ਬੈਂਗਲੁਰੂ 'ਚ ਇਮਾਰਤ ਡਿੱਗਣ ਦੇ ਕਾਰਨ 1 ਦੀ ਮੌਤ, 4 ਗੰਭੀਰ ਜ਼ਖਮੀ

By  Joshi November 11th 2018 09:41 AM

ਬੈਂਗਲੁਰੂ 'ਚ ਇਮਾਰਤ ਡਿੱਗਣ ਦੇ ਕਾਰਨ 1 ਦੀ ਮੌਤ, 4 ਗੰਭੀਰ ਜ਼ਖਮੀ,ਬੇੰਗਲੁਰੁ: ਬੇੰਗਲੁਰੁ ਦੇ ਤਿਆਗਰਾਜ ਨਗਰ ਇਲਾਕੇ 'ਚ ਇੱਕ ਭਿਆਨਕ ਹਾਦਸਾ ਉਸ ਸਮੇਂ ਵਾਪਰਿਆ ਜਦੋ ਇੱਕ ਉਸਾਰੀ ਕਰਦੇ ਸਮੇਂ ਇਮਾਰਤ ਤਹਿਸ ਨਹਿਸ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ।

ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ 4 ਲੋਕ ਹੋਰ ਜ਼ਖਮੀ ਹੋ ਗਏ ਹਨ। ਇਸ ਹਾਦਸੇ ਦਾ ਪਤਾ ਚੱਲਦਿਆਂ ਹੀ ਘਟਨਾ ਵਾਲੀ ਜਗ੍ਹਾ 'ਤੇ ਲੋਕਾਂ ਦੀ ਭੀੜ ਜਮਾਂ ਹੋ ਗਈ। ਸਥਾਨਕ ਲੋਕਾਂ ਨੇ ਇਸ ਘਟਨਾ ਬਾਰੇ ਪੁਲਿਸ ਸੂਚਿਤ ਕੀਤਾ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਬਾਹਰ ਕੱਢ ਕੇ ਇਲਾਜ ਲਈ ਨੇੜੇ ਦੇ ਹਸਪਤਾਲ ਵਿੱਚ ਭਾਰਤੀ ਕਰਵਾਇਆ।

ਹੋਰ ਪੜ੍ਹੋ:ਚੰਡੀਗੜ੍ਹ ‘ਚ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਅੱਜ

ਪੁਲਿਸ ਦਾ ਕਹਿਣਾ ਹੈ ਕਿ ਇਸ ਇਲਾਕੇ ਵਿੱਚ ਇਹ ਪਹਿਲਾ ਮਾਮਲਾ ਨਹੀਂ ਹੈ ਸਗੋਂ ਅਜਿਹਾ ਘਟਨਾਵਾਂ ਪਹਿਲਾ ਵੀ ਹੋ ਚੁੱਕੀਆਂ ਹਨ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਹੈ ਕਿ ਪੁਲਿਸ ਕਾਰਵਾਈ ਕਰ ਰਹੀ ਹੈ।

—PTC News

 

Related Post