ਭਗਵੰਤ ਮਾਨ ਪੰਜਾਬ ਵਿਰੋਧੀ ਸਰਗਰਮੀਆਂ ਲਈ ਲੋਕਾਂ ਨੂੰ ਦੇਣ ਜਵਾਬ : ਅਕਾਲੀ ਦਲ

By  Ravinder Singh September 8th 2022 06:56 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁੱਛਿਆ ਕਿ ਉਹ ਦੱਸਣ ਕਿ ਉਹ ਆਮ ਆਦਮੀ ਪਾਰਟੀ ਹਰਿਆਣਾ ਦੇ ਇੰਚਾਰਜ ਤੇ ਐਮਪੀ ਸੁਸ਼ੀਲ ਗੁਪਤਾ ਵੱਲੋਂ ਐਸਵਾਈਐਲ ਨਹਿਰ ਦੇ ਪਾਣੀ ਲੈ ਕੇ ਦੇਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਵਾਸਤੇ ਆਪ ਕਿਉਂ ਪ੍ਰਚਾਰ ਕਰ ਰਹੇ ਹਨ ਜਦੋਂ ਕਿ ਗੁਪਤਾ ਨੇ ਕਿਹਾ ਹੈ ਕਿ ਜਿਸ ਦਿਨ ਹਰਿਆਣਾ ਵਿਚ 'ਆਪ' ਸਰਕਾਰ ਬਣ ਗਈ ਤਾਂ ਸੂਬੇ ਵਾਸਤੇ ਐਸਵਾਈਐਲ ਰਾਹੀਂ ਪਾਣੀ ਆਉਣਾ ਸ਼ੁਰੂ ਹੋ ਜਾਵੇਗਾ।

ਭਗਵੰਤ ਮਾਨ ਪੰਜਾਬ ਵਿਰੋਧੀ ਸਰਗਰਮੀਆਂ ਲਈ ਲੋਕਾਂ ਨੂੰ ਦੇਣ ਜਵਾਬ : ਅਕਾਲੀ ਦਲ

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਿਸ ਤਰੀਕੇ ਭਗਵੰਤ ਮਾਨ ਸੁਸ਼ੀਲ ਗੁਪਤਾ ਦੇ ਨਾਲ ਮਿਲ ਕੇ ਆਦਮਪੁਰ ਵਿਚ ਪ੍ਰਚਾਰ ਕਰ ਰਹੇ ਸਨ, ਉਸ ਤੋਂ ਸਪੱਸ਼ਟ ਸੀ ਕਿ ਉਹ 'ਆਪ' ਦੇ ਐਮਪੀ ਵੱਲੋਂ ਦਿੱਤੀ ਗਰੰਟੀ ਨਾਲ ਪੂਰੀ ਤਰ੍ਹਾਂ ਸਹਿਮਤ ਹਨ। ਉਨ੍ਹਾਂ ਕਿਹਾ ਕਿ ਇਹ ਵੀ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਜਾਣਬੁੱਝ ਕੇ ਹਰਿਆਣਾ ਵਿਚ ਵਿਖਾਇਆ ਜਾ ਰਿਹਾ ਹੈ ਤਾਂ ਜੋ ਇਹ ਸਪੱਸ਼ਟ ਸੰਕੇਤ ਮਿਲ ਸਕਣ ਕਿ ਉਹ ਹਰਿਆਣਾ ਦੇ ਲੋਕਾਂ ਨੂੰ 'ਆਪ' ਵੱਲੋਂ ਦਿੱਤੀ ਗਰੰਟੀ ਦੇ ਨਾਲ ਖੜ੍ਹੇ ਹੋਣਗੇ।

