ਬਟਾਲਾ ’ਚ ਪਟਾਕਾ ਫੈਕਟਰੀ ਹਾਦਸੇ ’ਤੇ ਸੁਖਬੀਰ ਸਿੰਘ ਬਾਦਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

By  Jashan A September 4th 2019 08:35 PM

ਬਟਾਲਾ ’ਚ ਪਟਾਕਾ ਫੈਕਟਰੀ ਹਾਦਸੇ ’ਤੇ ਸੁਖਬੀਰ ਸਿੰਘ ਬਾਦਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ,ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਬਟਾਲਾ ਵਿਖੇ ਇੱਕ ਪਟਾਕਿਆਂ ਦੀ ਫੈਕਟਰੀ ਵਿਚ ਧਮਾਕਾ ਹੋਣ ਨਾਲ 23 ਵਿਅਕਤੀਆਂ ਦੀ ਮੌਤ ਅਤੇ ਦਰਜਨਾਂ ਦੇ ਜ਼ਖ਼ਮੀ ਹੋਣ ਦੀ ਘਟਨਾ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਨਾਲ ਹੀ ਸੂਬੇ ਅੰਦਰ ਪਟਾਕਿਆਂ ਦੀਆਂ ਸਾਰੀਆਂ ਫੈਕਟਰੀਆਂ ਉੱਤੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਮੰਗ ਕੀਤੀ ਹੈ।

Batala Blastਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਅਤੇ ਨਾ ਹੀ ਆਸ ਜਤਾਈ ਕਿ ਪਟਾਕਿਆਂ ਦੀ ਫੈਕਟਰੀ ਦੇ ਮਲਬੇ ਥੱਲੇ ਦਬੇ ਲੋਕਾਂ ਨੂੰ ਬਚਾਅ ਲਿਆ ਜਾਵੇਗਾ।

Blastਉਹਨਾਂ ਨੇ ਪਟਾਕਿਆਂ ਦੀਆਂ ਫੈਕਟਰੀਆਂ ਉੱਤੇ ਸੁਰੱਖਿਆ ਨਿਯਮਾਂ ਨੂੰ ਲਾਗੂ ਨਾ ਕਰਨ ਵਾਲੇ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਹਨਾਂ ਸਰਕਾਰ ਨੂੰ ਪੀੜਤ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਦੇਣ ਲਈ ਆਖਿਆ।

Blastਇਸੇ ਦੌਰਾਨ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵੀ ਦੁਖੀ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਤੁਰੰਤ ਸਾਰੇ ਜਿ਼ਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦੇਣਾ ਚਾਹੀਦਾ ਹੈ ਕਿ ਉਹ ਪਟਾਕਿਆਂ ਦੀ ਫੈਕਟਰੀਆਂ ਵਿਚ ਸੁਰੱਖਿਆ ਨਿਯਮਾਂ ਨੂੰ ਤੁਰੰਤ ਸਖ਼ਤੀ ਨਾਲ ਲਾਗੂ ਕਰਨ ਅਤੇ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਰਿਹਾਇਸ਼ੀ ਖੇਤਰਾਂ ਵਿਚ ਕੋਈ ਵੀ ਪਟਾਕਿਆਂ ਦੀ ਫੈਕਟਰੀ ਮੌਜੂਦ ਨਾ ਹੋਵੇ।

-PTC News

Related Post