ਬਟਾਲਾ 'ਚ ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 8 ਤੋਂ 10 ਮੌਤਾਂ ਦਾ ਖਦਸ਼ਾ

By  Jashan A September 4th 2019 05:19 PM -- Updated: September 4th 2019 05:32 PM

ਬਟਾਲਾ 'ਚ ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 8 ਤੋਂ 10 ਮੌਤਾਂ ਦਾ ਖਦਸ਼ਾ,ਬਟਾਲਾ 'ਚ ਅੱਜ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ ਜਲੰਧਰ ਰੋਡ 'ਤੇ ਹੰਸਲੀ ਨਾਲੇ ਦੇ ਨਜ਼ਦੀਕ ਸਥਿਤ ਇਕ ਪਟਾਕਾ ਫੈਕਟਰੀ ਵਿਚ ਜ਼ਬਰਦਸਤ ਧਮਾਕਾ ਹੋ ਗਿਆ। ਜਿਸ ਕਾਰਨ 8 ਤੋਂ 10 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। Blastਉਥੇ ਹੀ 40 ਤੋਂ 50 ਦੇ ਕਰੀਬ ਲੋਕ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਸਥਾਨਕ ਲੋਕਾਂ ਵੱਲੋਂ ਨੇੜੇ ਹਸਪਤਾਲ 'ਚ ਭਰਤੀ ਕਰਵਾਇਆ ਜਾ ਰਿਹਾ ਹੈ।ਮਿਲੀ ਜਾਣਕਾਰੀ ਮੁਤਾਬਕ ਬਲਾਸਟ ਨਾਲ ਜਿੱਥੇ ਆਸਪਾਸ ਦੀਆਂ ਅੱਧੀ ਦਰਜਨ ਦੇ ਕਰੀਬ ਇਮਾਰਤਾਂ ਮਲਬੇ 'ਚ ਤਬਦੀਲ ਹੋ ਗਈਆਂ ਅਤੇ ਨੇੜੇ ਖੜੀਆਂ ਕਈ ਕਾਰਾਂ ਵੀ ਨੁਕਸਾਨੀਆਂ ਗਈਆਂ। ਹੋਰ ਪੜ੍ਹੋ:ਧੂਰੀ ਦੇ ਪਟਾਕਾ ਗੋਦਾਮ 'ਚ ਹੋਇਆ ਜ਼ਬਰਦਸਤ ਧਮਾਕਾ ,ਲੱਖਾਂ ਦਾ ਨੁਕਸਾਨ ਉੱਧਰ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਨਾ ਗੱਡੀਆਂ ਅਤੇ ਪੁਲਿਸ ਪ੍ਰਸ਼ਾਸਨ ਪਹੁੰਚ ਚੁੱਕਿਆ ਹੈ, ਜਿਨ੍ਹਾਂ ਵੱਲੋਂ ਬਚਾਅ ਕਾਰਜ ਲਗਾਤਾਰ ਜਾਰੀ ਹੈ। Blastਇਥੇ ਇਹ ਦੱਸਣਾ ਜ਼ਰੂਰੀ ਹੈ ਕਿ ਲਗਭਗ ਦੋ ਤਿੰਨ ਸਾਲ ਪਹਿਲਾਂ ਵੀ ਇਸ ਫੈਕਟਰੀ ਵਿਚ ਧਮਾਕਾ ਹੋਇਆ ਸੀ, ਜਿਸ ਕਾਰਨ ਭਾਰੀ ਨੁਕਸਾਨ ਹੋਇਆ ਸੀ। -PTC News

Related Post