ਭਗਵੰਤ ਮਾਨ ਪੰਜਾਬ ਵਿਰੋਧੀ ਸਰਗਰਮੀਆਂ ਲਈ ਲੋਕਾਂ ਨੂੰ ਦੇਣ ਜਵਾਬ : ਅਕਾਲੀ ਦਲਡਾ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਇਹ ਕਾਰਵਾਈ ਪੰਜਾਬੀਆਂ ਨਾਲ ਧ੍ਰੋਹ ਕਮਾਉਣ ਵਰਗੀ ਹੈ ਜਦੋਂ ਕਿ ਪੰਜਾਬੀਆਂ ਨੇ ਉਨ੍ਹਾਂ ਨੂੰ ਵੱਡਾ ਬਹੁਮਤ ਦਿੱਤਾ ਹੈ ਤੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਜਿਹੀਆਂ ਪੰਜਾਬ ਵਿਰੋਧੀ ਗਤੀਵਿਧੀਆਂ ਲਈ ਪੰਜਾਬ ਦੇ ਲੋਕਾਂ ਨੂੰ ਜਵਾਬ ਦੇਣ। ਉਨ੍ਹਾਂ ਕਿਹਾ ਕਿ ਪਹਿਲਾਂ ਜਦੋਂ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ ਸੀ ਕਿ ਹਰਿਆਣਾ ਨੂੰ ਵੀ ਐਸਵਾਈਐਲ ਰਾਹੀਂ ਪਾਣੀ ਮਿਲਣਾ ਚਾਹੀਦਾ ਹੈ ਤਾਂ ਉਦੋਂ ਭਗਵੰਤ ਮਾਨ ਨੇ ਕਿਹਾ ਸੀ ਕਿ ਉਹ ਹਰਿਆਣਾ ਨਾਲ ਮੀਟਿੰਗਾਂ ਕਰਨਗੇ।

ਇਹ ਵੀ ਪੜ੍ਹੋ : ਮੁੱਖ ਮੰਤਰੀ ਫੇਲ੍ਹ ਦਿੱਲੀ ਮਾਡਲ ਦਾ ਖਹਿੜਾ ਛੱਡਣ : ਸੁਖਬੀਰ ਸਿੰਘ ਬਾਦਲ

ਉਨ੍ਹਾਂ ਨੇ ਕਿਹਾ ਕਿ ਹੁਣ ਉਹ 'ਆਪ' ਦੇ ਉਸ ਐਮਪੀ ਨਾਲ ਸਰਗਰਮੀ ਨਾਲ ਪ੍ਰਚਾਰ ਕਰ ਰਹੇ ਹਨ ਜਿਸ ਨੇ 19 ਅਪ੍ਰੈਲ ਨੂੰ ਹਰਿਆਣਾ ਦੇ ਲੋਕਾਂ ਨੂੰ ਇਸ ਸਬੰਧ 'ਚ ਗਰੰਟੀ ਦਿੱਤੀ ਸੀ। ਉਨ੍ਹਾਂ ਨੇ ਕਿਹਾ ਕਿ ਪੰਜਾਬੀ ਕਦੇ ਵੀ ਭਗਵੰਤ ਮਾਨ ਨੂੰ ਇਸ ਗੱਦਾਰੀ ਲਈ ਮੁਆਫ ਨਹੀਂ ਕਰਨਗੇ। ਡਾ. ਚੀਮਾ ਨੇ ਜ਼ੋਰ ਦੇ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਟੈਂਡ ਮੁੜ ਦੁਹਰਾਇਆ ਕਿ ਅਕਾਲੀ ਦਲ ਕਦੇ ਵੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਦਰਿਆਈ ਪਾਣੀ ਹਰਿਆਣਾ ਨੂੰ ਦੇਣ ਦੀ ਰਚੀ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦੇਵੇਗਾ। ਉਨ੍ਹਾਂ ਕਿਹਾ ਕਿ ਅਸੀਂ ਇਸ ਸਾਜ਼ਿਸ਼ ਨੁੰ ਅਸਫਲ ਬਣਾਉਣ ਵਾਸਤੇ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਾਂ।

-PTC News

 

Related Post