ਬਹਿਬਲ ਗੋਲ਼ੀ ਕਾਂਡ : ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਸਾਬਕਾ ਆਈਜੀ ਉਮਰਾਨੰਗਲ ਨੂੰ ਅਦਾਲਤ ਵੱਲੋਂ ਝਟਕਾ

By  Ravinder Singh July 4th 2022 08:44 PM

ਚੰਡੀਗੜ੍ਹ : ਬਹਿਬਲ ਕਲਾਂ ਗੋਲ਼ੀ ਕਾਂਡ ਨੂੰ ਲੈ ਕੇ ਹਾਈ ਕੋਰਟ ਨੇ ਮੁਲਜ਼ਮਾਂ ਨੂੰ ਝਟਕਾ ਦਿੱਤਾ। ਮੁਲਜ਼ਮ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਇੰਸਪੈਕਟਰ ਗੁਰਦੀਪ ਸਿੰਘ ਅਤੇ ਸੁਹੇਲ ਸਿੰਘ ਬਰਾੜ ਨੂੰ ਹਾਈ ਕੋਰਟ ਨੇ ਝਟਕਾ ਦਿੱਤਾ ਹੈ। ਬਹਿਬਲ ਗੋਲ਼ੀ ਕਾਂਡ : ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਸਾਬਕਾ ਆਈਜੀ ਉਮਰਾਨੰਗਲ ਨੂੰ ਅਦਾਲਤ ਵੱਲੋਂ ਝਟਕਾਬਿਨਾਂ ਕੋਈ ਰਾਹਤ ਦਿੰਦੇ ਹੋਏ ਅਦਾਲਤ ਨੇ ਇਨ੍ਹਾਂ ਸਾਰੇ ਮੁਲਜ਼ਮਾਂ ਨੂੰ ਟਰਾਇਲ ਲਈ ਅਦਾਲਤ ਵਿੱਚ ਪੁੱਜਣ ਦੇ ਹੁਕਮ ਦਿੱਤੇ ਹਨ ਅਤੇ ਅਦਾਲਤ ਵਿੱਚ ਪੇਸ਼ ਹੋ ਕੇ ਆਪਣੀਆਂ ਦਲੀਲਾਂ ਰੱਖਣ ਦੇ ਹੁਕਮ ਦਿੱਤੇ ਹਨ। ਇਸ ਤਰ੍ਹਾਂ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੀਆਂ ਮੁਸੀਬਤਾਂ ਵੱਧਦੀਆਂ ਜਾ ਆ ਰਹੀਆਂ ਹਨ। ਬਹਿਬਲ ਗੋਲ਼ੀ ਕਾਂਡ : ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਸਾਬਕਾ ਆਈਜੀ ਉਮਰਾਨੰਗਲ ਨੂੰ ਅਦਾਲਤ ਵੱਲੋਂ ਝਟਕਾਜਸਟਿਸ ਰਾਜਮੋਹਨ ਸਿੰਘ ਨੇ ਸੋਮਵਾਰ ਨੂੰ ਇਨ੍ਹਾਂ ਸਾਰੇ ਮੁਲਜ਼ਮ ਪੁਲਿਸ ਅਧਿਕਾਰੀਆਂ ਦੀ ਪਟੀਸ਼ਨਕਰਤਾ ਦਾ ਨਿਪਟਾਰਾ ਕੀਤਾ ਹੈ। ਹਾਈ ਕੋਰਟ ਨੇ ਕਿਹਾ ਕਿ ਇਹ ਮਾਮਲਾ ਟਰਾਇਲ ਵਿੱਚ ਪੈਂਡਿੰਗ ਹੈ। ਇਸ ਵਿੱਚ ਸਾਰੇ ਖ਼ਿਲਾਫ਼ ਦੋਸ਼ ਆਇਦ ਹੋਣੇ ਹਨ। ਟਾਇਰਲ ਦੌਰਾਨ ਉਹ ਅਦਾਲਤ ਵਿੱਚ ਪੇਸ਼ ਹੋ ਕੇ ਹੀ ਆਪਣੀਆਂ ਦਲੀਲਾਂ ਦੇਣ। ਬਹਿਬਲ ਗੋਲ਼ੀ ਕਾਂਡ : ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਸਾਬਕਾ ਆਈਜੀ ਉਮਰਾਨੰਗਲ ਨੂੰ ਅਦਾਲਤ ਵੱਲੋਂ ਝਟਕਾਜ਼ਿਕਰਯੋਗ ਹੈ ਕਿ 2021 ਮਾਰਚ ਮਹੀਨੇ ਵਿੱਚ ਬਹਿਬਲ ਕਲਾਂ ਗੋਲ਼ੀ ਕਾਂਡ ਵਿੱਚ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਨਿੱਜੀ ਤੌਰ ਉਤੇ ਪੇਸ਼ ਹੋਏ ਸਨ। ਇਸ ਦੌਰਾਨ ਅਦਾਲਤ ਨੇ ਸੁਮੇਧ ਸੈਣੀ ਨੂੰ ਇਕ ਲੱਖ ਰੁਪਏ ਦੇ ਜ਼ਮਾਨਤੀ ਮੁਚੱਲਕੇ ਉਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ। ਉਧਰ ਇਸ ਮਾਮਲੇ ਵਿੱਚ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਵੀ ਅਦਾਲਤ ਵਿੱਚ ਪੇਸ਼ ਹੋਏ ਸਨ ਅਤੇ ਅਦਾਲਤ ਨੇ ਉਨ੍ਹਾਂ ਨੂੰ ਵੀ ਇਕ ਲੱਖ ਰੁਪਏ ਦੀ ਜ਼ਮਾਨਤ ਉਤੇ ਰਿਹਾਅ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਵਿਰੋਧ ਵਿੱਚ ਬਹਿਬਲ ਕਲਾਂ ਵਿੱਚ ਸ਼ਾਂਤਮਈ ਧਰਨਾ ਦਿੱਤਾ ਜਾ ਰਿਹਾ ਦਿੱਤਾ। ਇਸ ਦੇ ਬਾਵਜੂਦ ਪੁਲਿਸ ਨੇ ਗੋਲੀ ਚਲਾ ਦਿੱਤੀ ਸੀ ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। 6 ਸਾਲ ਬੀਤ ਚੁੱਕੇ ਹਨ ਪਰ ਅੱਜ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ। ਪੁਲਿਸ ਨੇ ਇਸ ਮਾਮਲੇ ਵਿੱਚ ਸਾਬਕਾ ਡੀਜੀਪੀ ਸਮੇਤ ਕੁਝ ਹੋਰ ਪੁਲੀਸ ਅਧਿਕਾਰੀਆਂ ਨੂੰ ਮੁਲਜ਼ਮ ਬਣਾਇਆ ਸੀ ਪਰ ਅੱਜ ਤੱਕ ਕਿਸੇ ਖ਼ਿਲਾਫ਼ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਇਹ ਵੀ ਪੜ੍ਹੋ : ਪੰਜਾਬ ਸਕੂਲ ਬੋਰਡ ਸਿੱਖਿਆ ਦੀ 10ਵੀਂ ਜਮਾਤ ਦਾ ਨਤੀਜਾ ਭਲਕੇ ਹੋਵੇਗਾ ਜਾਰੀ

Related Post