ਹਰਸਿਮਰਤ ਕੌਰ ਬਾਦਲ ਦੀਆਂ ਕੋਸ਼ਿਸ਼ਾਂ ਨੂੰ ਪੈਣ ਜਾ ਰਿਹੈ ਬੂਰ, ਅੱਜ ਤੋਂ ਸ਼ੁਰੂ ਹੋਣਗੀਆਂ ਏਮਜ਼ ਦੀਆਂ OPD ਸੇਵਾਵਾਂ

By  Jashan A December 23rd 2019 09:29 AM -- Updated: December 23rd 2019 09:44 AM

ਹਰਸਿਮਰਤ ਕੌਰ ਬਾਦਲ ਦੀਆਂ ਕੋਸ਼ਿਸ਼ਾਂ ਨੂੰ ਪੈਣ ਜਾ ਰਿਹੈ ਬੂਰ, ਅੱਜ ਤੋਂ ਸ਼ੁਰੂ ਹੋਣਗੀਆਂ ਏਮਜ਼ ਦੀਆਂ OPD ਸੇਵਾਵਾਂ,ਬਠਿੰਡਾ: ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈਣ ਜਾ ਰਿਹਾ ਹੈ। ਦਰਅਸਲ, ਅੱਜ ਬਠਿੰਡਾ ਏਮਜ਼ ਹਸਪਤਾਲ ਦੀ ਓ.ਪੀ.ਡੀ ਦਾ ਉਦਘਾਟਨ ਕੀਤਾ ਜਾ ਰਿਹਾ ਹੈ।ਜਿਸ ਦੌਰਾਨ ਅੱਜ ਤੋਂ ਬਠਿੰਡਾ ਏਮਜ਼ ਦੀਆਂ ਓ.ਪੀ.ਡੀ. ਸੇਵਾਵਾਂ ਸ਼ੁਰੂ ਹੋ ਜਾਣਗੀਆਂ।

Bathinda AIIMSਤੁਹਾਨੂੰ ਦੱਸ ਦੇਈਏ ਕਿ ਬਠਿੰਡਾ ਏਮਜ਼ ਦਾ ਉਦਘਾਟਨ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਅਤੇ ਹਰਸਿਮਰਤ ਕੌਰ ਬਾਦਲ ਕਰਨਗੇ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

ਹੋਰ ਪੜ੍ਹੋ: ਵੱਡੀ ਖ਼ਬਰ: ਹੈਦਰਾਬਾਦ ਗੈਂਗਰੇਪ ਤੇ ਕਤਲ ਕਾਂਡ ਦੇ ਚਾਰੇ ਮੁਲਜ਼ਮ ਢੇਰ

ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਏਮਜ਼ ਦੀ ਇਸ ਸ਼ੁਰੂਆਤ ਨਾਲ ਮਾਲਵੇ ਦੇ ਲੋਕਾਂ ਨੂੰ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਆਧੁਨਿਕ ਸਿਹਤ ਸੇਵਾਵਾਂ ਮਿਲ ਸਕਣਗੀਆਂ।ਉਨ੍ਹਾਂ ਕਿਹਾ ਕਿ ਸ਼ੁਰੂਆਤੀ ਦੌਰ ਵਿਚ ਸੰਸਥਾਨ 'ਚ ਪ੍ਰਤੀਦਿਨ 1000 ਮਰੀਜ਼ਾਂ ਦੀ ਜਾਂਚ ਹੋਵੇਗੀ, ਜੋ ਬਹੁਤ ਜਲਦ 5 ਹਜ਼ਾਰ ਮਰੀਜ਼ ਪ੍ਰਤੀਦਿਨ ਤੱਕ ਪਹੁੰਚ ਜਾਵੇਗੀ।

Bathinda AIIMSਇਥੇ ਇਹ ਵੀ ਦੱਸਣਾ ਬੜਾ ਜ਼ਰੂਰੀ ਹੈ ਕਿ ਇਸ ਹਸਪਤਾਲ ਬਣਨ ਤੋਂ ਪਹਿਲਾਂ ਕੈਂਸਰ ਨਾਲ ਪੀੜਤ ਇਲਾਕੇ ਦੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਤੇ ਉਹਨਾਂ ਨੂੰ ਇਲਾਜ਼ ਕਰਵਾਉਣ ਲਈ ਬੀਕਾਨੇਰ ਅਤੇ ਹੋਰ ਸੂਬਿਆਂ 'ਚ ਜਾਣਾ ਪੈਂਦਾ ਸੀ। ਹਸਪਤਾਲ ਦੀਆਂ ਸੇਵਾਵਾਂ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੇ ਪੱਧਰ 'ਤੇ ਫਾਇਦਾ ਹੋਵੇਗਾ।

Bathinda AIIMSਦੱਸਣਯੋਗ ਹੈ ਕਿ ਕੇਂਦਰੀ ਸਿਹਤ ਮੰਤਰੀ ਵੱਲੋਂ ਏਮਜ਼ ਹਸਪਤਾਲ ਦੀ ਨਰਮ ਸ਼ੁਰੂਆਤ ਕੀਤੀ ਜਾ ਰਹੀ ਹੈ ਤੇ ਜਦੋਂ ਹਸਪਤਾਲ ਦਾ ਕੰਮ 100% ਪੂਰਾ ਹੋ ਜਾਵੇਗਾ ਤਾਂ ਉਦਘਾਟਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ।

-PTC News

Related Post