ਪਰਾਲੀ ਦੇ ਧੂੰਏ ਕਾਰਨ ਰਾਮਪੁਰਾ 'ਚ ਦਰਜਨ ਦੇ ਕਰੀਬ ਵਾਹਨਾਂ ਦੀ ਹੋਈ ਭਿਆਨਕ ਟੱਕਰ, ਜਾਨੀ ਨੁਕਸਾਨ ਤੋਂ ਬਚਾਅ

By  Joshi November 2nd 2018 05:24 PM

ਪਰਾਲੀ ਦੇ ਧੂੰਏ ਕਾਰਨ ਰਾਮਪੁਰਾ 'ਚ ਦਰਜਨ ਦੇ ਕਰੀਬ ਵਾਹਨਾਂ ਦੀ ਹੋਈ ਭਿਆਨਕ ਟੱਕਰ, ਜਾਨੀ ਨੁਕਸਾਨ ਤੋਂ ਬਚਾਅ,ਬਠਿੰਡਾ: ਦਿਨ ਬ ਦਿਨ ਪੰਜਾਬ ਅੰਦਰ ਸੜਕ ਦੁਰਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ, ਜਿਸ ਦੌਰਾਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ ਕਿ ਰਾਮਪੁਰਾ ਰੋਡ 'ਤੇ ਦਰਜਨ ਦੇ ਕਰੀਬ ਵਾਹਨਾਂ ਦੇ ਆਪਸ ਵਿਚ ਟਰਕਾਉਣ ਦੀ ਸੂਚਨਾ ਮਿਲੀ ਹੈ। ਇਸ ਦਾ ਮੁੱਖ ਕਾਰਨ ਖੇਤਾਂ ਵਿੱਚ ਸਾੜੀ ਜਾ ਰਹੀ ਪਰਾਲੀ ਦੱਸਿਆ ਜਾ ਰਿਹਾ ਹੈ। ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਈ ਹੋਈ ਸੀ, ਜਿਸ ਕਾਰਨ ਆਸੇ-ਪਾਸੇ ਧੁਆਂ ਫੈਲ ਗਿਆ ਸੀ। ਹੋਰ ਪੜ੍ਹੋ:ਪਟਿਆਲਾ ‘ਚ ਪੀ.ਆਰ.ਟੀ.ਸੀ ਬੱਸ ਨੇ ਬੱਚਿਆਂ ਦੇ ਸਕੂਲੀ ਆਟੋ ਨੂੰ ਮਾਰੀ ਟੱਕਰ, 7 ਬੱਚੇ ਜ਼ਖਮੀ ਕੁਝ ਦਿਖਾਈ ਨਾ ਦੇਣ ਕਰਕੇ ਇਹ ਵਾਹਨ ਆਪਸ ਵਿਚ ਟਕਰਾ ਗਏ।ਸੂਤਰਾਂ ਅਨੁਸਾਰ ਇਸ ਹਾਦਸੇ ਵਿੱਚ ਭਾਵੇ ਕਿ ਬਹੁਤ ਸਾਰੇ ਵਾਹਨ ਨੁਕਸਾਨੇ ਗਏ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਘਟਨਾ ਦਾ ਪਤਾ ਚੱਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਉਹਨਾਂ ਨੇ ਵਾਹਨਾਂ ਨੂੰ ਪਾਸੇ ਕਰਵਾਇਆ, ਨਾਲ ਹੀ ਪੁਲਿਸ ਨੇ ਘਟਨਾ ਵਾਲੀ ਜਗ੍ਹਾ ਦਾ ਜਾਇਜਾ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ। —PTC News

Related Post