ਬਠਿੰਡਾ : ਕਿਸਾਨਾਂ -ਮਜ਼ਦੂਰਾਂ , ਔਰਤਾਂ ਅਤੇ ਨੌਜਵਾਨਾਂ ਨੇ ਫੂਕਿਆ PM ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ

By  Shanker Badra December 5th 2020 01:05 PM

ਬਠਿੰਡਾ : ਕਿਸਾਨਾਂ -ਮਜ਼ਦੂਰਾਂ , ਔਰਤਾਂ ਅਤੇ ਨੌਜਵਾਨਾਂ ਨੇ ਫੂਕਿਆ PM ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ: ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 10ਵੇਂ ਦਿਨ ਵੀ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਲਗਾਤਾਰ ਕੜਾਕੇ ਦੀ ਠੰਢ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਕੇਂਦਰ ਸਰਕਾਰ ਖਿਲਾਫ਼ ਡਟੇ ਹੋਏ ਹਨ। ਦੇਸ਼ ਭਰ ਦੀਆਂ ਕਰੀਬ 500 ਕਿਸਾਨ ਜਥੇਬੰਦੀਆਂ ਵੱਲੋਂ 'ਸੰਯੁਕਤ ਕਿਸਾਨ ਮੋਰਚਾ' ਦੀ ਅਗਵਾਈ ਵਿੱਚ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਦਾ ਐਲਾਨ ਕੀਤਾ ਗਿਆ ਹੈ।

Bathinda: Farmers burn effigies of PM Modi ,corporate companies against farm laws ਬਠਿੰਡਾ : ਕਿਸਾਨਾਂ -ਮਜ਼ਦੂਰਾਂ , ਔਰਤਾਂ ਅਤੇ ਨੌਜਵਾਨਾਂ ਨੇ ਫੂਕਿਆ PM ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ

ਇਸ ਦੌਰਾਨ ਕਿਸਾਨ ਜਥੇਬੰਦੀਆਂ ਦੇ ਦੇਸ਼ ਪੱਧਰੀ ਸੱਦੇ ਤਹਿਤ ਅੱਜਬਠਿੰਡਾ ਜ਼ਿਲ੍ਹੇ ਦੇ ਪਿੰਡ ਮੌੜ ਚੜ੍ਹਤ ਸਿੰਘ ਵਿਖੇਕਿਸਾਨਾਂ -ਮਜ਼ਦੂਰਾਂ ,ਔਰਤਾਂ ਨੌਜਵਾਨਾਂ ਵੱਲੋਂ ਪਿੰਡ 'ਚ ਮਾਰਚ ਕਰਕੇ ਮੋਦੀ ,ਅੰਬਾਨੀ ਅਤੇ ਅਡਾਨੀ ਅਤੇ ਹੋਰ ਕਾਰਪੋਰੇਟ ਘਰਾਣਿਆਂ ਦੀ ਅਰਥੀ ਫੂਕੀ ਗਈ ਹੈ। ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ ਦੁਪਹਿਰ 2 ਵਜੇ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਪੰਜਵੇਂ ਗੇੜ ਦੀ ਮੀਟਿੰਗ ਹੋਵੇਗੀ। ਖੇਤੀ ਕਾਨੂੰਨਾਂ ਖਿਲਾਫ ਦਿੱਲੀ-ਯੂਪੀ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਅਜੇ ਵੀ ਡਟੇ ਹੋਏ ਹਨ।

Bathinda: Farmers burn effigies of PM Modi ,corporate companies against farm laws ਬਠਿੰਡਾ : ਕਿਸਾਨਾਂ -ਮਜ਼ਦੂਰਾਂ , ਔਰਤਾਂ ਅਤੇ ਨੌਜਵਾਨਾਂ ਨੇ ਫੂਕਿਆ PM ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ

ਇਸ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਆਰ-ਆਰ ਦੀ ਲੜਾਈ ਲੜ ਕੇ ਆਵਾਂਗੇ, ਰੋਜ਼-ਰੋਜ਼ ਮੀਟਿੰਗਾਂ ਨਹੀਂ ਹੁੰਦੀਆਂ। ਉਨ੍ਹਾਂ ਕਿਹਾ ਅੱਜ ਦੀ ਮੀਟਿੰਗ 'ਚ ਹੋਰ ਕੋਈ ਗੱਲ ਨਹੀਂ ਹੋਵੇਗੀ, ਸਿਰਫ਼ ਕਾਨੂੰਨਾਂ ਨੂੰ ਰੱਦ ਕਰਨ ਲਈ ਹੀ ਗੱਲ ਹੋਵੇਗੀ। ਇਸ ਤੋਂ ਪਹਿਲਾਂ 1 ਦਸੰਬਰ ਅਤੇ 3 ਦਸੰਬਰ ਨੂੰ ਵੀ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਮੀਟਿੰਗ ਹੋਈ ਸੀ, ਜੋ ਬੇਸਿੱਟਾ ਰਹੀ ਸੀ।

Bathinda: Farmers burn effigies of PM Modi ,corporate companies against farm laws ਬਠਿੰਡਾ : ਕਿਸਾਨਾਂ -ਮਜ਼ਦੂਰਾਂ , ਔਰਤਾਂ ਅਤੇ ਨੌਜਵਾਨਾਂ ਨੇ ਫੂਕਿਆ PM ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ

ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਕਿਸੇ ਵੀ ਕਿਸਮ ਦਾ ਸਮਝੌਤਾ ਨਹੀਂ ਹੋਵੇਗਾ, ਸਗੋਂ 3 ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ -2020 ਰੱਦ ਕਰਵਾਉਣ, ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ਸਮੇਤ ਫਸਲਾਂ ਦੀ ਖ੍ਰੀਦ ਦੀ ਗਰੰਟੀ ਦੇ ਜਾਰੀ ਰੱਖਣ, ਫਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਤੈਅ ਕਰਨ ਅਤੇ ਜੇਲ੍ਹਾਂ 'ਚ ਬੰਦ ਕਿਸਾਨ-ਆਗੂਆਂ ਦੀ ਰਿਹਾਈ ਦੀਆਂ ਮੰਗਾਂ ਮਨਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।

-PTCNews

Related Post