ਜ਼ਮੀਨੀ ਵਿਵਾਦ ਕਾਰਨ ਮਾਸੜ ਨੇ ਗੋਲੀਆਂ ਨਾਲ ਭੁੰਨਿਆ ਭਾਣਜਾ, ਮੌਕੇ 'ਤੇ ਤੋੜਿਆ ਦਮ

By  Jashan A November 18th 2019 06:13 PM

ਜ਼ਮੀਨੀ ਵਿਵਾਦ ਕਾਰਨ ਮਾਸੜ ਨੇ ਗੋਲੀਆਂ ਨਾਲ ਭੁੰਨਿਆ ਭਾਣਜਾ, ਮੌਕੇ 'ਤੇ ਤੋੜਿਆ ਦਮ,ਬਠਿੰਡਾ: ਬਠਿੰਡਾ ਦੇ ਪਿੰਡ ਅਬਲੂ 'ਚ ਅੱਜ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਥੇ ਜ਼ਮੀਨੀ ਵਿਵਾਦ ਦੇ ਕਾਰਨ ਮਾਸੜ ਨੇ ਆਪਣੇ ਭਾਣਜੇ ਨੂੰ ਗੋਲੀਆਂ ਨਾਲ ਭੁੰਨ ਦਿੱਤਾ। ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ।

Murder ਮਿਲੀ ਜਾਣਕਾਰੀ ਮੁਤਾਬਕ ਜ਼ਮੀਨ ਦੀ ਵੰਡ ਨੂੰ ਲੈ ਕੇ ਪਹਿਲਾਂ ਵੀ ਮਾਸੜ-ਭਾਣਜੇ ਵਿਚ ਬਹਿਸਬਾਜ਼ੀ ਹੋਈ ਸੀ ਤੇ ਲਗਾਤਾਰ ਇਹ ਨੋਕ ਝੋਕ ਵਧਦੀ ਜਾ ਰਹੀ ਸੀ। ਅੱਜ ਜਦੋਂ ਕੁਲਦੀਪ ਸਿੰਘ ਆਪਣੇ ਖੇਤ ਵਿਚ ਹਰਾ ਚਾਰਾ ਕੱਟਣ ਲਈ ਗਿਆ ਹੋਇਆ ਸੀ।

ਹੋਰ ਪੜ੍ਹੋ: ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਪਰਿਵਾਰ 'ਚ ਛਾਇਆ ਮਾਤਮ

ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਮਾਸੜ ਨੇ ਆਪਣੇ ਭਾਣਜੇ 'ਤੇ ਪਿਸਤੌਲ ਨਾਲ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਕੁਲਦੀਪ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ।

Murder ਉਧਰ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਦਾ ਪੋਸਟਮਾਰਟਮ ਲਈ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਭੇਜੀ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਗ੍ਰਿਫਤਾਰੀ ਲਈ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

-PTC News

Related Post