ਪਹੁੰਚਣਗੇ ਬਟਾਲਾ , ਹਸਪਤਾਲ 'ਚ ਜ਼ਖਮੀਆਂ ਦਾ ਪੁੱਛਣਗੇ ਹਾਲ ਚਾਲ:ਬਟਾਲਾ : ਗੁਰਦਾਸਪੁਰ ਦੇ ਬਟਾਲਾ ਵਿਖੇ ਬੁੱਧਵਾਰ ਨੂੰ ਇਕ ਪਟਾਕਾ ਫ਼ੈਕਟਰੀ 'ਚ ਧਮਾਕੇ ਦੌਰਾਨ ਮ੍ਰਿਤਕਾਂ ਦੀ ਗਿਣਤੀ 23 ਹੋ ਗਈ ਹੈ। ਇਸ ਦੇ ਨਾਲ ਹੀ ਕਈ ਲੋਕਾਂ ਦੇ ਗ਼ੰਭੀਰ ਜ਼ਖ਼ਮੀ ਹੋਣ ਦੀ ਗੱਲ ਕਹੀ ਜਾ ਰਹੀ ਹੈ। ਇਸ ਦੌਰਾਨ ਪੀੜਤਾਂ ਦਾ ਅੰਮ੍ਰਿਤਸਰ ਕੇ ਗੁਰੂ ਨਾਨਕ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ। ਇਹ ਧਮਾਕਾ ਸ਼ਾਮ 4 ਵਜੇ ਦੇ ਨੇੜੇ ਹੋਇਆ ਤੇ ਹਾਦਸੇ 'ਚ ਮਰਨ ਵਾਲਿਆਂ 'ਚ ਜ਼ਿਆਦਾਤਰ ਮਜ਼ਦੂਰ ਹਨ। ਇਸ ਧਮਾਕੇ ਕਾਰਨ ਫੈਕਟਰੀ ਪੂਰੀ ਤਰਾਂ ਢਹਿ-ਢੇਰੀ ਹੋ ਗਈ ਹੈ। ਇਸ ਘਟਨਾ ਨਾਲ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਹੈ।

Batala Cracker Factory Blast: Sunny Deol arrives in Batala today ਬਟਾਲਾ ਪਟਾਕਾ ਫ਼ੈਕਟਰੀ 'ਚ ਧਮਾਕਾ : ਲੋਕ ਸਭਾ ਮੈਂਬਰ ਸੰਨੀ ਦਿਓਲ ਅੱਜ ਪਹੁੰਚਣਗੇਬਟਾਲਾ , ਹਸਪਤਾਲ 'ਚ ਜ਼ਖਮੀਆਂ ਦਾ ਪੁੱਛਣਗੇਹਾਲ ਚਾਲ

ਇਸ ਦੌਰਾਨ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਨੇ ਵੀ ਬਟਾਲਾ ਵਿਖੇ ਪਟਾਖਾ ਫੈਕਟਰੀ 'ਚ ਹੋਏ ਧਮਾਕੇ 'ਤੇ ਦੁੱਖ ਦਾ ਪ੍ਰਗਟਾਵਾ ਹੈ ਅਤੇ ਅੱਜ ਬਟਾਲਾ ਪਹੁੰਚਣਗੇ। ਇਸ ਦੌਰਾਨ ਸੰਨੀ ਦਿਓਲ ਅੱਜ ਧਮਾਕੇ ਵਾਲੀ ਥਾਂ ਦਾ ਦੌਰਾਕਰਨਗੇ ਅਤੇ ਹਸਪਤਾਲ 'ਚ ਜ਼ਖਮੀਆਂ ਦਾ ਹਾਲ ਚਾਲਪੁੱਛਣਗੇ। ਉਨ੍ਹਾਂ ਕਿਹਾ ਕਿ ਐਨ.ਡੀ.ਆਰ.ਐੱਫ ਤੇ ਸਥਾਨਕ ਪ੍ਰਸ਼ਾਸਨ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ ਹਨ।

Batala Cracker Factory Blast: Sunny Deol arrives in Batala today ਬਟਾਲਾ ਪਟਾਕਾ ਫ਼ੈਕਟਰੀ 'ਚ ਧਮਾਕਾ : ਲੋਕ ਸਭਾ ਮੈਂਬਰ ਸੰਨੀ ਦਿਓਲ ਅੱਜ ਪਹੁੰਚਣਗੇਬਟਾਲਾ , ਹਸਪਤਾਲ 'ਚ ਜ਼ਖਮੀਆਂ ਦਾ ਪੁੱਛਣਗੇਹਾਲ ਚਾਲ

