ਅੱਜ ਪੰਜਾਬ ਦੇ ਰਾਜਪਾਲ ਨੂੰ ਮਿਲਣਗੇ ਭਗਵੰਤ ਮਾਨ, ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ

By  Jasmeet Singh March 12th 2022 09:44 AM -- Updated: March 12th 2022 11:08 AM

ਚੰਡੀਗੜ੍ਹ, 11 ਮਾਰਚ: ਪੰਜਾਬ ਦੇ ਲੋਕਾਂ ਵੱਲੋਂ ਚੁਣੇ ਹੋਏ ਭਗਵੰਤ ਮਾਨ ਅੱਜ ਸਵੇਰੇ 10.30 ਵਜੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਮਿਲਣਗੇ ਅਤੇ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਦੋ ਤਿਹਾਈ ਬਹੁਮਤ ਨਾਲ ਜਿੱਤ ਤੋਂ ਬਾਅਦ ਸੂਬੇ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ।

ਇਹ ਵੀ ਪੜ੍ਹੋ: ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ 'ਹਾਈਕਮਾਨ' ਦੇ ਸਿਰ ਭੰਨਿਆ ਭਾਂਡਾ

ਇਸ ਤੋਂ ਪਹਿਲਾਂ ਕੱਲ੍ਹ ਸ਼ਾਮ ਮਾਨ ਨੂੰ ਸੂਬੇ ਵਿੱਚ ‘ਆਪ’ ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ ਸੀ। ਇਸ ਤੋਂ ਤੁਰੰਤ ਬਾਅਦ ਮਾਨ ਨੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ 'ਤੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ ਦੀ ਮੀਟਿੰਗ ਵੀ ਸੱਦੀ।

16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਚੁਣੇ ਗਏ ਮੰਤਰੀਆਂ ਦੀ ਇਹ ਪਹਿਲੀ ਮੀਟਿੰਗ ਸੀ। ਨਵੇਂ ਚੁਣੇ ਗਏ ਵਿਧਾਇਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਹੰਕਾਰ ਨਾ ਕਰਨ ਅਤੇ ਉਨ੍ਹਾਂ ਲੋਕਾਂ ਲਈ ਵੀ ਕੰਮ ਕਰਨ ਜਿਨ੍ਹਾਂ ਨੇ ਵੋਟ ਨਹੀਂ ਪਾਈ।

ਉਨ੍ਹਾਂ ਕਿਹਾ "ਮੈਂ ਤੁਹਾਨੂੰ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਹੰਕਾਰ ਨਾ ਕਰੋ। ਉਨ੍ਹਾਂ ਲਈ ਵੀ ਕੰਮ ਕਰੋ ਜਿਨ੍ਹਾਂ ਨੇ ਤੁਹਾਨੂੰ ਵੋਟ ਨਹੀਂ ਦਿੱਤੀ ਹੈ। ਤੁਸੀਂ ਪੰਜਾਬੀਆਂ ਦੇ ਵਿਧਾਇਕ ਹੋ। ਉਨ੍ਹਾਂ ਨੇ ਸਰਕਾਰ ਚੁਣੀ ਹੈ।"

ਭਗਵੰਤ ਮਾਨ ਨੇ ਵਿਧਾਇਕਾਂ ਨੂੰ ਚੰਡੀਗੜ੍ਹ ਵਿੱਚ ਨਾ ਰਹਿਣ ਅਤੇ ਉਨ੍ਹਾਂ ਖੇਤਰਾਂ ਵਿੱਚ ਕੰਮ ਕਰਨ ਦੀ ਹਦਾਇਤ ਕੀਤੀ ਜਿੱਥੋਂ ਉਹ ਚੁਣੇ ਗਏ ਹਨ।

ਇਹ ਵੀ ਪੜ੍ਹੋ: ਰਾਜਪਾਲ ਵੱਲੋਂ ਪੰਜਾਬ ਮੰਤਰੀ ਮੰਡਲ ਦੀ 15ਵੀਂ ਵਿਧਾਨ ਸਭਾ ਭੰਗ

ਮਾਨ ਨੇ ਕਿਹਾ "ਸਾਨੂੰ ਉਨ੍ਹਾਂ ਸਾਰੀਆਂ ਥਾਵਾਂ ਲਈ ਕੰਮ ਕਰਨਾ ਪਵੇਗਾ ਜਿੱਥੇ ਅਸੀਂ ਵੋਟਾਂ ਮੰਗਣ ਗਏ ਸੀ। ਸਾਰੇ ਵਿਧਾਇਕਾਂ ਨੂੰ ਉਨ੍ਹਾਂ ਖੇਤਰਾਂ ਵਿੱਚ ਕੰਮ ਕਰਨਾ ਚਾਹੀਦਾ ਹੈ ਜਿੱਥੋਂ ਉਹ ਚੁਣੇ ਗਏ ਹਨ, ਨਾ ਕਿ ਚੰਡੀਗੜ੍ਹ ਵਿੱਚ ਹੀ ਰਹਿਣ।"

-PTC News

Related Post