ਨਸ਼ਾ ਤਸਕਰੀ ਦੇ ਮਾਮਲੇ ਵਿੱਚ ਰਿਸ਼ਵਤ ਲੈਣ ਦੇ ਦੋਸ਼ 'ਚ ਚਾਰ ਪੁਲਿਸ ਮੁਲਾਜ਼ਮ ਮੁਅੱਤਲ

By  Shanker Badra August 28th 2019 10:03 AM

ਨਸ਼ਾ ਤਸਕਰੀ ਦੇ ਮਾਮਲੇ ਵਿੱਚ ਰਿਸ਼ਵਤ ਲੈਣ ਦੇ ਦੋਸ਼ 'ਚ ਚਾਰ ਪੁਲਿਸ ਮੁਲਾਜ਼ਮ ਮੁਅੱਤਲ:ਬਠਿੰਡਾ : ਇੱਕ ਨਸ਼ਾ ਤਸਕਰੀ ਦੇ ਮਾਮਲੇ ਵਿਚ ਝੂਠੀ ਕਾਰਵਾਈ ਕਰਨ ਦੇ ਮਾਮਲੇ ਵਿੱਚ ਸੀਨੀਅਰ ਪੁਲਿਸ ਕਪਤਾਨ ਬਠਿੰਡਾ ਡਾਕਟਰ ਨਾਨਕ ਸਿੰਘ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿਚ ਪੰਜ ਲੱਖ ਰੁਪਏ ਰਿਸ਼ਵਤ ਲੈਣ ਦੀ ਸ਼ਿਕਾਇਤ ਤੋਂ ਬਾਅਦ ਐੱਸਐੱਸਪੀ ਨੇ ਸੀਆਈਏ ਸਟਾਫ ਇਕ ਦੇ ਇੰਚਾਰਜ, ਇਕ ਏਐੱਸਆਈ ਤੇ ਦੋ ਕਾਂਸਟੇਬਲਾਂ ਨੂੰ ਮੁਅੱਤਲ ਕਰ ਦਿੱਤਾ ਹੈ।

Bathinda drug Smuggling taking bribe Case Four policemen suspended ਨਸ਼ਾ ਤਸਕਰੀ ਦੇ ਮਾਮਲੇ ਵਿੱਚ ਰਿਸ਼ਵਤ ਲੈਣ ਦੇ ਦੋਸ਼ 'ਚ ਚਾਰ ਪੁਲਿਸ ਮੁਲਾਜ਼ਮ ਮੁਅੱਤਲ

ਇਸ ਦੌਰਾਨ ਐੱਸ.ਐੱਸ.ਪੀ. ਨੇ ਬਠਿੰਡਾ ਨੇ ਸੀ.ਆਈ.ਏ. ਸਟਾਫ਼-1 ਦੇ ਇੰਚਾਰਜ ਇੰਸਪੈਕਟਰ ਅੰਮਿ੍ਰਤਪਾਲ ਸਿੰਘ ਭਾਟੀ, ਏ.ਐਸ.ਆਈ. ਰਵੀ, ਕਾਂਸਟੇਬਲ ਕੁਲਵਿੰਦਰ ਸਿੰਘ ਅਤੇ ਟੈਕਨੀਕਲ ਵਿੰਗ 'ਚ ਤੈਨਾਤ ਕਾਂਸਟੇਬਲ ਗੁਰਪਾਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।

Bathinda drug Smuggling taking bribe Case Four policemen suspended ਨਸ਼ਾ ਤਸਕਰੀ ਦੇ ਮਾਮਲੇ ਵਿੱਚ ਰਿਸ਼ਵਤ ਲੈਣ ਦੇ ਦੋਸ਼ 'ਚ ਚਾਰ ਪੁਲਿਸ ਮੁਲਾਜ਼ਮ ਮੁਅੱਤਲ

