ਢੱਡਰੀਆਂ ਵਾਲੇ ਦੇ ਦੀਵਾਨ ਸੁਣ ਕੇ ਵਾਪਸ ਆ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ

By  Shanker Badra June 25th 2019 03:23 PM

ਢੱਡਰੀਆਂ ਵਾਲੇ ਦੇ ਦੀਵਾਨ ਸੁਣ ਕੇ ਵਾਪਸ ਆ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ:ਬਠਿੰਡਾ : ਬਠਿੰਡਾ-ਚੰਡੀਗੜ੍ਹ ਰਾਸ਼ਟਰੀ ਮਾਰਗ ’ਤੇ ਇੱਕ ਸੜਕ ਹਾਦਸਾ ਵਾਪਰਿਆ ਹੈ।ਇਸ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਜਦਕਿ ਦੋ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਹਨ।ਜਿਸ ਤੋਂ ਬਾਅਦ ਜ਼ਖ਼ਮੀਆਂ ਨੂੰ ਇਲਾਜ ਲਈ ਆਦੇਸ਼ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।

Bathinda-Chandigarh Road Accident , One Death Two Injured
ਢੱਡਰੀਆਂ ਵਾਲੇ ਦੇ ਦੀਵਾਨ ਸੁਣ ਕੇ ਵਾਪਸ ਆ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ

ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਅਨਮੋਲਦੀਪ ਸਿੰਘ ਵਾਸੀ ਪੂਹਲੀ ਆਪਣੀ ਮਾਸੀ ਦੇ ਮੁੰਡੇ ਹਨੀ ਤੇ ਵਰਿੰਦਰ ਸਿੰਘ ਨਾਲ ਮੋਟਰਸਾਈਕਲ ’ਤੇ ਪਿੰਡ ਬੀੜ ਤਲਾਬ ਤੋਂ ਢੱਡਰੀਆਂ ਵਾਲੇ ਦੇ ਦੀਵਾਨ ਸੁਣ ਕੇ ਵਾਪਸ ਆ ਰਹੇ ਸਨ। ਇਸ ਦੌਰਾਨ ਜਦੋਂ ਉਹ ਆਦੇਸ਼ ਹਸਪਤਾਲ ਨੇੜੇ ਪਹੁੰਚੇ ਤਾਂ ਅਚਾਨਕ ਇਕ ਢੱਠਾ ਸੜਕ ਵਿਚਾਲੇ ਆ ਗਿਆ, ਜਿਸ ਕਾਰਨ ਮੋਟਰਸਾਈਕਲ ਢੱਠੇ ਨਾਲ ਟਕਰਾ ਗਿਆ।ਇਹ ਟੱਕਰ ਇੰਨੀ ਭਿਆਨਕ ਸੀ ਕਿ ਢੱਠੇ ਦੀ ਵੀ ਮੌਤ ਹੋ ਗਈ।

 Bathinda-Chandigarh Road Accident , One Death Two Injured
ਢੱਡਰੀਆਂ ਵਾਲੇ ਦੇ ਦੀਵਾਨ ਸੁਣ ਕੇ ਵਾਪਸ ਆ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਨਾਭਾ ਜੇਲ ‘ਚੋਂ ਸਖ਼ਤ ਸੁਰੱਖਿਆ ਦੇ ਬਾਵਜੂਦ ਤਲਾਸ਼ੀ ਦੌਰਾਨ ਮਿਲੇ ਮੋਬਾਇਲ ਫ਼ੋਨ

ਇਸ ਹਾਦਸੇ ਵਿਚ ਅਨਮੋਲਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੂਜੇ ਦੋਵੇਂ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਹਨ। ਨੌਜਵਾਨ ਅਨਮੋਲਦੀਪ ਸਿੰਘ ਦੀ ਮੌਤ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਨੌਜਵਾਨ ਅਨਮੋਲਦੀਪ ਸਿੰਘ ਦਾ ਅੱਜ ਪਿੰਡ ਪੂਹਲੀ ਵਿਚ ਅੰਤਿਮ ਸੰਸਕਾਰ ਕੀਤਾ ਗਿਆ।

-PTCNews

Related Post