ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਨਰਿੰਦਰ ਮੋਦੀ ਨੇ "ਮਹਾਤਮਾ ਗਾਂਧੀ', 'ਅਟਲ' ਤੇ ਸ਼ਹੀਦਾਂ ਨੂੰ ਕੀਤਾ ਨਮਨ

By  Jashan A May 30th 2019 11:03 AM

ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਨਰਿੰਦਰ ਮੋਦੀ ਨੇ "ਮਹਾਤਮਾ ਗਾਂਧੀ', 'ਅਟਲ' ਤੇ ਸ਼ਹੀਦਾਂ ਨੂੰ ਕੀਤਾ ਨਮਨ,ਨਵੀਂ ਦਿੱਲੀ: ਦੇਸ਼ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਅੱਜ ਨਰਿੰਦਰ ਮੋਦੀ ਨੇ ਮਹਾਤਮਾ ਗਾਂਧੀ ਅਤੇ ਮਰਹੂਮ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਸ਼ਰਧਾਂਜਲੀ ਭੇਟ ਕੀਤੀ। ਮੋਦੀ ਨੇ ਗਾਂਧੀ ਦੇ ਸਮਾਧੀ ਸਥਲ ਰਾਜਘਾਟ ਜਾ ਕੇ ਉਨ੍ਹਾਂ ਨੂੰ ਨਮਨ ਕੀਤਾ। ਉਥੇ ਹੀ ਮੋਦੀ ਨੇ ਦੇਸ਼ ਲਈ ਜਾਨ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ 'ਰਾਸ਼ਟਰੀ ਯੁੱਧ ਸਮਾਰਕ' ਵਿਚ ਨਮਨ ਕੀਤਾ। ਮੋਦੀ ਨੇ ਟਵੀਟ ਕਰ ਕੇ ਕਿਹਾ ਕਿ ਅੱਜ ਜੇਕਰ ਅਟਲ ਜੀ ਹੁੰਦੇ ਤਾਂ ਬਹੁਤ ਖੁਸ਼ ਹੁੰਦੇ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ, ''ਅਸੀਂ ਆਪਣੇ ਪਿਆਰੇ ਅਟਲ ਜੀ ਨੂੰ ਹਰ ਪਲ ਯਾਦ ਕਰਦੇ ਹਾਂ। ਉਹ ਜੇਕਰ ਅੱਜ ਹੁੰਦੇ ਤਾਂ ਭਾਜਪਾ ਨੂੰ ਦੇਸ਼ ਦੀ ਜਨਤਾ ਦੀ ਸੇਵਾ ਨੂੰ ਮਿਲੇ ਸ਼ਾਨਦਾਰ ਮੌਕੇ ਨੂੰ ਦੇਖ ਕੇ ਬੇਹੱਦ ਖੁਸ਼ ਹੁੰਦੇ। ਹੋਰ ਪੜ੍ਹੋ:ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀਆਂ 68 ਸੀਟਾਂ ‘ਤੇ ਵੋਟਿੰਗ ਸ਼ੁਰੂ ਅਸੀਂ ਅਟਲ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਕੰਮਾਂ ਤੋਂ ਸੀਖ ਲੈਂਦੇ ਹੋਏ ਗੁੱਡ ਗਵਰਨੈਂਸ ਅਤੇ ਲੋਕਾਂ ਦੇ ਜੀਵਨ 'ਚ ਸੁਧਾਰ ਲਿਆਉਣ ਦੀ ਕੋਸ਼ਿਸ਼ ਕਰਦੇ ਰਹਿਣਗੇ।'' ਇਸ ਮੌਕੇ 'ਤੇ ਭਾਜਪਾ ਦੇ ਸੀਨੀਅਰ ਨੇਤਾ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਅਟਲ ਬਿਹਾਰੀ ਵਾਜਪਾਈ ਸਾਡੇ ਲਈ ਪ੍ਰੇਰਣਾ ਦੇ ਸਰੋਤ ਰਹੇ। ਉਨ੍ਹਾਂ ਨੇ ਰਾਸ਼ਟਰਵਾਦ ਨੂੰ ਅੱਗੇ ਵਧਾਇਆ। ਅਸੀਂ ਸਾਰੇ ਉਨ੍ਹਾਂ ਨੂੰ ਨਮਨ ਕਰਦੇ ਹਾਂ। 'ਜ਼ਿਕਰਯੋਗ ਹੈ ਕਿ ਅੱਜ ਸ਼ਾਮ 7 ਵਜੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਰਾਸ਼ਟਰਪਤੀ ਭਵਨ ਵਿਚ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਮੰਤਰੀ ਪਰੀਸ਼ਦ ਨੂੰ ਸਹੁੰ ਚੁਕਾਉਣਗੇ। -PTC News

Related Post