ਭਗਵੰਤ ਮਾਨ ਨੇ ਰਾਜਪਾਲ ਨੂੰ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ

By  Jasmeet Singh March 12th 2022 11:15 AM -- Updated: March 12th 2022 11:48 AM

ਚੰਡੀਗੜ੍ਹ, 11 ਮਾਰਚ: ਪੰਜਾਬ ਦੇ ਲੋਕਾਂ ਵੱਲੋਂ ਮੁੱਖ ਮੰਤਰੀ ਚਿਹਰਾ ਚੁਣੇ ਗਏ ਭਗਵੰਤ ਮਾਨ ਨੇ ਪੂਰੇ ਪੰਜਾਬ ਦੀ ਅਵਾਮ ਨੂੰ ਆਪਣੇ ਸਹੁੰ ਚੁੱਕ ਸਮਾਗਮ 'ਚ ਸੱਦਾ ਦਿੱਤਾ ਹੈ। ਇਸਤੋਂ ਪਹਿਲਾਂ ਅੱਜ ਕਰੀਬ 10.30 ਵੱਜੇ ਉਹ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਮਿਲੇ ਅਤੇ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਦੋ ਤਿਹਾਈ ਬਹੁਮਤ ਨਾਲ ਜਿੱਤ ਤੋਂ ਮਗਰੋਂ ਸੂਬੇ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।

ਇਹ ਵੀ ਪੜ੍ਹੋ: ਦੋ ਸਾਲ ਬਾਅਦ ਮਾਂ ਹੀਰਾਬੇਨ ਨੂੰ ਮਿਲੇ PM ਮੋਦੀ, ਪੈਰ ਛੂਹ ਕੇ ਲਿਆ ਆਸ਼ੀਰਵਾਦ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ 16 ਮਾਰਚ ਨੂੰ ਪੰਜਾਬ ਦੇ ਅਗਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸਤੋਂ ਪਹਿਲਾਂ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਆਪਣੇ ਸਹੁੰ ਚੁੱਕ ਸਮਾਗਮ ਵਿਚ ਖੁੱਲ੍ਹ ਸੱਦਾ ਦਿੱਤਾ। ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਮਾਨ ਨੇ ਦੱਸਿਆ ਕਿ ਸਹੁੰ ਚੁੱਕ ਸਮਾਗਮ ਰਾਜ ਭਵਨ ਵਿੱਚ ਨਹੀਂ ਸਗੋਂ ਨਵਾਂਸ਼ਹਿਰ ਜ਼ਿਲ੍ਹੇ ਦੇ ਖਟਕੜਕਲਾਂ ਵਿੱਚ ਦੁਪਹਿਰ 12.30 ਵਜੇ ਹੋਵੇਗਾ, ਜੋ ਆਜ਼ਾਦੀ ਘੁਲਾਟੀਏ ਭਗਤ ਸਿੰਘ ਦਾ ਜੱਦੀ ਪਿੰਡ ਹੈ। ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਵੀ ਸਹੁੰ ਚੁੱਕ ਸਮਾਗਮ ਲਈ ਸੱਦਾ ਦਿੱਤਾ ਹੈ। ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਜਿੱਤ ਨੂੰ ਲੈ ਕੇ ਮਾਨ ਅਤੇ ਕੇਜਰੀਵਾਲ 13 ਮਾਰਚ ਨੂੰ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕਰਨਗੇ। ਇਹ ਵੀ ਪੜ੍ਹੋ: ਭਗਵੰਤ ਮਾਨ ਬਣੇ ਵਿਧਾਇਕ ਦਲ ਦੇ ਨੇਤਾ ਆਮ ਆਦਮੀ ਪਾਰਟੀ ਨੇ ਪੰਜਾਬ ਚੋਣਾਂ ਵਿੱਚ 92 ਸੀਟਾਂ ਲੈ ਕੇ ਆਪਣੇ ਜ਼ਿਆਦਾਤਰ ਵਿਰੋਧੀਆਂ ਨੂੰ ਹਰਾ ਕੇ ਹੂੰਜਾ ਫੇਰ ਜਿੱਤ ਦਰਜ ਕੀਤੀ ਹੈ। 117 ਮੈਂਬਰੀ ਵਿਧਾਨ ਸਭਾ ਵਿੱਚ ਕਾਂਗਰਸ ਨੇ 18 ਸੀਟਾਂ ਜਿੱਤੀਆਂ ਹਨ। -PTC News

Related Post