ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਦੀ ਮੌਤ ਦਾ ਮਾਮਲਾ, ਪਤਨੀ ਦੀ ਸ਼ਿਕਾਇਤ 'ਤੇ 3 ਲੋਕਾਂ ਖਿਲਾਫ ਮਾਮਲਾ ਦਰਜ

By  Jashan A January 31st 2020 01:32 PM -- Updated: January 31st 2020 01:34 PM

Behbal Kalan Firing Case: ਬਹਿਬਲਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਮੌਤ ਮਾਮਲੇ 'ਚ ਪਰਿਵਾਰ ਵਲੋਂ ਲਗਾਤਾਰ ਲਗਾਏ ਜਾ ਰਹੇ ਦੋਸ਼ਾਂ ਅਤੇ ਮੁੱਖ ਮੰਤਰੀ ਪੰਜਾਬ ਵਲੋਂ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਦੇ ਭਰੋਸੇ ਤੋਂ ਬਾਅਦ ਮ੍ਰਿਤਕ ਦੀ ਪਤਨੀ ਦੇ ਬਿਆਨਾਂ 'ਤੇ ਥਾਣਾ ਬਾਜਾਖਾਨਾ 'ਚ ਬਹਿਬਲਕਲਾਂ ਦੇ ਮਨਜਿੰਦਰ ਸਿੰਘ ਉਸ ਦੇ ਭਰਾ ਜਗਦੀਪ ਸਿੰਘ ਅਤੇ ਇਕ ਹੋਰ ਲਵਪ੍ਰੀਤ ਸਿੰਘ ਨਾਮੀ ਵਿਅਕਤੀ ਸਮੇਤ 3 ਲੋਕਾਂ 'ਤੇ ਅਸਲਾ ਐਕਟ ਅਤੇ IPC ਦੀ ਧਾਰਾ 336/506/34 ਤਹਿਤ ਮੁਕੱਦਮਾਂ ਦਰਜ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਅਨੁਸਾਰ ਘਰ ਦੇ ਬਾਹਰ ਹਾਈ ਵੋਲਟੇਜ ਬਿਜਲੀ ਲਾਈਨ ਕੱਢਣ ਨੂੰ ਲੈ ਕੇ ਝਗੜਾ ਹੋਇਆ ਸੀ ਜਿਸ ਤੋਂ ਬਾਅਦ ਕਥਿਤ ਦੋਸ਼ੀਆਂ ਵਲੋਂ ਘਰ ਦੇ ਬਾਹਰ ਹਵਾਈ ਫਾਇਰਿੰਗ ਕੀਤੀ ਗਈ ਸੀ।

ਮ੍ਰਿਤਕ ਦੀ ਪਤਨੀ ਸੁਰਜੀਤ ਸਿੰਘ ਦੀ ਪਤਨੀ ਜਸਵੀਰ ਕੌਰ ਨੇ ਮੁੱਖ ਮੰਤਰੀ ਕੋਲ ਸ਼ਿਕਾਇਤ ਕੀਤੀ ਸੀ ਕਿ ਇਨ੍ਹਾਂ ਵਿਅਕਤੀਆਂ ਦੇ ਤੰਗ ਪ੍ਰੇਸ਼ਾਨ ਕਰਨ ਕਰਕੇ ਉਸ ਦੇ ਪਤੀ ਨੂੰ ਦਿਲ ਦਾ ਦੌਰਾ ਪਿਆ ਜਿਸ ਕਰਕੇ ਉਸ ਦੀ ਮੌਤ ਹੋਈ ਸੀ।

ਹੋਰ ਪੜ੍ਹੋ:ਸੁਨਾਮ 'ਚ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ,ਪਰਿਵਾਰ ਨੇ ਪਤਨੀ 'ਤੇ ਲਗਾਏ ਦੋਸ਼

ਸੁਰਜੀਤ ਸਿੰਘ ਦੇ ਪਰਿਵਾਰ ਵੱਲੋਂ ਦੋਸ਼ ਲਾਇਆ ਜਾ ਰਿਹਾ ਸੀ ਕਿ ਇਨ੍ਹਾਂ ਵਿਅਕਤੀਆਂ ਵੱਲੋਂ ਬਹਿਬਲ ਗੋਲੀਕਾਂਡ ਸਬੰਧੀ ਗਵਾਹੀ ਮੁਕਰਨ ਦਾ ਉਨ੍ਹਾਂ ਤੇ ਦਬਾਅ ਪਾਇਆ ਜਾ ਰਿਹਾ ਸੀ।

ਦੱਸਣਯੋਗ ਹੈ ਕਿ ਸੁਰਜੀਤ ਸਿੰਘ ਬਹਿਬਲ ਕਲਾਂ ਗੋਲੀ ਕਾਂਡ ਜਿਸ ਵਿਚ ਦੋ ਸਿੱਖ ਧਰਨਾਕਾਰੀਆਂ ਦੀ ਮੌਤ ਹੋ ਗਈ ਦਾ ਮੁੱਖ ਗਵਾਹ ਸੀ। ਜਿਸ ਸਮੇਂ ਬਹਿਬਲ ਕਲਾਂ ਵਿਖੇ ਇਹ ਘਟਨਾਕ੍ਰਮ ਵਾਪਰਿਆ ਸੀ ਉਸ ਸਮੇਂ ਸੁਰਜੀਤ ਸਿੰਘ ਵੀ ਘਟਨਾ ਸਥਾਨ ‘ਤੇ ਮੌਜੂਦ ਸੀ।

-PTC News

Related Post