ਨਹੀਂ ਰੁਕ ਰਿਹਾ ਅਵਾਰਾ ਕੁੱਤਿਆਂ ਦਾ ਕਹਿਰ, 50 ਸਾਲਾ ਵਿਅਕਤੀ ਨੂੰ ਬੁਰੀ ਤਰ੍ਹਾਂ ਨੋਚਿਆ, ਮੌਤ

By  Jashan A August 28th 2019 05:08 PM

ਨਹੀਂ ਰੁਕ ਰਿਹਾ ਅਵਾਰਾ ਕੁੱਤਿਆਂ ਦਾ ਕਹਿਰ, 50 ਸਾਲਾ ਵਿਅਕਤੀ ਨੂੰ ਬੁਰੀ ਤਰ੍ਹਾਂ ਨੋਚਿਆ, ਮੌਤ,ਬਟਾਲਾ: ਪੰਜਾਬ 'ਚ ਅਵਾਰਾ ਕੁੱਤਿਆਂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਜਿਸ ਦੌਰਾਨ ਹੁਣ ਤੱਕ ਅਨੇਕਾਂ ਮਾਸੂਮ ਅਤੇ ਬਜ਼ੁਰਗ ਇਹਨਾਂ ਦਾ ਸ਼ਿਕਾਰ ਹੋ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਬਟਾਲਾ ਦੇ ਪਿੰਡ ਰਾਏਚੱਕ ਤੋਂ ਸਾਹਮਣੇ ਆਇਆ ਹੈ। batala ਜਿਥੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਆ ਕੇ ਜ਼ਖਮੀ ਹੋਏ ਵਿਅਕਤੀ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਮ੍ਰਿਤਕ ਦੀ ਪਹਿਚਾਣ ਬਲਵੰਤ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਬਲਵੰਤ ਸਿੰਘ ਖੇਤੀਬਾੜੀ ਦਾ ਕੰਮ ਕਰ ਰਿਹਾ ਸੀ। ਹੋਰ ਪੜ੍ਹੋ: ਰਵਿੰਦਰ ਗੋਸਾਈਂਂ ਹੱਤਿਆ ਕਾਂਡ 'ਚ ਫ਼ਰਾਰ ਵਿਅਕਤੀ ਐਨ.ਆਈ.ਏ. ਵੱਲੋਂ ਮੇਰਠ ਤੋਂ ਕਾਬੂ ਬੀਤੀ ਰਾਤ ਜਦੋਂ 8 ਕੁ ਵਜੇ ਦੇ ਕਰੀਬ ਖੇਤਾਂ ’ਚ ਪਾਣੀ ਲਾਉਣ ਉਪਰੰਤ ਸਾਈਕਲ ’ਤੇ ਸਵਾਰ ਹੋ ਕੇ ਆਪਣੇ ਘਰ ਵਾਪਸ ਆ ਰਹੇ ਸੀ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਜ਼ਖਮੀ ਹਾਲਤ ਵਿਚ ਸੜਕ ਕਿਨਾਰੇ ਪਏ ਰਹੇ, ਜਿਨ੍ਹਾਂ ਨੂੰ ਆਵਾਰਾ ਕੁੱਤਿਆਂ ਵੱਲੋਂ ਬੁਰੀ ਤਰ੍ਹਾਂ ਨੋਚਿਆ ਗਿਆ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ। batala ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News

Related Post