ਰਾਜੋਆਣਾ ਦੀ ਫਾਂਸੀ ਦਾ ਮਾਮਲਾ :ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੇ ਵਫਦ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

By  Shanker Badra July 18th 2018 01:00 PM -- Updated: July 18th 2018 01:22 PM

ਰਾਜੋਆਣਾ ਦੀ ਫਾਂਸੀ ਦਾ ਮਾਮਲਾ :ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੇ ਵਫਦ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ:ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਦਾ ਇੱਕ ਵਫਦ ਅੱਜ ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨ ਲਈ ਪੁੱਜਾ ਹੈ। Bhai Balwant Singh Rajoana case : SAD and SGPC Delegation Rajnath Singh Visitਇਹ ਵਫਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ 'ਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਮਿਲਿਆ ਹੈ।Bhai Balwant Singh Rajoana case : SAD and SGPC Delegation Rajnath Singh Visitਇਸ ਵਫਦ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ,ਸ੍ਰੀ ਅਨੰਦਪੁਰ ਸਾਹਿਬ ਤੋਂ ਬੈਸਟ ਸਾਂਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ,ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ,ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼ਾਮਲ ਸਨ।Bhai Balwant Singh Rajoana case : SAD and SGPC Delegation Rajnath Singh Visitਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ 'ਚ ਫਾਂਸੀ ਦੀ ਸਜ਼ਾ ਕੱਟ ਰਹੇ ਪਟਿਆਲਾ ਜੇਲ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਵਲੋਂ ਬੀਤੇ ਦਿਨੀਂ ਭੁੱਖ ਹੜਤਾਲ ਸ਼ੁਰੂ ਕੀਤੀ ਸੀ।

-PTCNews

Related Post