ਮਿਲੀ ਜਾਣਕਾਰੀ ਅਨੁਸਾਰ ਦੀਵਾਲੀ ਦੀ ਆਮਦ ਨੂੰ ਲੈ ਕੇ ਇਸ ਫ਼ੈਕਟਰੀ 'ਚ ਪਟਾਕੇ ਬਣਾਉਣ ਦਾ ਕੰਮ ਚੱਲ ਰਿਹਾ ਸੀ ਕਿ ਅਚਾਨਕ ਇੱਕ ਜ਼ੋਰਦਾਰ ਧਮਾਕਾ ਹੋ ਗਿਆ ਤੇ ਕਈ ਥਾਈ ਅੱਗ ਲੱਗ ਗਈ। ਇਸ ਧਮਾਕੇ ਮਗਰੋ ਮੌਕੇ 'ਤੇ ਮੌਜੂਦ ਲੋਕਾਂ 'ਚ ਭਾਜੜਾਂ ਪੈ ਗਈਆਂ ਤੇ ਲੋਕ ਜਾਨ ਬਚਾਉਣ ਲਈ ਇੱਧਰ ਉਧਰ ਭੱਜਣ ਲੱਗ ਪਏ ਸਨ। ਇਸ ਦੌਰਾਨ ਸਥਾਨਕ ਲੋਕਾਂ ਮੁਤਾਬਕ ਇਸ ਪਟਾਕਾ ਫ਼ੈਕਟਰੀ 'ਚ ਹੋਇਆ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਫ਼ੈਕਟਰੀ ਦੇ ਨਾਲ ਲੱਗਦੀਆਂ ਹੋਰਨਾਂ ਘਟੋ -ਘੱਟ 10 ਇਮਾਰਤਾਂ ਵੀ ਨੁਕਸਾਨੀਆਂ ਗਈਆਂ ਹਨ।

Batala Cracker Factory Blast: Sunny Deol arrives in Batala today ਬਟਾਲਾ ਪਟਾਕਾ ਫ਼ੈਕਟਰੀ 'ਚ ਧਮਾਕਾ : ਲੋਕ ਸਭਾ ਮੈਂਬਰ ਸੰਨੀ ਦਿਓਲ ਅੱਜ ਪਹੁੰਚਣਗੇਬਟਾਲਾ , ਹਸਪਤਾਲ 'ਚ ਜ਼ਖਮੀਆਂ ਦਾ ਪੁੱਛਣਗੇਹਾਲ ਚਾਲ

ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਮੌਸਮ ਨੇ ਬਦਲਿਆ ਮਿਜਾਜ਼, ਸੂਬੇ ‘ਚ ਕਈ ਥਾਵਾਂ ‘ਤੇ ਪਿਆ ਮੀਂਹ ,ਮੌਸਮ ਵਿਭਾਗ ਦਾ ਅਹਿਮ ਖੁਲਾਸਾ

ਪੰਜਾਬ ਸਰਕਾਰ ਨੇ ਬਟਾਲੇ ਵਿਖੇ ਬੁੱਧਵਾਰ ਨੂੰ ਵਾਪਰੇ ਪਟਾਕਾ ਫੈਕਟਰੀ ਧਮਾਕੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਵਲੋਂ ਇਸ ਮੰਦਭਾਗੀ ਘਟਨਾ 'ਚ ਆਪਣੀ ਜਾਨ ਗੁਆਉਣ ਵਾਲੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਵਜੋਂ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਹਾਦਸੇ ਚ ਗੰਭੀਰ ਜ਼ਖਮੀ ਹੋਈ ਪੀੜਤਾਂ ਨੂੰ 50-50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦੀ ਗੱਲ ਕਹੀ ਗਈ ਹੈ ਜਦਕਿ ਮਾਮੂਲੀ ਤੌਰ ਤੇ ਜ਼ਖ਼ਮੀ ਹੋਏ ਪੀੜਤਾਂ ਨੂੰ 25-25 ਹਜ਼ਾਰ ਰੁਪਏ ਮੁਆਵਜ਼ੇ ਵਜੋਂ ਦੇਣ ਦਾ ਐਲਾਨ ਕੀਤਾ ਗਿਆ ਹੈ।

-PTCNews

Related Post