ਬਠਿੰਡਾ : ਪੁਲਿਸ ਨੇ ਨਸ਼ੇ ਦੀਆਂ ਗੋਲੀਆਂ ਅਤੇ ਡਰੱਗ ਮਨੀ ਸਮੇਤ 1 ਵਿਅਕਤੀ ਨੂੰ ਕੀਤਾ ਕਾਬੂ

By  Shanker Badra May 21st 2020 03:11 PM

ਬਠਿੰਡਾ : ਪੁਲਿਸ ਨੇ ਨਸ਼ੇ ਦੀਆਂ ਗੋਲੀਆਂ ਅਤੇ ਡਰੱਗ ਮਨੀ ਸਮੇਤ 1 ਵਿਅਕਤੀ ਨੂੰ ਕੀਤਾ ਕਾਬੂ:ਬਠਿੰਡਾ : ਬਠਿੰਡਾ ਕੈਂਟ ਪੁਲਿਸ ਨੇ ਕਾਰਵਾਈ ਕਰਦਿਆਂ ਪਿੰਡ ਗੋਬਿੰਦਪੁਰਾ ਤੋਂ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਵੱਡੀ ਮਾਤਰਾ 'ਚ ਨਸ਼ੇ ਦੀਆਂ ਗੋਲੀਆਂ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਉਸਨੂੰ ਪੁਲਿਸ ਵੱਲੋਂ ਗੋਬਿੰਦਪੁਰਾ ਨਜ਼ਦੀਕ ਨਾਕੇ ਤੋਂ ਕਾਬੂ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਮੋਟਰਸਾਈਕਲ ਸਵਾਰ ਗਿਆਨ ਖਾਂ ਵਾਸੀ ਗੋਬਿੰਦਪੁਰਾ ਨੂੰ ਰੋਕਿਆ ਗਿਆ ਸੀ। ਜਦੋਂ ਪੁਲਿਸ ਨੇ ਮੁਲਜ਼ਮ ਦੀ  ਤਲਾਸ਼ੀ ਲਈ ਤਾਂ 9 ਨਸ਼ੇ ਵਾਲੀਆਂ ਸ਼ੀਸ਼ੀਆਂ, 90 ਨਸ਼ੇ ਵਾਲੀਆਂ ਗੋਲੀਆਂ ਕੈਰੀਸੋਮਾ, 5 ਗ੍ਰਾਮ ਹੈਰੋਇਨ ਅਤੇ 20790 ਡਰੱਗ ਮਨੀ ਬਰਾਮਦ ਹੋਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਉਸਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮੁਲਜ਼ਮ ਦੇ ਮੋਟਰਸਾਈਕਲ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -PTCNews

Related Post