ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਅਕਾਲੀ ਦਲ ਲੀਡਰਸ਼ਿਪ ਨੂੰ ਕਲੀਨ ਚਿੱਟ !

By  Jashan A April 28th 2019 03:34 PM

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਅਕਾਲੀ ਦਲ ਲੀਡਰਸ਼ਿਪ ਨੂੰ ਕਲੀਨ ਚਿੱਟ !,ਫਰੀਦਕੋਟ: ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਪੰਜ ਮੈਂਬਰੀ ਉੱਚ-ਪੱਧਰੀ ਵਿਸ਼ੇਸ਼ ਜਾਂਚ ਟੀਮ ਵੱਲੋਂ ਫਰੀਦਕੋਟ ਦੀ ਅਦਾਲਤ 'ਚ ਪਿਛਲੇ ਹਫਤੇ 792 ਪੰਨਿਆਂ ਦੇ ਚਲਾਨ ਪੇਸ਼ ਕੀਤਾ ਹੈ। ਜਿਸ 'ਚ ਕਿਸੇ ਵੀ ਅਕਾਲੀ ਆਗੂ ਦੇ ਦੋਸ਼ੀ ਹੋਣ ਦਾ ਜ਼ਿਕਰ ਨਹੀਂ ਪਾਇਆ ਗਿਆ ਹੈ।

fdk ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਅਕਾਲੀ ਦਲ ਲੀਡਰਸ਼ਿਪ ਨੂੰ ਕਲੀਨ ਚਿੱਟ !

ਹੋਰ ਪੜ੍ਹੋ:ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਅਦਾਲਤ ਨੇ ਆਈਜੀ ਪਰਮਰਾਜ ਉਮਰਾਨੰਗਲ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

ਮੀਡੀਆ ਦੇ ਇੱਕ ਹਿੱਸੇ ਛਪੀਆਂ ਖਬਰਾਂ ਮੁਤਾਬਕ ਇਹ ਦਾਅਵਾ ਕੀਤਾ ਗਿਆ ਹੈ ਕਿ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਅਕਾਲੀ ਦਲ ਲੀਡਰਸ਼ਿਪ ਨੂੰ ਕਲੀਨ ਚਿੱਟ ਮਿਲ ਗਈ ਹੈ। ਇਸ ਮਾਮਲੇ 'ਚ ਪੁਲਿਸ ਅਧਿਕਾਰੀਆਂ 'ਤੇ ਗੋਲੀਕਾਂਡ ਦੀ ਸਾਜਿਸ਼ ਰਚਣ ਅਤੇ ਤੱਥਾਂ ਨੂੰ ਲੁਕਾਉਣ ਦਾ ਦੋਸ਼ ਹੈ।

fdk ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਅਕਾਲੀ ਦਲ ਲੀਡਰਸ਼ਿਪ ਨੂੰ ਕਲੀਨ ਚਿੱਟ !

ਰਿਪੋਰਟ 'ਚ ਕਿਹਾ ਗਿਆ ਹੈ ਕਿ 14 ਅਕਤੂਬਰ 2015 ਨੂੰ ਬਹਿਬਲ ਕਲਾਂ ਲਿੰਕ ਰੋਡ 'ਤੇ ਹੋਈ ਗੈਰਕਾਨੂੰਨੀ ਕਾਰਵਾਈ ਨੂੰ ਸੱਚੀ ਸਾਬਤ ਕਰਨ ਲਈ ਤੱਥਾਂ ਨੂੰ ਛੁਪਾ ਕੇ ਮਨਘੜਤ ਰੁੱਕਾ ਤਿਆਰ ਕਰਕੇ ਸਾਬਕਾ ਐੱਸ.ਐੱਸ ਪੀ ਮੋਗਾ ਚਰਨਜੀਤ ਸ਼ਰਮਾ ਅਤੇ ਹੋਰ ਪੁਲਿਸ ਅਧਿਕਾਰੀਆਂ ਨੇ ਪੁਲਿਸ ਥਾਣਾ ਬਾਜਾਖਾਨਾ 'ਚ ਸਾਜਿਸ਼ ਤਹਿਤ ਧਰਨਾਕਾਰੀਆਂ ਕੋਲ ਅਸਲਾ ਹੋਣ ਤੇ ਪੁਲਿਸ 'ਤੇ ਮਾਰ ਦੇਣ ਦੀ ਨੀਅਤ ਨਾਲ ਫਾਇਰ ਕਰਨ ਦਾ ਕੇਸ਼ ਦਰਜ ਕਰ ਦਿੱਤਾ।

ਹੋਰ ਪੜ੍ਹੋ:ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਨਾਮਜ਼ਦ ਪੁਲਿਸ ਇੰਸਪੈਕਟਰ ਪ੍ਰਦੀਪ ਸਿੰਘ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ, 21 ਮਈ ਤੱਕ ਗ੍ਰਿਫਤਾਰੀ ‘ਤੇ ਲੱਗੀ ਰੋਕ

fdk ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਅਕਾਲੀ ਦਲ ਲੀਡਰਸ਼ਿਪ ਨੂੰ ਕਲੀਨ ਚਿੱਟ !

ਜ਼ਿਕਰਯੋਗ ਹੈ ਕਿ ਇਸ ਮਾਮਲੇ 'ਚ ਮੋਗਾ ਦੇ ਸਾਬਕਾ ਐੱਸ.ਐੱਸ ਪੀ ਮੋਗਾ ਚਰਨਜੀਤ ਸ਼ਰਮਾ, ਸਾਬਕਾ ਐੱਸ. ਪੀ ਬਿਕਰਮਜੀਤ ਸਿੰਘ, ਇੰਸਪੈਕਟਰ ਪ੍ਰਦੀਪ ਸਿੰਘ ਅਤੇ ਬਾਜਾਖਾਨਾ ਦੇ ਸਾਬਕਾ ਥਾਣਾ ਮੁਖੀ ਅਮਰਜੀਤ ਸਿੰਘ ਵੀ ਦੋਸ਼ੀ ਵਜੋਂ ਨਾਮਜ਼ਦ ਹਨ।

-PTC News

Related Post