ਬਠਿੰਡਾ ਦੀ ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ

By  Shanker Badra November 13th 2019 09:26 AM

ਬਠਿੰਡਾ ਦੀ ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ:ਬਠਿੰਡਾ : ਬਠਿੰਡਾ ਦੀ ਕੇਂਦਰੀ ਜੇਲ੍ਹ 'ਚੋਂ ਕੈਦੀਆਂ ਤੇ ਹਵਾਲਾਤੀਆਂਕੋਲੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਜਿਸ ਕਰਕੇ ਕੇਂਦਰੀ ਜੇਲ੍ਹ ਦੀ ਕਾਰਗੁਜ਼ਾਰੀ ਪਿਛਲੇ ਕਈ ਦਿਨਾਂ ਤੋਂ ਚਰਚਾ ਵਿੱਚ ਹੈ। ਇਸ ਦੌਰਾਨ ਜੇਲ੍ਹ ਪ੍ਰਸ਼ਾਸਨ ਵੱਲੋਂ ਰੋਜ਼ਾਨਾ ਦੀ ਚੈਕਿੰਗ ਦੌਰਾਨ ਜੇਲ੍ਹ ਵਿੱਚ ਬੰਦ ਹਵਾਲਾਤੀ ਤੋਂ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ। [caption id="attachment_359269" align="aligncenter" width="300"]Bathinda Central Jail search of References Mobile phone recovered ਬਠਿੰਡਾ ਦੀ ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ[/caption] ਜਦੋਂ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ। ਪੁਲਿਸ ਨੇ ਦੱਸਿਆ ਕਿ ਉਸ ਕੋਲੋਂ ਮੋਬਾਈਲ ਕਬਜ਼ੇ ਵਿੱਚ ਲੈ ਕੇ ਉਸ ਖ਼ਿਲਾਫ਼ ਜੇਲ੍ਹ ਦੇ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ ਹੈ।ਦੋਸ਼ੀ ਦੀ ਸ਼ਨਾਖ਼ਤ ਕ੍ਰਿਸ਼ਨ ਕੁਮਾਰ ਵਾਸੀ ਬਠਿੰਡਾ ਵਜੋਂ ਹੋਈ ਹੈ। [caption id="attachment_359268" align="aligncenter" width="300"] Bathinda Central Jail search of References Mobile phone recovered ਬਠਿੰਡਾ ਦੀ ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ[/caption] ਦੱਸ ਦੇਈਏ ਕਿ ਇਸ ਜੇਲ੍ਹ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਦੀ ਆਪਸੀ ਝੜਪਾਂ ਨੂੰ ਜੇਲ੍ਹ ਪ੍ਰਸ਼ਾਸਨ ਰੋਕ ਨਹੀਂ ਪਾ ਰਿਹਾ ਹੈ। ਹਾਲੇ ਪਿੱਛੇ ਜਿਹੇ ਹੀ ਬਠਿੰਡਾ ਦੀ ਇਸ ਜੇਲ੍ਹ ਵਿੱਚ ਕੈਦੀ ਆਪਸ ਵਿੱਚ ਭਿੜੇ ਸਨ ਅਤੇ ਮੋਬਾਈਲ ਫ਼ੋਨ ਬਰਾਮਦ ਹੋਏ ਸਨ। ਹੁਣ ਫਿਰ ਤੋਂ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹਵਾਲਾਤੀ ਤੋਂ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ। -PTCNews

Related Post