ਮਿਲੀ ਜਾਣਕਾਰੀ ਅਨੁਸਾਰ ਸੀਆਈਏ ਸਟਾਫ ਦੇ ਇੰਚਾਰਜ ਅੰਮਿ੍ਤਪਾਲ ਸਿੰਘ ਭਾਟੀ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਪਿੰਡ ਘੁੱਦਾ ਤੋਂ ਰਣਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿਊਰੀ, ਕੁਲਦੀਪ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਜੰਗੀਰਾਣਾ ਤੇ ਸੁਪਰੀਮ ਸਿੰਘ ਪੁੱਤਰ ਅਮਰਪਾਲ ਸਿੰਘ ਵਾਸੀ ਹੁਸਨਰ ਨੂੰ 50 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕਰ ਕੇ 8 ਜੁਲਾਈ 2019 ਨੂੰ ਉਕਤ ਤਿੰਨ੍ਹਾਂ ਵਿਅਕਤੀਆਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਥਾਣਾ ਨੰਦਗੜ੍ਹ ਵਿਚ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਸੀ।

Bathinda drug Smuggling taking bribe Case Four policemen suspended ਨਸ਼ਾ ਤਸਕਰੀ ਦੇ ਮਾਮਲੇ ਵਿੱਚ ਰਿਸ਼ਵਤ ਲੈਣ ਦੇ ਦੋਸ਼ 'ਚ ਚਾਰ ਪੁਲਿਸ ਮੁਲਾਜ਼ਮ ਮੁਅੱਤਲ

ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਵਿਜੀਲੈਂਸ ਬਿਊਰੋ ਨੇ ਕਿਸਾਨ ਕੋਲੋਂ 10 ਹਜ਼ਾਰ ਦੀ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਰੰਗੇ ਹੱਥੀਂ ਕੀਤਾ ਕਾਬੂ

ਸੀਆਈਏ ਸਟਾਫ ਨੇ ਕੁਝ ਸਮਾਂ ਪਹਿਲਾਂ ਇਕ ਵਿਅਕਤੀ ਨੂੰ ਨਸ਼ਾ ਸਮੱਗਲਿੰਗ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤਾ ਸੀ ,ਜਿਸ ਨੂੰ ਕੁਲਦੀਪ ਸਿੰਘ ਰਾਹੀ ਪੰਜ ਲੱਖ ਰੁਪਏ ਦੀ ਰਿਸ਼ਵਤ ਲੈ ਕੇ ਛੱਡਿਆ ਗਿਆ ਸੀ। ਜਿਸ ਤੋਂ ਬਾਅਦ ਕੁਲਦੀਪ ਸਿੰਘ ਨੇ ਇਸ ਮਾਮਲੇ ਦੀ ਸ਼ਿਕਾਇਤ ਆਈਜੀ ਐੱਮਐੱਫ ਫਾਰੂਕੀ ਕੋਲ ਕੀਤੀ ਸੀ। ਆਈਜੀ ਦੇ ਆਦੇਸ਼ਾਂ ਬਾਅਦ ਐੱਸਐੱਸਪੀ ਡਾ. ਨਾਨਕ ਸਿੰਘ ਨੇ ਸੀਆਈਏ ਸਟਾਫ ਇਕ ਦੇ ਇੰਚਾਰਜ ਅੰਮਿ੍ਤਪਾਲ ਸਿੰਘ ਭਾਟੀ, ਏਐੱਸਆਈ ਰਵੀ ਕੁਮਾਰ , ਕਾਂਸਟੇਬਲ ਕੁਲਵਿੰਦਰ ਸਿੰਘ ਤੇ ਪੁਲਿਸ ਦੇ ਟੈਕਨੀਕਲ ਸੈੱਲ ਵਿਚ ਤਾਇਨਾਤ ਕਾਂਸਟੇਬਲ ਗੁਰਪਾਲ ਸਿੰਘ ਵਾਸੀ ਬਾਜਕ ਨੂੰ ਮੁਅੱਤਲ ਕਰ ਦਿੱਤਾ ਹੈ।

-PTCNews

Related Post