ਭਗਵੰਤ ਮਾਨ ਦੀ ਮੁੱਖ ਮੰਤਰੀ ਪੰਜਾਬ ਨੂੰ ਖੁੱਲ੍ਹੀ ਚੁਣੌਤੀ

By  Jasmeet Singh January 24th 2022 10:17 AM -- Updated: January 24th 2022 10:22 AM

ਸੰਗਰੂਰ: ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਧੂਰੀ ਤੋਂ ਉਨ੍ਹਾਂ ਵਿਰੁੱਧ ਚੋਣ ਲੜਨ ਦੀ ਚੁਣੌਤੀ ਦਿੱਤੀ ਹੈ। 'ਆਪ' ਆਗੂ ਦਾ ਇਹ ਬਿਆਨ ਚੰਨੀ ਵੱਲੋਂ ਚਮਕੌਰ ਸਾਹਿਬ ਤੋਂ ਚੋਣ ਲੜਨ ਦੀ ਚੁਣੌਤੀ ਤੋਂ ਬਾਅਦ ਆਇਆ ਹੈ। ਇਹ ਵੀ ਪੜ੍ਹੋ: ਸਿਮਰਜੀਤ ਸਿੰਘ ਬੈਂਸ ਅਤੇ ਭਾਰਤ ਭੂਸ਼ਨ ਆਸ਼ੂ 'ਤੇ ਭੜਕੇ ਹਰੀਸ਼ ਰਾਏ ਟਾਂਡਾ ਧੂਰੀ ਵਿੱਚ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਮਾਨ ਨੇ ਕਿਹਾ, "ਮੈਨੂੰ ਬਹੁਤ ਪਿਆਰ ਮਿਲ ਰਿਹਾ ਹੈ। ਜਦੋਂ ਵੀ ਮੈਂ ਧੂਰੀ ਆਇਆ ਹਾਂ, ਮੈਨੂੰ ਹਮੇਸ਼ਾ ਪਿਆਰ ਮਿਲਿਆ ਹੈ। ਜਦੋਂ ਵੀ ਮੈਂ ਇੱਥੇ ਆਇਆ ਹਾਂ, ਧੂਰੀ ਦੇ ਲੋਕਾਂ ਨੇ ਹਮੇਸ਼ਾ ਮੈਨੂੰ ਦਿੱਤੇ ਪਿਆਰ ਦਾ ਆਪਣਾ ਹੀ ਰਿਕਾਰਡ ਤੋੜਿਆ ਹੈ।" ਆਪ ਆਗੂ ਦਾ ਨੇ ਕਿਹਾ, "ਕੱਲ੍ਹ ਚਰਨਜੀਤ ਸਿੰਘ ਚੰਨੀ ਨੇ ਮੈਨੂੰ ਚਮਕੌਰ ਸਾਹਿਬ ਤੋਂ ਚੋਣ ਲੜਨ ਦੀ ਚੁਣੌਤੀ ਦਿੱਤੀ। ਇਹ ਰਾਖਵੀਂ ਸੀਟ ਹੈ, ਇਸ ਲਈ ਮੈਂ ਉਥੋਂ ਨਹੀਂ ਲੜ ਸਕਦਾ। ਇਸ ਲਈ ਮੈਂ ਕਿਹਾ ਕਿ ਜੇਕਰ ਤੁਹਾਡੇ ਵਿੱਚ ਮੇਰੇ ਵਿਰੁੱਧ ਲੜਨ ਦਾ ਇੰਨਾ ਹੀ ਜਨੂੰਨ ਹੈ ਤਾਂ ਤੁਸੀਂ ਧੂਰੀ ਆ ਜਾਓ।" ਦਿੱਲੀ ਦੇ ਮੰਤਰੀ ਸਤੇਂਦਰ ਜੈਨ ਦੀ ਗ੍ਰਿਫਤਾਰੀ ਦੇ ਡਰ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ, "ਇਸ ਤੋਂ ਪਹਿਲਾਂ ਵੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ 'ਤੇ ਐਨਫੋਰਸਮੈਂਟ ਡਾਇਰੈਕਟੋਰੇਟ, ਕੇਂਦਰੀ ਜਾਂਚ ਬਿਊਰੋ ਨੇ ਛਾਪੇਮਾਰੀ ਕੀਤੀ ਸੀ ਪਰ ਕੁਝ ਵੀ ਨਹੀਂ ਮਿਲਿਆ ਸੀ।" ਇਹ ਵੀ ਪੜ੍ਹੋ: ਬਾਬਾ ਅਮਰੀਕ ਸਿੰਘ ਨਿੱਕੇ ਘੁੰਮਣ ਵਾਲੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਮਾਨ ਨੇ ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਲਈ ਘਰ-ਘਰ ਪ੍ਰਚਾਰ ਕਰਦਿਆਂ ਧੂਰੀ ਦਾ ਦੌਰਾ ਵੀ ਕੀਤਾ। ਪੰਜਾਬ ਵਿੱਚ ਵਿਧਾਨ ਸਭਾ ਦੇ 117 ਮੈਂਬਰਾਂ ਦੀ ਚੋਣ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। - PTC News

Related Post