ਰਹੋ ਸਾਵਧਾਨ, ਅੱਜ ਰਾਤ ਨੂੰ ਸਪਰੇਅ ਕਰਨ ਵਾਲੀ ਖ਼ਬਰ ਅਫਵਾਹ !!!

By  Jashan A March 19th 2020 09:59 PM

ਪਟਿਆਲਾ: ਕੋਰੋਨਾ ਵਾਇਰਸ ਨੂੰ ਲੈ ਕੇ ਦੁਨੀਆ ਭਰ 'ਚ ਤਹਿਲਕਾ ਮਚਿਆ ਹੋਇਆ ਹੈ। ਇਸ ਦਾ ਅਸਰ ਪੰਜਾਬ 'ਚ ਦੇਖਣ ਨੂੰ ਮਿਲ ਰਿਹਾ ਹੈ। ਕੋਰੋਨਾ ਕਾਰਨ ਪੰਜਾਬ 'ਚ 1 ਮੌਤ ਹੋਣ ਕਾਰਨ ਲੋਕਾਂ 'ਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਅਜਿਹੇ 'ਚ ਕਈ ਅਫਵਾਹਾਂ ਵੀ ਉੱਡ ਰਹੀਆਂ ਹਨ ਕਿ ਅੱਜ ਰਾਤ ਨੂੰ 10 ਵਜੋਂ ਤੋਂ ਲੈ ਕੇ ਸਵੇਰੇ 5 ਵਜੇ ਸਪਰੇਅ ਕੀਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਕਾਰਪੋਰੇਸ਼ਨ ਦੇ ਕਮਿਸ਼ਨਰ ਨੇ ਕਿਹਾ ਕਿ ਨਿਗਮ ਦੁਆਰਾ ਅਜਿਹਾ ਕੋਈ ਵੀ ਸੰਦੇਸ਼ ਜਾਰੀ ਨਹੀਂ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਅਜਿਹੇ ਗਲਤ ਸੰਦੇਸ਼ਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਹੈ।

ਹੋਰ ਪੜ੍ਹੋ: Coronavirus :ਕੋਰੋਨਾ ਵਾਇਰਸ ਨਾਲ ਭਾਰਤ 'ਚ ਹੋਈ ਤੀਜੀ ਮੌਤ, ਜਾਣੋਂ ਕਿਸ ਸੂਬੇ 'ਚ ਸ਼ਖ਼ਸ ਨੇ ਤੋੜਿਆ ਦਮ

ਪੰਜਾਬ ਦੀ ਗੱਲ ਕਰੀਏ ਤਾਂ ਸੂਬੇ ‘ਚ ਹੁਣ ਤੱਕ 1 ਵਿਅਕਤੀ ਦੀ ਮੌਤ ਹੋਣ ਦੀ ਪੁਸ਼ਟੀ ਹੋ ਗਈ ਹੈ। ਜਿਸ ਕਾਰਨ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਸੂਬਾ ਸਰਕਾਰ ਨੇ 31 ਮਾਰਚ ਤੱਕ ਪੰਜਾਬ ਅੰਦਰ ਸਿਨੇਮਾ ਘਰ, ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਤੱਕ ਮੁਲਤਵੀ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ।ਇਸ ਤੋਂ ਇਲਾਵਾ ਪੰਜਾਬ ‘ਚ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਦੀ ਆਵਾਜਾਈ 20 ਮਾਰਚ ਰਾਤ ਤੋਂ ਬੰਦ ਹੋ ਜਾਵੇਗੀ।

-PTC News

Related Post