ਵਿਆਹ ਸਮਾਗਮ ਤੋਂ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, ਬੱਚੀ ਸਮੇਤ 3 ਜਣਿਆਂ ਦੀ ਮੌਤ

By  Jashan A June 17th 2019 09:02 AM

ਵਿਆਹ ਸਮਾਗਮ ਤੋਂ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, ਬੱਚੀ ਸਮੇਤ 3 ਜਣਿਆਂ ਦੀ ਮੌਤ,ਬਟਾਲਾ: ਬੀਤੀ ਸ਼ਾਮ ਬਟਾਲਾ ਦੇ ਪਿੰਡ ਨੱਤ ਨੇੜੇ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ। ਜਿਸ ਕਾਰਨ ਬੱਚੀ ਸਮੇਤ 3 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਗੰਭੀਰ ਜ਼ਖਮੀ ਹੋ ਗਏ।

ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫਤਾਰ ਕਾਰ ਪਿੰਡ ਨੱਤ ਨੇੜੇ ਦਰੱਖਤ ਨਾਲ ਟਕਰਾ ਗਈ, ਜਿਸ ਦੌਰਾਨ ਇਹ ਵੱਡਾ ਹਾਦਸਾ ਵਾਪਰ ਗਿਆ।

ਹੋਰ ਪੜ੍ਹੋ: ਯੂਪੀ 'ਚ ਵਾਪਰਿਆ ਇਹ ਖ਼ਤਰਨਾਕ ਹਾਦਸਾ, 22 ਲੋਕਾਂ ਦੀ ਮੌਤ ਅਤੇ ਸੈਂਕੜੇ ਜ਼ਖਮੀ

ਮਿਲੀ ਜਾਣਕਾਰੀ ਮੁਤਾਬਕ ਇੱਕ ਪਰਿਵਾਰ ਵਿਆਹ ਸਮਾਗਮ ਤੋਂ ਵਾਪਸ ਆ ਰਿਹਾ ਸੀ। ਜਦੋਂ ਇਨ੍ਹਾਂ ਦੀ ਗੱਡੀ ਪਿੰਡ ਨੱਤ ਨੇੜੇ ਪਹੁੰਚੀ ਤਾਂ ਤੇਜ਼ ਰਫਤਾਰ ਹੋਣ ਦੇ ਕਾਰਨ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਇਕ ਦਰੱਖਤ ਨਾਲ ਟਕਰਾ ਗਈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਰੰਗੜ ਨੰਗਲ ਦੇ ਏ. ਐੱਸ. ਆਈ. ਨਿਰਮਲ ਸਿੰਘ, ਚਰਨਜੀਤ ਸਿੰਘ ਤੇ ਅਮਰਜੀਤ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈਣ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਕਰਨੀ ਆਰੰਭ ਕਰ ਦਿੱਤੀ ਹੈ।

-PTC News

Related Post