ਮਮਤਾ ਬੈਨਰਜੀ ਦੇ ਛੋਟੇ ਭਰਾ ਦੀ ਕੋਰੋਨਾ ਨਾਲ ਹੋਈ ਮੌਤ, ਹਸਪਤਾਲ ਵਿੱਚ ਚੱਲ ਰਿਹਾ ਸੀ ਇਲਾਜ 

By  Shanker Badra May 15th 2021 02:22 PM

ਬੰਗਾਲ : ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਦਾ ਕਹਿਰ ਥੋੜਾ ਘੱਟ ਹੋਇਆ ਹੈ ਪਰ ਸਥਿਤੀ ਅਜੇ ਵੀ ਚਿੰਤਾਜਨਕ ਬਣੀ ਹੋਈ ਹੈ। ਕੋਰੋਨਾ ਨਾਲ ਮੌਤਾਂ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਦੇਸ਼ ਵਿਚ ਇਕ ਵਾਰ ਫਿਰ ਲੋਕ ਕੋਰੋਨਾ ਮਹਾਂਮਾਰੀ ਨਾਲ ਮਰ ਰਹੇ ਹਨ। ਪੱਛਮੀ ਬੰਗਾਲ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ।

Bengal CM Mamata Banerjee's Brother Ashim Banerjee Dies Due To Covid-19 ਮਮਤਾ ਬੈਨਰਜੀ ਦੇ ਛੋਟੇ ਭਰਾਦੀ ਕੋਰੋਨਾ ਨਾਲ ਹੋਈ ਮੌਤ, ਹਸਪਤਾਲ ਵਿੱਚ ਚੱਲ ਰਿਹਾ ਸੀਇਲਾਜ

ਪੜ੍ਹੋ ਹੋਰ ਖ਼ਬਰਾਂ : ਅਮਰੀਕਾ 'ਚ ਕੋਰੋਨਾ ਵੈਕਸੀਨ ਲਵਾ ਚੁੱਕੇ ਲੋਕਾਂ ਨੂੰ ਮਾਸਕ ਪਾਉਣਾ ਜ਼ਰੂਰੀ ਨਹੀਂ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਮੁਖੀਮਮਤਾ ਬੈਨਰਜੀ ਦੇ ਛੋਟੇ ਭਰਾ ਅਸੀਮ ਦੀ ਸ਼ਨੀਵਾਰ ਸਵੇਰੇ ਕੋਰੋਨਾ ਕਾਰਨ ਮੌਤ ਹੋ ਗਈ ਹੈ। ਅਸੀਮ ਪਿਛਲੇ ਦਿਨੀਂ ਕੋਰੋਨਾ ਪਾਜ਼ੀਟਿਵ  ਪਾਏ ਗਏ ਸਨ ਅਤੇ ਉਸ ਦਾ ਕੋਲਕਾਤਾ ਦੇ ਮੈਡੀਕਲ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਸੀ।

Bengal CM Mamata Banerjee's Brother Ashim Banerjee Dies Due To Covid-19 ਮਮਤਾ ਬੈਨਰਜੀ ਦੇ ਛੋਟੇ ਭਰਾਦੀ ਕੋਰੋਨਾ ਨਾਲ ਹੋਈ ਮੌਤ, ਹਸਪਤਾਲ ਵਿੱਚ ਚੱਲ ਰਿਹਾ ਸੀਇਲਾਜ

ਪਰਿਵਾਰਕ ਸੂਤਰਾਂ ਅਨੁਸਾਰ ਅਸੀਮ ਬੈਨਰਜੀ ਦਾ ਅੰਤਮ ਸਸਕਾਰ ਕੋਰੋਨਾ ਪ੍ਰੋਟੋਕੋਲ ਅਨੁਸਾਰ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਮਮਤਾ ਬੈਨਰਜੀ ਦਾ ਛੋਟਾ ਭਰਾ ਅਸੀਮ ਬੈਨਰਜੀ ਪਿਛਲੇ ਇਕ ਮਹੀਨੇ ਤੋਂ ਕੋਰੋਨਾ ਤੋਂ ਸੰਕਰਮਿਤ ਸੀ। ਕੋਲਕਾਤਾ ਦੇ ਮੇਡਿਕਾ ਸੁਪਰਸਪੈਸ਼ਲਿਟੀ ਹਸਪਤਾਲ ਵਿੱਚ ਉਸਦਾ ਇਲਾਜ ਚੱਲ ਰਿਹਾ ਸੀ। ਅੱਜ ਸਵੇਰੇ ਅਸੀਮ ਦੀ ਸਿਹਤ ਵਿਗੜ ਗਈ ਅਤੇ ਉਸਦੀ ਮੌਤ ਹੋ ਗਈ।

ਮਮਤਾ ਬੈਨਰਜੀ ਦੇ ਛੋਟੇ ਭਰਾਦੀ ਕੋਰੋਨਾ ਨਾਲ ਹੋਈ ਮੌਤ, ਹਸਪਤਾਲ ਵਿੱਚ ਚੱਲ ਰਿਹਾ ਸੀਇਲਾਜ

ਪੜ੍ਹੋ ਹੋਰ ਖ਼ਬਰਾਂ : ਫੇਸਬੁੱਕ 'ਤੇ ਦੋਸਤੀ ਕਰਕੇ ਮਿਲਣ ਲਈ ਬੁਲਾਇਆ , ਫ਼ਿਰ 25 ਲੋਕਾਂ ਨੇ ਲੜਕੀ ਨਾਲ ਕੀਤਾ ਗੈਂਗਰੇਪ 

ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ 3 ਲੱਖ 26 ਹਜ਼ਾਰ 98 ਨਵੇਂ ਕੇਸ ਸਾਹਮਣੇ ਆਏ ਹਨ ,ਜਦਕਿ 3890 ਲੋਕਾਂ ਦੀ ਮੌਤ ਹੋਈ ਹੈ। ਓਥੇ ਹੀ 3,53,299 ਲੋਕ ਠੀਕ ਵੀ ਹੋਏ ਹਨ। ਰਾਹਤ ਵਾਲੀ ਗੱਲ ਇਹ ਹੈ ਕਿ ਅੱਜ ਸਾਹਮਣੇ ਆਏ ਨਵੇਂ ਅੰਕੜਿਆਂ ਨਾਲੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਜ਼ਿਆਦਾ ਹੈ।

-PTCNews

Related Post