ਕੋਟਕਪੂਰਾ ਗੋਲੀਕਾਂਡ :ਚਰਨਜੀਤ ਸ਼ਰਮਾਂ ਨੂੰ 12 ਅਪ੍ਰੈਲ ਤੱਕ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ ਜੇਲ੍ਹ

By  Shanker Badra April 3rd 2019 03:33 PM -- Updated: April 3rd 2019 03:53 PM

ਕੋਟਕਪੂਰਾ ਗੋਲੀਕਾਂਡ :ਚਰਨਜੀਤ ਸ਼ਰਮਾਂ ਨੂੰ 12 ਅਪ੍ਰੈਲ ਤੱਕ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ ਜੇਲ੍ਹ:ਫਰੀਦਕੋਟ : ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਗ੍ਰਿਫਤਾਰ ਮੋਗਾ ਦੇ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਦਾ ਜੁਡੀਸ਼ੀਅਲ ਰਿਮਾਂਡ ਅੱਜ ਖਤਮ ਹੋਣ 'ਤੇ ਉਨ੍ਹਾਂ ਨੂੰ ਫਰੀਦਕੋਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ।ਜਿੱਥੇ ਮਾਣਯੋਗ ਅਦਾਲਤ ਨੇ ਚਰਨਜੀਤ ਸ਼ਰਮਾ ਨੂੰ 12 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ।

Bahibal Kalan Shot Case Charanjit Sharman April 12 Judicial remand Jail
ਕੋਟਕਪੂਰਾ ਗੋਲੀਕਾਂਡ :ਚਰਨਜੀਤ ਸ਼ਰਮਾਂ ਨੂੰ 12 ਅਪ੍ਰੈਲ ਤੱਕ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ ਜੇਲ੍ਹ

ਦੱਸ ਦੇਈਏ ਕਿ ਸਾਬਕਾ ਐਸ .ਐਸ.ਪੀ ਚਰਨਜੀਤ ਸ਼ਰਮਾ ਨੂੰ ਫਰੀਦਕੋਟ ਅਦਾਲਤ ਵਿੱਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ ਸੀ ,ਜਿਥੇ ਅਦਾਲਤ ਨੇ ਉਨ੍ਹਾਂ ਦੇ ਜੁਡੀਸ਼ੀਅਲ ਰਿਮਾਂਡ 'ਚ 10 ਦਿਨ ਦਾ ਵਾਧਾ ਕਰ ਦਿੱਤਾ ਹੈ।ਇਸ ਮਾਮਲੇ ਦੀ ਅਗਲੀ ਸੁਣਵਾਈ 12 ਅਪ੍ਰੈਲ ਨੂੰ ਹੋਵੇਗੀ।

Bahibal Kalan Shot Case Charanjit Sharman April 12 Judicial remand Jail
ਕੋਟਕਪੂਰਾ ਗੋਲੀਕਾਂਡ :ਚਰਨਜੀਤ ਸ਼ਰਮਾਂ ਨੂੰ 12 ਅਪ੍ਰੈਲ ਤੱਕ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ ਜੇਲ੍ਹ

ਜ਼ਿਕਰਯੋਗ ਹੈ ਕਿ ਅਕਤੂਬਰ 2015 ‘ਚ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਸਨ।ਉਸ ਸਮੇਂ ਪ੍ਰਦਰਸ਼ਨਕਾਰੀਆਂ ਉਪਰ ਗੋਲੀਬਾਰੀ ਕੀਤੀ ਗਈ ਸੀ, ਜਿਸ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ।ਉਸ ਸਮੇਂ ਮੋਗਾ ਦੇ ਐਸਐਸਪੀ ਚਰਨਜੀਤ ਸ਼ਰਮਾ ਪੁਲਿਸ ਦੀ ਅਗਵਾਈ ਕਰ ਰਹੇ ਸਨ।

-PTCNews

Related Post