ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਨੇ ਪਤਨੀ ਸਮੇਤ ਪਾਈ ਵੋਟ

By  Jashan A May 19th 2019 12:51 PM -- Updated: May 19th 2019 02:19 PM

ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਨੇ ਪਤਨੀ ਸਮੇਤ ਪਾਈ ਵੋਟ,ਬਠਿੰਡਾ: ਲੋਕ ਸਭਾ ਚੋਣਾਂ ਦੇ 7ਵੇਂ ਪੜਾਅ 'ਚ ਪੰਜਾਬ ਸਮੇਤ 59 ਸੀਟਾਂ 'ਤੇ ਵੋਟਾਂ ਪੈ ਰਹੀਆਂ ਹਨ। ਜਿਸ ਦੌਰਾਨ ਵੋਟਰ ਵੱਡੀ ਗਿਣਤੀ 'ਚ ਆਪਣੇ ਵੋਟ ਅਧਿਕਾਰ ਦਾ ਇਸਤੇਮਾਲ ਕਰ ਰਹੇ ਹਨ। ਉਥੇ ਹੀ ਵੱਖ-ਵੱਖ ਪਾਰਟੀਆਂ ਦੇ ਦਿੱਗਜ ਆਗੂ ਵੀ ਆਪਣੇ-ਆਪਣੇ ਹਲਕੇ 'ਚ ਵੋਟ ਹੱਕ ਦਾ ਇਸਤੇਮਾਲ ਕਰ ਰਹੇ ਹਨ। [caption id="attachment_297349" align="aligncenter" width="300"]bti ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਨੇ ਪਤਨੀ ਸਮੇਤ ਪਾਈ ਵੋਟ[/caption] ਜਿਸ ਦੌਰਾਨ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਨਾਲ ਵੋਟ ਪਾਉਣ ਲਈ ਪੁੱਜੇ। ਦੱਸ ਦੇਈਏ ਕਿ ਲੋਕ ਸਭਾ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਿਸਮਰਤ ਕੌਰ ਬਾਦਲ, ਕਾਂਗਰਸ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ, 'ਆਪ' ਵੱਲੋਂ ਪ੍ਰੋ. ਬਲਜਿੰਦਰ ਕੌਰ ਅਤੇ ਪੀ.ਡੀ.ਏ. ਵੱਲੋਂ ਸੁਖਪਾਲ ਖਹਿਰਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। [caption id="attachment_297348" align="aligncenter" width="300"]bti ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਨੇ ਪਤਨੀ ਸਮੇਤ ਪਾਈ ਵੋਟ[/caption] ਦੱਸਣਯੋਗ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਕੁੱਲ੍ਹ 278 ਉਮੀਦਵਾਰ ਚੋਣ ਮੈਦਾਨ 'ਚ ਹਨ ,ਜਿਨ੍ਹਾਂ ਵਿੱਚ 24 ਮਹਿਲਾਵਾਂ ਹਨ, ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਪੰਜਾਬ ਦੇ 2,08,92,674 ਵੋਟਰ ਕਰ ਰਹੇ ਹਨ। ਇਨ੍ਹਾਂ ਵੋਟਰਾਂ ਵਿਚ ਪੁਰਸ਼ ਵੋਟਰ 1,10,59,828 ਮਹਿਲਾ ਵੋਟਰ 98,32,286 ਅਤੇ ਥਰਡ ਜੈਂਡਰ ਦੇ 560 ਵੋਟਰ ਹਨ।ਦੱਸ ਦਈਏ ਕਿ ਲੋਕ ਸਭਾ ਚੋਣਾਂ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ। -PTC News ਹੋਰ Videos ਦੇਖਣ ਲਈ ਸਾਡਾ Youtube Channel Subscribe ਕਰੋ

Related Post