ਬਠਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਖ਼ਤ ਨਿੰਦਾ

By  Shanker Badra July 15th 2019 02:08 PM

ਬਠਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਖ਼ਤ ਨਿੰਦਾ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਔਰਤ ਵੱਲੋਂ ਧੋਬੀਆਣਾ ਬਸਤੀ ਬਠਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿਰ ’ਤੇ ਚੁੱਕ ਕੇ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਅਤੀ ਨਿੰਦਣਯੋਗ ਹਨ।

Bathinda Sri Guru Granth Sahib Ji disrespect incident Bhai Gobind Singh Longowal Condemnation ਬਠਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਖ਼ਤ ਨਿੰਦਾ

ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾ ਵਾਪਰਨ, ਇਸ ਲਈ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਗੁਰਦੁਆਰਾ ਸਾਹਿਬਾਨ ਵਿਖੇ ਨਿਗਰਾਨੀ ਦੇ ਯੋਗ ਪ੍ਰਬੰਧ ਕਰਨੇ ਚਾਹੀਦੇ ਹਨ।

Bathinda Sri Guru Granth Sahib Ji disrespect incident Bhai Gobind Singh Longowal Condemnation ਬਠਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਖ਼ਤ ਨਿੰਦਾ

ਭਾਈ ਲੌਂਗੋਵਾਲ ਕਿਹਾ ਕਿ ਵਾਪਰੀ ਇਸ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਤਾਂ ਜੋ ਅੱਗੇ ਤੋਂ ਕੋਈ ਸ਼ਰਾਰਤੀ ਅਨਸਰ ਇਸ ਤਰ੍ਹਾਂ ਦੀ ਘਟਨਾ ਨੂੰ ਅੰਜ਼ਾਮ ਨਾ ਦੇ ਸਕੇ।

-PTCNews

Related Post