ਬਠਿੰਡਾ ਪਹੁੰਚੇ CM ਚਰਨਜੀਤ ਚੰਨੀ, ਕੀਤਾ ਕਿਸਾਨਾਂ ਲਈ ਵੱਡਾ ਐਲਾਨ

By  Riya Bawa September 26th 2021 11:28 AM -- Updated: September 26th 2021 11:38 AM

ਬਠਿੰਡਾ: ਅੱਜ ਦਿਨ ਚੜ੍ਹਦੇ ਹੀ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਬਠਿੰਡਾ ਪਹੁੰਚੇ। ਉਨ੍ਹਾਂ ਨੇ ਗੁਲਾਬੀ ਸੁੰਡੀ ਕਾਰਨ ਨੁਕਸਾਨੀ ਗਈ ਨਰਮੇ ਦੀ ਫ਼ਸਲ ਦਾ ਜਾਇਜ਼ਾ ਲਿਆ ਤੇ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਦਾ ਐਲਾਨ ਕੀਤਾ। ਉਹ ਕਿਸਾਨਾਂ ਨੂੰ ਮਿਲੇ ਤੇ ਉਨ੍ਹਾਂ ਕੋਲੋਂ ਜਾਣਕਾਰੀ ਹਾਸਲ ਕੀਤੀ। ਇਸ ਮੌਕੇ 'ਤੇ ਕਿਸਾਨ ਅਤੇ ਅਧਿਕਾਰੀ ਵੀ ਮੌਜੂਦ ਸਨ ।

CM Charanjit Channi

ਮਾਲਵਾ ਖੇਤਰ ਵਿੱਚ ਗੁਲਾਬੀ ਸੁੰਡੀ ਕਾਰਨ ਨੁਕਸਾਨੀ ਗਈ ਨਰਮੇ ਦੀ ਫ਼ਸਲ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਚਰਨਜੀਤ ਚੰਨੀ ਕਿਹਾ ਕਿ ਗੁਲਾਬੀ ਸੁੰਡੀ ਤੋਂ ਬਚਾਅ ਲਈ ਸਭ ਤੋਂ ਪਹਿਲਾਂ ਦਵਾਈਆਂ ਭੇਜ ਕੇ ਇਸ ਦਾ ਬਚਾਅ ਕੀਤਾ ਜਾਵੇਗਾ।

ਕਿਸਾਨਾਂ ਨੂੰ ਮੁਆਵਜ਼ਾ ਵੀ ਦਿੱਤਾ ਜਾਵੇਗਾ ਤੇ ਹਰ ਤਰ੍ਹਾਂ ਦੀ ਭਰਪਾਈ ਕੀਤੀ ਜਾਵੇਗੀ। ਉਨ੍ਹਾਂ ਨਾਲ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਵੀ ਮੌਜੂਦ ਸਨ। ਉਨ੍ਹਾਂ ਨੇ ਕਿਸਾਨਾਂ ਨੂੰ ਹਰ ਮਦਦ ਦਾ ਭਰੋਸਾ ਦਿੱਤਾ।

ਕਿਸਾਨਾਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਨਰਮੇ ਦੀ ਨੱਬੇ ਫ਼ੀਸਦੀ ਫਸਲ ਨੁਕਸਾਨੀ ਜਾ ਚੁੱਕੀ ਹੈ, ਜਿਸ ਕਾਰਨ ਉਨ੍ਹਾਂ ਦਾ ਲਾਗਤ ਖ਼ਰਚਾ ਵੀ ਨਹੀਂ ਮੁੜਨਾ। ਕਿਸਾਨਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਜਦੋਂ ਵੀ ਉਹ ਕਿਸਾਨਾਂ ਨੂੰ ਮੁਆਵਜ਼ਾ ਦੇਣ ਤਾਂ ਵਿਚਕਾਰਲੇ ਵਿਚੋਲਿਆਂ ਨੂੰ ਬਾਹਰ ਕੱਢਿਆ ਜਾਵੇ ਕਿਉਂਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਸਮੇਂ ਬਹੁਤੇ ਝੋਨਾ ਬੀਜਣ ਵਾਲੇ ਲੋਕ ਵੀ ਨਰਮੇ ਦੀ ਫ਼ਸਲ ਦੇ ਖ਼ਰਾਬੇ ਦਾ ਮੁਆਵਜ਼ਾ ਲੈ ਗਏ ਸਨ।

-PTC New

Related Post