ਬਠਿੰਡਾ ਵਿਖੇ ਮਹਿੰਦਰਾ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ , ਭਾਰੀ ਨੁਕਸਾਨ ਦਾ ਖ਼ਦਸ਼ਾ 

By  Shanker Badra April 29th 2021 08:13 AM -- Updated: April 29th 2021 08:26 AM

ਬਠਿੰਡਾ : ਬਠਿੰਡਾ-ਮਾਨਸਾ ਰੋਡ ’ਤੇ ਮਹਿੰਦਰਾ ਸ਼ੋਅਰੂਮ ’ਚ ਭਿਆਨਕ ਅੱਗ ਲੱਗਣ ਖ਼ਬਰ ਮਿਲੀ ਹੈ। ਇਸ ਅੱਗ ਦੇ ਕਾਰਨ ਆਸ -ਪਾਸ ਦੇ ਲੋਕਾਂ ਵਿਚ ਹਫੜਾ ਦਫੜੀ ਮਚ ਗਈ ਅਤੇ ਗੱਡੀਆਂ ਸੜ ਕੇ ਸੁਆਹ ਹੋ ਗਈਆਂ ਹਨ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਅੱਗ ਨੂੰ ਬੁਝਾਉਣ ਵਿਚ ਜੁਟ ਗਈਆਂ ਹਨ।

ਪੜ੍ਹੋ ਹੋਰ ਖ਼ਬਰਾਂ : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ 'ਚ ਦੁਕਾਨਾਂ ਤੇ ਮਾਲ ਖੋਲ੍ਹਣ ਬਾਰੇ ਵੱਡਾ ਫ਼ੈਸਲਾ

ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਅਨੁਸਾਰ ਅੱਜ ਸਵੇਰੇ 5:30 ਵਜੇ ਉਨਾਂ ਨੂੰ ਮਹਿੰਦਰਾ ਸ਼ੋਅਰੂਮ ’ਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ, ਜਿਸ ਦੇ ਬਾਅਦ ਉਨ੍ਹਾਂ ਦੀਆਂ ਗੱਡੀਆਂ ਮੌਕੇ ’ਤੇ ਪੁੱਜੀਆਂ ਅਤੇ ਮੁਲਾਜ਼ਮ ਇਸ ਅੱਗ ਨੂੰ ਬੁਝਾਉਣ ਲਈ ਪੂਰੀ ਮੁਸ਼ੱਕਤ ਕਰ ਰਹੇ ਹਨ।

ਬਠਿੰਡਾ ਵਿਖੇ ਮਹਿੰਦਰਾ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ , ਭਾਰੀ ਨੁਕਸਾਨ ਦਾ ਖ਼ਦਸ਼ਾ

ਇਸ ਦੌਰਾਨ ਅੱਗ ਨੇ ਦੇਖਦੇ ਜੀ ਦੇਖਦੇ ਭਿਆਨਕ ਰੂਪ ਧਾਰਨ ਕਰ ਲਿਆ ਹੈ ਅਤੇ ਪੂਰੇ ਸ਼ੋਅਰੂਮ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ। ਇਸ ਦੌਰਾਨ ਸ਼ੋਅਰੂਮ ਅੰਦਰ ਕਾਫ਼ੀ ਜ਼ਿਆਦਾ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਪਰ ਅਜੇ ਤੱਕ ਪੂਰੇ ਨੁਕਸਾਨ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ।

ਬਠਿੰਡਾ ਵਿਖੇ ਮਹਿੰਦਰਾ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ , ਭਾਰੀ ਨੁਕਸਾਨ ਦਾ ਖ਼ਦਸ਼ਾ

ਪੜ੍ਹੋ ਹੋਰ ਖ਼ਬਰਾਂ : ਪੰਜਾਬ ਵਿੱਚ ਅੱਜ ਸ਼ਾਮ 5 ਵਜੇ ਤੋਂ ਲੱਗੇਗਾ ਲੌਕਡਾਊਨ , ਪੜ੍ਹੋ ਕਿੱਥੇ - ਕਿੱਥੇ ਰਹਿਣਗੀਆਂ ਪਾਬੰਦੀਆਂ

ਭਿਆਨਕ ਅੱਗ ਦੇ ਨਾਲ ਕਾਫ਼ੀ ਗੱਡੀਆਂ ਦੇ ਸੜ ਕੇ ਸੁਆਹ ਹੋਣ ਦੀ ਸੂਚਨਾ ਮਿਲ ਰਹੀ ਹੈ। ਇਸ ਨਾਲ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਬਾਰੇ ਦੱਸਿਆ ਜਾ ਰਿਹਾ ਹੈ ਪਰ ਇਸ ਦਾ ਪਤਾ ਫਿਰ ਲਗਾਇਆ ਜਾਵੇਗਾ। ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ’ਤੇ ਪਹੁੰਚੀਆਂ ਹੋਈਆਂ ਹਨ।

-PTCNews

Related Post