ਬਟਾਲਾ ਵਿੱਚ ਕਾਂਗਰਸੀ ਸਰਪੰਚ ਨੇ ਅੱਧੀ ਰਾਤ ਨੂੰ ਗੋਲੀ ਮਾਰ ਕੇ ਕੀਤਾ ਵਿਅਕਤੀ ਦਾ ਕਤਲ

By  Shanker Badra April 29th 2020 11:51 AM

ਬਟਾਲਾ ਵਿੱਚ ਕਾਂਗਰਸੀ ਸਰਪੰਚ ਨੇ ਅੱਧੀ ਰਾਤ ਨੂੰ ਗੋਲੀ ਮਾਰ ਕੇ ਕੀਤਾ ਵਿਅਕਤੀ ਦਾ ਕਤਲ:ਬਟਾਲਾ : ਪੰਜਾਬ ਵਿਚ ਕਰਫ਼ਿਊ ਦੇ ਨਾਲ -ਨਾਲ ਖ਼ਤਰਨਾਕ ਵਾਰਦਾਤਾਂ ਵੀ ਵਾਪਰ ਰਹੀਆਂ ਹਨ। ਇਸ ਦੌਰਾਨ ਬਟਾਲਾ ਦੇ ਨੇੜਲੇ ਪਿੰਡ ਖਾਰਾ ਵਿਖੇ ਬੀਤੀ ਰਾਤ ਪਿੰਡ ਦੇ ਹੀ ਮੌਜੂਦਾ ਕਾਂਗਰਸੀ ਸਰਪੰਚ ਵੱਲੋਂ ਪਿੰਡ ਦੇ ਇੱਕ ਵਿਅਕਤੀ ਨੂੰ ਗੋਲੀ ਮਾਰ ਕੇ ਕਤਲ ਜਾਣ ਦੀ ਖ਼ਬਰ ਮਿਲੀ ਹੈ। ਜਿਸ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦਿਲਬਾਗ ਸਿੰਘ (45) ਦੇ ਪੁੱਤਰ ਜਗਰੂਪ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਪਿੰਡ ਦਾ ਕਾਂਗਰਸੀ ਮੌਜੂਦਾ ਸਰਪੰਚ ਮਨਬੀਰ ਸਿੰਘ ਬੱਬੂ ਸ਼ਰਾਬ ਪੀ ਕੇ ਉਨ੍ਹਾਂ ਦੇ ਘਰ ਵਿੱਚ ਆਇਆ ਅਤੇ ਗਲੀ ਦੇ ਬਾਹਰ ਗਾਲਾਂ ਕੱਢਣ ਲੱਗ ਪਿਆ। ਜਦੋਂ ਉਸ ਨੂੰ ਉਨ੍ਹਾਂ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਾਂਗਰਸੀ ਸਰਪੰਚ ਨੇ ਉਨ੍ਹਾਂ ਦੇ ਪਿਤਾ ਦੇ ਢਿੱਡ ਵਿੱਚ ਬਾਰਾਂ ਬੋਰ ਦੀ ਦੋਨਾਲੀ ਨਾਲ ਗੋਲੀ ਮਾਰ ਦਿੱਤੀ।

ਗੰਭੀਰ ਜ਼ਖਮੀ ਹਾਲਤ ਵਿੱਚ ਉਨ੍ਹਾਂ ਆਪਣੇ ਪਿਤਾ ਨੂੰ ਬਟਾਲਾ ਸਿਵਲ ਹਸਪਤਾਲ ਦਾਖ਼ਲ ਕਰਵਾਇਆ,ਜਿਥੋਂ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕੀਤਾ ਗਿਆ ਪਰ ਉਨ੍ਹਾਂ ਨੇ ਰਸਤੇ ਵਿੱਚ ਦਮ ਤੌੜ ਦਿੱਤਾ। ਓਧਰ ਮੌਕੇ 'ਤੇ ਪਹੁੰਚੀ ਪੁਲਿਸ ਪਾਰਟੀ ਨੇ ਲਾਸ ਨੂੰ ਕਬਜ਼ੇ ਵਿਚ ਲੈ ਕੇ ਬਟਾਲਾ ਸਿਵਲ ਹਸਪਤਾਲ ਵਿੱਚ ਪੋਸਟ ਮਾਰਟਮ ਲਈ ਭੇਜ ਦਿੱਤਾ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਕੇਸ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTCNews

Related Post