ਬਹਿਬਲਕਲਾਂ ਗੋਲੀਕਾਂਡ ਮਾਮਲਾ: ਹਾਈਕੋਰਟ ਵੱਲੋਂ ਸਾਬਕਾ SSP ਚਰਨਜੀਤ ਸ਼ਰਮਾ ਤੇ ਤਤਕਾਲੀ SHO ਗੁਰਦੀਪ ਸਿੰਘ ਪੰਧੇਰ ਨੂੰ ਵੱਡੀ ਰਾਹਤ

By  Jashan A July 2nd 2019 01:08 PM

ਬਹਿਬਲਕਲਾਂ ਗੋਲੀਕਾਂਡ ਮਾਮਲਾ: ਹਾਈਕੋਰਟ ਵੱਲੋਂ ਸਾਬਕਾ SSP ਚਰਨਜੀਤ ਸ਼ਰਮਾ ਤੇ ਤਤਕਾਲੀ SHO ਗੁਰਦੀਪ ਸਿੰਘ ਪੰਧੇਰ ਨੂੰ ਵੱਡੀ ਰਾਹਤ ,ਚੰਡੀਗੜ੍ਹ:ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਮੁਲਜ਼ਮ ਵਜੋਂ ਨਾਮਜ਼ਦ ਤਤਕਾਲੀ ਐਸਐਚਓ ਗੁਰਦੀਪ ਸਿੰਘ ਪੰਧੇਰ ਅਤੇ ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਨੂੰ ਹਾਈਕੋਰਟ ਨੇ ਰਾਹਤ ਦਿੱਤੀ ਹੈ।

ਦਰਅਸਲ, ਐਸਐਚਓ ਗੁਰਦੀਪ ਸਿੰਘ ਪੰਧੇਰ ਨੂੰ ਹਾਈਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।ਇਸ ਮਾਮਲੇ 'ਚ ਅਗਲੀ ਸੁਣਵਾਈ 6 ਅਗਸਤ 2019 ਨੂੰ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਐਸਐਚਓ ਗੁਰਦੀਪ ਸਿੰਘ ਪੰਧੇਰ 'ਤੇ ਘਟਨਾ ਵਾਲੇ ਦਿਨ ਤੋਂ ਸਬੰਧਿਤ ਸਬੂਤ ਨਸ਼ਟ ਕਰਨ ਦੇ ਆਰੋਪ ਹਨ।

ਹੋਰ ਪੜ੍ਹੋ:ਕਬੂਤਰਬਾਜ਼ੀ ਮਾਮਲਾ :ਦਲੇਰ ਮਹਿੰਦੀ ਅਦਾਲਤ 'ਚ ਹੋਏ ਪੇਸ਼ ,4 ਸਤੰਬਰ ਨੂੰ ਹੋਵੇਗੀ ਅਗਲੀ ਸੁਣਵਾਈ

ਉਥੇ ਹੀ ਅਦਾਲਤ ਨੇ ਚਰਨਜੀਤ ਸ਼ਰਮਾ ਦੀ ਅੰਤਰਿਮ ਜ਼ਮਾਨਤ 16 ਜੁਲਾਈ ਤੱਕ ਵਧਾ ਦਿੱਤੀ ਹੈ। ਦੱਸ ਦੇਈਏ ਕਿ ਚਰਨਜੀਤ ਸ਼ਰਮਾ ਨੂੰ ਮੈਡੀਕਲ ਗਰਾਊਂਡ 'ਤੇ ਅੰਤਰਿਮ ਜ਼ਮਾਨਤ ਮਿਲੀ ਹੈ। ਗੋਲੀਕਾਂਡ ਦੇ ਹੋਰਨਾਂ ਮੁਲਜ਼ਮਾਂ ਦੀ ਰਾਹਤ ਵੀ ਅਦਾਲਤ ਨੇ ਜਾਰੀ ਰੱਖੀ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 16 ਜੁਲਾਈ ਨੂੰ ਹੋਵੇਗੀ।

-PTC News

Related Post