ਬਹਿਬਲ ਕਲਾਂ ਗੋਲੀਕਾਂਡ: ਫਰੀਦਕੋਟ ਅਦਾਲਤ 'ਚ ਪੇਸ਼ ਹੋਏ ਸਾਬਕਾ ਪੁਲਿਸ ਅਧਿਕਾਰੀ, ਅਗਲੀ ਸੁਣਵਾਈ 17 ਦਸੰਬਰ ਤੈਅ

By  Riya Bawa December 7th 2021 03:54 PM -- Updated: December 7th 2021 03:59 PM

ਫ਼ਰੀਦਕੋਟ : ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਅੱਜ ਫਰੀਦਕੋਟ ਅਦਾਲਤ ਵਿਚ ਸੁਣਵਾਈ ਹੋਈ। ਇਸ ਸੁਣਵਾਈ ਮੌਕੇ ਮੁਅੱਤਲ IG ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ SSP ਚਰਨਜੀਤ ਸ਼ਰਮਾਂ ਅਤੇ SP ਬਿਕਰਮਜੀਤ ਸਿੰਘ ਸਮੇਤ ਸਾਰੇ ਨਾਮਜਦ ਹੋਏ ਸਥਾਨਕ ਸ਼ੈਸ਼ਨ ਕੋਰਟ ਵਿੱਚ ਪੇਸ਼ ਹੋਏ। ਇਸ ਦੌਰਾਨ ਬਚਾਅ ਪੱਖ ਦੇ ਵਕੀਲ ਵਲੋਂ ਅੱਜ ਫਰੀਦਕੋਟ ਅਦਾਲਤ ਵਿਚ ਪਹਿਲਾਂ ਦਿੱਤੀਆਂ ਗਈਆਂ ਦਰਖਾਸਤਾਂ 'ਤੇ ਵੀ ਕੋਈ ਫੈਸਲਾ ਨਹੀਂ ਆਇਆ। ਇਸ ਦੌਰਾਨ ਮਾਨਯੋਗ ਅਦਾਲਤ ਵਲੋਂ ਅਗਲੀ ਸੁਣਵਾਈ 17 ਦਸੰਬਰ ਤੈਅ ਕੀਤੀ ਗਈ। ig ਦੱਸ ਦੇਈਏ ਕਿ ਬੀਤੇ ਦਿਨੀ ਬਚਾਅ ਪੱਖ ਦੇ ਵਕੀਲ ਵਲੋਂ ਫਰੀਦਕੋਟ ਅਦਾਲਤ ਵਿਚ ਨਵੀਂ ਅਰਜ਼ੀ ਦਾਖਲ ਕੀਤੀ ਗਈ ਸੀ। ਅਰਜ਼ੀ ਵਿਚ ਮੰਗ ਕੀਤੀ ਗਈ ਸੀ ਕਿ ਜਦੋਂ ਤੱਕ ਇਸ ਮਾਮਲੇ ਦੇ ਸਾਰੇ ਕਥਿਤ ਦੋਸ਼ੀਆਂ ਦੀ ਪੇਸ਼ੀ ਨਹੀਂ ਹੁੰਦੀ ਉਦੋਂ ਤੱਕ ਦੋਸ਼ ਤੈਅ ਕਰਨ ਦੀ ਕਾਰਵਾਈ ਨਾ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਮਾਨਯੋਗ ਹਾਈਕੋਰਟ ਵੱਲੋਂ ਬਹਿਬਲ ਕਲਾਂ ਗੋਲੀਕਾਂਡ ਵਿੱਚ ਨਾਮਜ਼ਦ ਸਾਬਕਾ ਡੀ.ਜੀ.ਪੀ ਸੁਮੇਧ ਸੈਂਣੀ ਨੂੰ ਫ਼ਰਵਰੀ 2022 ਤੱਕ ਕਿਸੇ ਵੀ ਮਾਮਲੇ ਵਿੱਚ ਪੇਸ਼ ਨਾ ਹੋਣ ਦੀ ਰਾਹਤ ਦਿੱਤੀ ਗਈ ਹੈ, ਜਦਕਿ ਗੁਰਦੀਪ ਸਿੰਘ ਪੰਧੇਰ ਉਸ ਵੇਲੇ ਦੇ ਐੱਸ.ਐੱਚ.ਓ ਬਾਜਾਖਾਨਾ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਨਹੀਂ ਹੋਇਆ ਹੈ। -PTC News

Related Post