ਚੋਣ ਨਤੀਜਿਆਂ ਤੋਂ ਪਹਿਲਾਂ ਕੈਪਟਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਪੰਜਾਬ ਬਾਰੇ ਦਿੱਤਾ ਇਹ ਬਿਆਨ

By  Riya Bawa March 7th 2022 04:25 PM

Punjab Election 2022: ਉੱਤਰ ਪ੍ਰਦੇਸ਼ 'ਚ ਆਖਰੀ ਪੜਾਅ ਦੀ ਵੋਟਿੰਗ ਦੇ ਨਾਲ ਹੀ ਸੋਮਵਾਰ ਨੂੰ ਪੰਜ ਸੂਬਿਆਂ ਦੀਆਂ ਚੋਣਾਂ ਪੂਰੀਆਂ ਹੋ ਜਾਣਗੀਆਂ। ਪੰਜ ਸੂਬਿਆਂ ਜਿਨ੍ਹਾਂ ਵਿੱਚ ਯੂਪੀ, ਉਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਸ਼ਾਮਲ ਹਨ, ਦੇ ਚੋਣ ਨਤੀਜੇ 10 ਮਾਰਚ ਨੂੰ ਆਉਣਗੇ ਪਰ ਅੱਜ ਸ਼ਾਮ ਨੂੰ ਐਗਜ਼ਿਟ ਪੋਲ ਤੋਂ ਕਾਫੀ ਹੱਦ ਤੱਕ ਸਪੱਸ਼ਟ ਹੋ ਜਾਵੇਗਾ ਕਿ ਕਿਸ ਸੂਬੇ ਵਿੱਚ ਕਿਸ ਦੀ ਸਰਕਾਰ ਬਣ ਰਹੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆ ਰਹੇ ਹਨ। ਇਸ ਦੇ ਨਾਲ ਹੀ ਨਤੀਜਿਆਂ ਤੋਂ ਪਹਿਲਾਂ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਆਗੂ ਕੈਪਟਨ ਅਮਰਿੰਦਰ ਸਿੰਘ (captain amarinder singh) ਨੇ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਇਹ ਮੀਟਿੰਗ ਗ੍ਰਹਿ ਮੰਤਰੀ ਦੀ ਰਿਹਾਇਸ਼ 'ਤੇ ਹੋਈ।

Captain Amarinder Singh calls on BJP's Amit Shah, says alliance has done well in Punjab elections 2022

ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਭਰੋਸਾ ਪ੍ਰਗਟਾਇਆ ਕਿ ਭਾਜਪਾ ਦੀ ਅਗਵਾਈ ਵਾਲਾ ਗਠਜੋੜ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਚੰਗਾ ਪ੍ਰਦਰਸ਼ਨ ਕਰੇਗਾ।

ਕੈਪਟਨ ਅਮਰਿੰਦਰ ਦੀ ਇਸ ਮੁਲਾਕਾਤ ਬਾਰੇ ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨੂੰ ਸਵਾਲ ਕੀਤਾ ਤਾਂ ਉਨ੍ਹਾਂ ਜਵਾਬ ਦਿੰਦਿਆਂ ਕਿਹਾ ਕਿ ਅਮਿਤ ਸ਼ਾਹ ਨਾਲ ਮੇਰੀ ਆਮ ਗੱਲਬਾਤ ਹੋਈ ਹੈ। ਨਤੀਜੇ ਆਉਣ ਤੋਂ ਬਾਅਦ ਵਿਸਤ੍ਰਿਤ ਚਰਚਾ ਹੋਵੇਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਅਮਿਤ ਸ਼ਾਹ ਨਾਲ ਪੰਜਾਬ ਬਾਰੇ ਆਮ ਗੱਲਬਾਤ ਹੋਈ ਹੈ, ਇਸ ਮੁਲਾਕਾਤ ਦਾ ਚੋਣਾਂ ਨਾਲ ਕੋਈ ਸਬੰਧ ਨਹੀਂ ਹੈ।

Captain Amarinder Singh calls on BJP's Amit Shah, says alliance has done well in Punjab elections 2022

ਇਹ ਵੀ ਪੜ੍ਹੋ : ਚੰਡੀਗੜ੍ਹ: ਹੱਲੋਮਾਜਰਾ ਹੋਟਲ 'ਚ ਫਟੇ 2 ਸਿਲੰਡਰ, ਇਕ ਬੱਚੇ ਸਮੇਤ 6 ਲੋਕਾਂ ਨੂੰ ਬਾਹਰ ਕੱਢਿਆ ਸੁਰੱਖਿਅਤ

ਮੀਡੀਆ ਨੇ ਅਮਰਿੰਦਰ ਨੂੰ ਗਠਜੋੜ ਦੀ ਸਥਿਤੀ 'ਤੇ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ ਕਿ ਮੈਂ ਪੰਡਿਤ ਨਹੀਂ ਹਾਂ। ਮੈਂ ਅਜਿਹਾ ਵਿਅਕਤੀ ਨਹੀਂ ਹਾਂ ਜੋ ਭਵਿੱਖਬਾਣੀ ਕਰ ਸਕਦਾ ਹਾਂ। ਅਮਰਿੰਦਰ ਨੇ ਅੱਗੇ ਕਿਹਾ ਕਿ ਮੇਰੀ ਪਾਰਟੀ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ। ਭਾਜਪਾ ਨੇ ਵੀ ਚੰਗਾ ਪ੍ਰਦਰਸ਼ਨ ਕੀਤਾ ਹੈ। ਹੁਣ ਦੇਖਣਾ ਇਹ ਹੋਵੇਗਾ ਕੀ ਹੁੰਦਾ ਹੈ ?

Captain Amarinder Singh calls on BJP's Amit Shah, says alliance has done well in Punjab elections 2022

ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ ਚੋਣਾਂ ਹੋਈਆਂ। ਉੱਥੇ ਕਾਂਗਰਸ ਆਪਣੀ ਸੱਤਾ ਬਚਾਉਣ ਲਈ ਲੜ ਰਹੀ ਹੈ। 2017 ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ 117 ਵਿੱਚੋਂ 77 ਸੀਟਾਂ ਜਿੱਤੀਆਂ ਸਨ। ਜਦੋਂ ਕਿ ਅਕਾਲੀ-ਭਾਜਪਾ ਗਠਜੋੜ 18 ਸੀਟਾਂ ਮਿਲੀਆਂ ਹਨ ਜਦਕਿ ਆਮ ਆਦਮੀ ਪਾਰਟੀ ਨੂੰ ਸਿਰਫ਼ 20 ਸੀਟਾਂ ਮਿਲੀਆਂ ਹਨ।

-PTC News

Related Post