ਡਾਲਰਾਂ ਨੇ ਬੁਝਾਇਆ ਇੱਕ ਘਰ ਦਾ ਚਿਰਾਗ , ਦੁਬਈ ‘ਚ ਪੰਜਾਬੀ ਨੌਜਵਾਨ ਦਾ ਹੋਇਆ ਕਤਲ

By  Shanker Badra February 19th 2019 09:05 AM

ਡਾਲਰਾਂ ਨੇ ਬੁਝਾਇਆ ਇੱਕ ਘਰ ਦਾ ਚਿਰਾਗ , ਦੁਬਈ ‘ਚ ਪੰਜਾਬੀ ਨੌਜਵਾਨ ਦਾ ਹੋਇਆ ਕਤਲ:ਬਟਾਲਾ : ਪੰਜਾਬ ਦੇ ਨੌਜਵਾਨ ਡਾਲਰਾਂ-ਪੌਂਡਾਂ ਦੀ ਚਮਕ ਨੂੰ ਦੇਖ ਔਖੇ ਰਾਹਾਂ ਨੂੰ ਚੁਣਦੇ ਹਨ।ਜਿਸ ਕਰਕੇ ਡਾਲਰਾਂ ਅਤੇ ਪੌਂਡ ਦਾ ਕਰੇਜ਼ ਪੰਜਾਬੀਆਂ ਨੂੰ ਵਿਦੇਸ਼ਾਂ ਵਿਚ ਖਿੱਚ ਕੇ ਲਿਜਾ ਰਿਹਾ ਹੈ।

Batala young Taljit Singh Dubai Murder ਡਾਲਰਾਂ ਨੇ ਬੁਝਾਇਆ ਇੱਕ ਘਰ ਦਾ ਚਿਰਾਗ , ਦੁਬਈ ‘ਚ ਪੰਜਾਬੀ ਨੌਜਵਾਨ ਦਾ ਹੋਇਆ ਕਤਲ

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।ਓਥੇ ਕਿਸੇ ਨੌਜਵਾਨ ਦਾ ਕਤਲ ਹੋ ਜਾਂਦਾ ਹੈ ਅਤੇ ਕਿਸੇ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਂਦੀ ਹੈ।ਹੁਣ ਬਟਾਲਾ ਦੇ ਨੌਜਵਾਨ ਤਲਜੀਤ ਸਿੰਘ ਦੀ ਦੁਬਈ 'ਚ ਭੇਤਭਰੇ ਹਾਲਾਤ 'ਚ ਮੌਤ ਹੋ ਗਈ ਹੈ।

Batala young Taljit Singh Dubai Murder ਡਾਲਰਾਂ ਨੇ ਬੁਝਾਇਆ ਇੱਕ ਘਰ ਦਾ ਚਿਰਾਗ , ਦੁਬਈ ‘ਚ ਪੰਜਾਬੀ ਨੌਜਵਾਨ ਦਾ ਹੋਇਆ ਕਤਲ

ਮ੍ਰਿਤਕ ਤਲਜੀਤ ਸਿੰਘ ਦੇ ਚਾਚੇ ਪ੍ਰਿੰ. ਕੁਲਵੰਤ ਸਿੰਘ ਨੇ ਦੱਸਿਆ ਕਿ ਤਲਜੀਤ ਸਿੰਘ ਕਈ ਸਾਲਾਂ ਤੋਂ ਦੁਬਈ 'ਚ ਆਪਣਾ ਟਰਾਲਾ ਚਲਾਉਂਦਾ ਸੀ ਅਤੇ ਹੁਣ ਕੁਝ ਦਿਨ ਪਹਿਲਾਂ ਹੀ ਉਹ ਸਾਨੂੰ ਮਿਲ ਕੇ ਵਾਪਸ ਵਿਦੇਸ਼ ਗਿਆ ਸੀ।ਉਨ੍ਹਾਂ ਨੂੰ ਕਿਸੇ ਨੇ ਫੋਨ ਕਰਕੇ ਦੱਸਿਆ ਕਿ ਬੀਤੇ ਦਿਨੀਂ ਤਲਜੀਤ ਸਿੰਘ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ ਹੈ।ਲਾਸ਼ ਦੀ ਪੋਸਟਮਾਰਟਮ ਰਿਪੋਰਟ 'ਚ ਉਸਦੇ ਗਲੇ 'ਤੇ ਗਹਿਰੇ ਕੱਟ ਦੇ ਨਿਸ਼ਾਨ ਮਿਲੇ ਹਨ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਕਿਸੇ ਨੇ ਉਸ ਦਾ ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਪੱਖੇ ਨਾਲ ਲਟਕਾ ਦਿੱਤਾ ਹੈ।

Batala young Taljit Singh Dubai Murder ਡਾਲਰਾਂ ਨੇ ਬੁਝਾਇਆ ਇੱਕ ਘਰ ਦਾ ਚਿਰਾਗ , ਦੁਬਈ ‘ਚ ਪੰਜਾਬੀ ਨੌਜਵਾਨ ਦਾ ਹੋਇਆ ਕਤਲ

ਇਸ ਘਟਨਾ ਦੀ ਦੁਬਈ ਪੁਲਿਸ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਤਲਜੀਤ ਦੀ ਲਾਸ਼ ਨੂੰ ਅੰਮ੍ਰਿਤਸਰ ਹਵਾਈ ਅੱਡੇ ਪਹੁੰਚਾ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਉਸ ਦਾ 19 ਫਰਵਰੀ ਨੂੰ ਪਿੰਡ ਠੀਕਰੀਵਾਲ ਸਰਾਂ 'ਚ ਅੰਤਿਮ ਸਸਕਾਰ ਕਰ ਦਿੱਤਾ ਜਾਵੇਗਾ।

-PTCNews

Related Post