ਬਠਿੰਡਾ : ਪਿੰਡ ਦੁੱਲੇਵਾਲਾ 'ਚ ਗੁਟਕਾ ਸਾਹਿਬ ਦੀ ਬੇਅਦਬੀ, ਸ਼ਰਾਰਤੀ ਅਨਸਰਾਂ ਨੇ ਅੰਗ ਪਾੜ ਕੇ ਸੁੱਟੇ

By  Shanker Badra October 21st 2020 10:12 AM -- Updated: October 21st 2020 10:13 AM

ਬਠਿੰਡਾ : ਪਿੰਡ ਦੁੱਲੇਵਾਲਾ 'ਚ ਗੁਟਕਾ ਸਾਹਿਬ ਦੀ ਬੇਅਦਬੀ, ਸ਼ਰਾਰਤੀ ਅਨਸਰਾਂ ਨੇ ਅੰਗ ਪਾੜ ਕੇ ਸੁੱਟੇ:ਬਠਿੰਡਾ : ਬਠਿੰਡਾ ਜ਼ਿਲੇ ਦੇ ਪਿੰਡ ਦੁਲੇਵਾਲਾ ਵਿੱਚ ਬੁੱਧਵਾਰ ਨੂੰ ਦੇਰ ਸ਼ਾਮ ਗੁਟਕਾ ਸਾਹਿਬ ਦੀ ਬੇਅਦਬੀ ਦੀ ਮੰਦਭਾਗੀ ਘਟਨਾ ਵਾਪਰੀ ਹੈ। ਜਿੱਥੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਸਰਕਾਰੀ ਸਕੂਲ ਦੇ ਨੇੜੇ ਗੁਟਕਾ ਸਾਹਿਬ ਦੇ ਪਵਿੱਤਰ ਅੰਗਾਂ ਨੂੰ ਪਾੜ ਕੇ ਸੁੱਟ ਦਿੱਤਾ ਹੈ। ਜਿਸ ਤੋਂ ਬਾਅਦ ਉਥੋਂ ਲੰਘ ਰਹੇ ਕਿਸੇ ਵਿਅਕਤੀ ਦਾ ਧਿਆਨ ਗੁਟਕਾ ਸਾਹਿਬ ਦੇ ਖਿਲਰੇ ਹੋਏ ਅੰਗਾਂ ਉਪਰ ਪਿਆ ਤਾਂ ਉਸ ਨੇ ਤੁਰੰਤ ਇਸ ਦੀ ਸੂਚਨਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਅਤੇ ਮੱਖਣ ਜੀਤ ਸਿੰਘ ਸਿੰਘ ਨੂੰ ਦਿੱਤੀ।

Beadbi of Gutka Sahib Near Government schools in village Dullewala ਬਠਿੰਡਾ : ਪਿੰਡ ਦੁੱਲੇਵਾਲਾ 'ਚ ਗੁਟਕਾ ਸਾਹਿਬ ਦੀ ਬੇਅਦਬੀ, ਸ਼ਰਾਰਤੀ ਅਨਸਰਾਂ ਨੇ ਅੰਗ ਪਾੜ ਕੇ ਸੁੱਟੇ

ਜਿਸ ਤੋਂ ਬਾਅਦ ਬੇਅਦਬੀ ਦੀ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਵੱਡੀ ਗਿਣਤੀ ਪਿੰਡ ਵਾਸੀ ਠੇ ਹੋ ਗਏ ਅਤੇ ਉਨ੍ਹਾਂ ਗੁਰੂ ਸਾਹਿਬ ਦੇ ਖਿਲਾਰੇ ਹੋਏ ਅੰਗਾਂ ਨੂੰ ਗੁਰਦੁਆਰਾ ਸਾਹਿਬ ਵਿਚ ਰੱਖ ਦਿੱਤਾ ਹੈ। ਇਸ ਦੌਰਾਨ ਪਿੰਡ ਵਿੱਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਤੋਂ ਬਾਅਦ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ :ਖੇਤੀ ਕਾਨੂੰਨਾਂ ਖਿਲਾਫ਼ ਵਿਧਾਨ ਸਭਾ 'ਚ 3 ਬਿੱਲ ਪੇਸ਼ , MSP ਤੋਂ ਘੱਟ ਕੀਮਤ ਦੇਣ ਵਾਲਿਆਂ ਨੂੰ ਹੋਵੇਗੀ 3 ਸਾਲ ਦੀ ਸਜ਼ਾ

Beadbi of Gutka Sahib Near Government schools in village Dullewala ਬਠਿੰਡਾ : ਪਿੰਡ ਦੁੱਲੇਵਾਲਾ 'ਚ ਗੁਟਕਾ ਸਾਹਿਬ ਦੀ ਬੇਅਦਬੀ, ਸ਼ਰਾਰਤੀ ਅਨਸਰਾਂ ਨੇ ਅੰਗ ਪਾੜ ਕੇ ਸੁੱਟੇ

ਜਿਸ ਜਗ੍ਹਾ 'ਤੇ ਸ਼ਰਾਰਤੀ ਅਨਸਰਾਂ ਨੇ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਖਿਲਾਰਨ ਦੀ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ ,ਉਸ ਦੇ ਨੇੜੇ ਤੇੜੇ ਕੋਈ ਵੀ ਸੀਸੀਟੀਵੀ ਕੈਮਰੇ ਨਹੀਂ ਹਨ। ਸਰਕਾਰੀ ਸਕੂਲ ਦੇ ਸੀਸੀਟੀਵੀ ਕੈਮਰੇ ਵੀ ਕੁਝ ਸਮੇਂ ਤੋਂ ਖਰਾਬ ਪਏ ਹਨ। ਗੁਰਦਵਾਰਾ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਅਤੇ ਮੱਖਣ ਜੀਤ ਸਿੰਘ ਨੇ ਦੱਸਿਆ ਕਿ ਇਹ ਘਟਨਾ ਸ਼ਾਮ ਕਰੀਬ ਪੌਣੇ ਸੱਤ ਵਜੇ ਦੀ ਹੈ।

Beadbi of Gutka Sahib Near Government schools in village Dullewala ਬਠਿੰਡਾ : ਪਿੰਡ ਦੁੱਲੇਵਾਲਾ 'ਚ ਗੁਟਕਾ ਸਾਹਿਬ ਦੀ ਬੇਅਦਬੀ, ਸ਼ਰਾਰਤੀ ਅਨਸਰਾਂ ਨੇ ਅੰਗ ਪਾੜ ਕੇ ਸੁੱਟੇ

ਇਸ ਦੌਰਾਨ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਦਾ ਪਤਾ ਲੱਗਦੇ ਹੀ ਬਠਿੰਡਾ ਦੇ ਐਸ ਐਸ ਪੀ ਭੁਪਿਦਰਜੀਤ ਸਿੰਘ ਵਿਰਕ, ਡੀ ਐਸ ਪੀ ਫੂਲ ਜਸਬੀਰ ਸਿੰਘ ਸਮੇਤ ਪੁਲਿਸ ਅਧਿਕਾਰੀ ਪਹੁੰਚੇ ਹਨ। ਇਸ ਦੌਰਾਨ ਗੁਟਕਾ ਸਾਹਿਬ ਦੀ ਵਾਪਰੀ ਘਟਨਾ ਤੋਂ ਬਾਅਦ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ।

Beadbi of Gutka Sahib Near Government schools in village Dullewala

-PTCNews

educare

Related Post