ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸਾਬਕਾ ਵਿਧਾਇਕ ਮਨਤਾਰ ਬਰਾੜ ਤੇ IG ਉਮਰਾਨੰਗਲ ਦੀਆਂ ਜ਼ਮਾਨਤਾਂ ਸਬੰਧੀ ਫੈਸਲਾ ਅੱਜ

By  Jashan A March 6th 2019 09:44 AM

ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸਾਬਕਾ ਵਿਧਾਇਕ ਮਨਤਾਰ ਬਰਾੜ ਤੇ IG ਉਮਰਾਨੰਗਲ ਦੀਆਂ ਜ਼ਮਾਨਤਾਂ ਸਬੰਧੀ ਫੈਸਲਾ ਅੱਜ,ਫਰੀਦਕੋਟ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ ਵੱਲੋਂ ਹਲਕਾ ਕੋਟਕਪੂਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਤੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਤੋਂ 2 ਵਾਰ ਪੁੱਛਗਿੱਛ ਕੀਤੀ ਗਈ ਹੈ।

fdk ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸਾਬਕਾ ਵਿਧਾਇਕ ਮਨਤਾਰ ਬਰਾੜ ਤੇ IG ਉਮਰਾਨੰਗਲ ਦੀਆਂ ਜ਼ਮਾਨਤਾਂ ਸਬੰਧੀ ਫੈਸਲਾ ਅੱਜ

ਇਸ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਹੋਣ ਦੀ ਆਸ਼ੰਕਾ ਦੇ ਚਲਦਿਆਂ ਸ਼ੁੱਕਰਵਾਰ ਨੂੰ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਫ਼ਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿੱਚ ਅੰਤਿਮ ਜ਼ਮਾਨਤ ਲਈ ਲਈ ਪਟੀਸ਼ਨ ਦਾਇਰ ਕੀਤੀ ਸੀ।ਜਿਸ ਦੌਰਾਨ ਇਸ ਮਾਮਲੇ 'ਤੇ ਅੱਜ ਫੈਸਲਾ ਸੁਣਾਇਆ ਜਾਵੇਗਾ।

fdk ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸਾਬਕਾ ਵਿਧਾਇਕ ਮਨਤਾਰ ਬਰਾੜ ਤੇ IG ਉਮਰਾਨੰਗਲ ਦੀਆਂ ਜ਼ਮਾਨਤਾਂ ਸਬੰਧੀ ਫੈਸਲਾ ਅੱਜ

ਦੱਸ ਦੇਈਏ ਕਿ ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਵੱਲੋਂ, ਜੋ ਪਟਿਆਲਾ ਜੇਲ 'ਚ ਹਨ। ਉਹਨਾਂ ਵੱਲੋਂ ਵੀ ਇਸ ਸੈਸ਼ਨ ਕੋਰਟ ਵਿਚ ਜ਼ਮਾਨਤ ਦੀ ਦਰਖਾਸਤ ਲਾਈ ਗਈ ਹੈ ਅਤੇ ਇਸ ਦੀ ਸੁਣਵਾਈ 6 ਮਾਰਚ ਨੂੰ ਨਿਰਧਾਰਿਤ ਕੀਤੀ ਗਈ ਹੈ।

-PTC News

Related Post