ਭਾਈ ਬਲਦੇਵ ਸਿੰਘ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਬਣੇ

By  Ravinder Singh September 16th 2022 08:49 PM

ਪਟਨਾ : ਭਾਈ ਬਲਦੇਵ ਸਿੰਘ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਕਾਰਜਕਾਰੀ ਜਥੇਦਰ ਨਿਯੁਕਤ ਕੀਤਾ ਗਿਆ ਹੈ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਅਹੁਦੇਦਾਰਾਂ ਤੇ ਸੰਗਤ ਪਟਨਾ ਸਾਹਿਬ ਨੇ ਅੱਜ ਮੀਟਿੰਗ ਦੌਰਾਨ ਭਾਈ ਬਲਦੇਵ ਸਿੰਘ ਵਧੀਕ ਹੈਡ ਗ੍ਰੰਥੀ ਨੂੰ ਉਨ੍ਹਾਂ ਦੀ ਪਿਛਲੀ 38 ਸਾਲ ਦੀ ਸੇਵਾ ਨੂੰ ਵੇਖਦੇ ਹੋਏ ਕਾਰਜਾਕਾਰੀ ਜਥੇਦਾਰ ਬਣਾਇਆ। ਭਾਈ ਬਲਦੇਵ ਸਿੰਘ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਬਣੇਇਸ ਦਾ ਐਲਾਨ ਇੰਦਰਜੀਤ ਸਿੰਘ ਜਨਰਲ ਸਕੱਤਰ ਨੇ ਕੀਤਾ। ਇਸ ਦੌਰਾਨ ਸਿੰਘ ਸਾਹਿਬਾਨ ਪੰਜ ਪਿਆਰੇ ਵੀ ਦਰਬਾਰ ਸਾਹਿਬ ਵਿਚ ਮੌਜੂਦ ਸਨ। ਦਰਬਾਰ ਸਾਹਿਬ ਵਿਚ ਵੱਡੀ ਗਿਣਤੀ ਵਿਚ ਸੰਗਤ ਵੀ ਮੌਜੂਦ ਸੀ ਜਿਸ ਨੇ ਇਸ ਫ਼ੈਸਲੇ ਦਾ ਨਿੱਘਾ ਸਵਾਗਤ ਕੀਤਾ। ਇਹ ਵੀ ਪੜ੍ਹੋ : ਸ਼ੂਗਰ ਮਿੱਲ ਫਗਵਾੜਾ ਦੀ ਸਾਰੀ ਚੱਲ ਤੇ ਅਚੱਲ ਜਾਇਦਾਦ ਕੁਲੈਕਟਰ ਕਪੂਰਥਲਾ ਦੇ ਹੱਕ 'ਚ ਅਟੈਚਕਾਬਿਲੇਗੌਰ ਹੈ ਸ਼ਨਿੱਚਰਵਾਰ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦਾ ਦੇਹਾਂਤ ਹੋ ਗਿਆ ਸੀ। ਘਰ ਵਿਚ ਹੀ ਉਨ੍ਹਾਂ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਸੀ। ਅਵਤਾਰ ਸਿੰਘ ਹਿੱਤ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ਵਿਚੋਂ ਇਕ ਸਨ। -PTC News  

Related Post