ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ, ਮਗਰੋਂ ਖੁਦ ਨੂੰ ਵੀ ਮਾਰੀ ਗੋਲੀ

By  Jashan A September 30th 2019 11:58 AM

ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ, ਮਗਰੋਂ ਖੁਦ ਨੂੰ ਵੀ ਮਾਰੀ ਗੋਲੀ,ਬਠਿੰਡਾ: ਬਠਿੰਡਾ ਦੇ ਪਿੰਡ ਜੈ ਸਿੰਘ ਵਾਲਾ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ। ਦਰਅਸਲ, ਇਥੇ ਇੱਕ ਵਿਅਕਤੀ ਨੇ ਪਹਿਲਾਂ ਆਪਣੀ ਪਤਨੀ ਦਾ ਕਤਲ ਕੀਤਾ ਤੇ ਮਗਰੋਂ ਖੁਦ ਨੂੰ ਗੋਲੀ ਮਾਰ ਲਈ।

Murder ਇਸ ਘਟਨਾ ਤੋਂ ਬਾਅਦ ਪਿੰਡ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਨੇ ਜਦੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਉਹ ਸ਼ਰਾਬ ਦੇ ਨਸ਼ੇ 'ਚ ਸੀ।

ਹੋਰ ਪੜ੍ਹੋ: ਹੜ੍ਹ ਦੌਰਾਨ ਬੱਚੇ ਦਾ ਹੋਇਆ ਜਨਮ, ਨਾਮ ਮਿਲਿਆ 'ਫਲੱਡ ਬੇਬੀ

ਫਿਲਹਾਲ ਅਜੇ ਤੱਕ ਇਹ ਨਹੀਂ ਪਤਾ ਚੱਲਿਆ ਕਿ ਵਿਅਕਤੀ ਨੇ ਇਸ ਵਾਰਦਾਤ ਨੂੰ ਕਿਉਂ ਅੰਜਾਮ ਦਿੱਤਾ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

-PTC News

Related Post