ਭਾਈ ਲੌਂਗੋਵਾਲ ਨੇ ਗੁਰੁੂ ਘਰਾਂ ਦੇ ਲੰਗਰਾਂ ਤੋਂ ਜੀ.ਐਸ.ਟੀ. ਹਟਾਉਣ ਦੀ ਕੇਂਦਰ ਸਰਕਾਰ ਨੂੰ ਅਪੀਲ ਦੁਹਰਾਈ
Shanker Badra
May 22nd 2018 06:46 PM
ਭਾਈ ਲੌਂਗੋਵਾਲ ਨੇ ਗੁਰੁੂ ਘਰਾਂ ਦੇ ਲੰਗਰਾਂ ਤੋਂ ਜੀ.ਐਸ.ਟੀ. ਹਟਾਉਣ ਦੀ ਕੇਂਦਰ ਸਰਕਾਰ ਨੂੰ ਅਪੀਲ ਦੁਹਰਾਈ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਗੁਰਦੁਆਰਾ ਸਾਹਿਬਾਨ ਦੇ ਲੰਗਰਾਂ ’ਤੇ ਲਗਾਇਆ ਜਾ ਰਿਹਾ ਜੀ.ਐਸ.ਟੀ. ਤੁਰੰਤ ਮੁਆਫ਼ ਹੋਣਾ ਚਾਹੀਦਾ ਹੈ ਅਤੇ ਇਸ ਸਬੰਧੀ ਕੇਂਦਰ ਸਰਕਾਰ ਨੂੰ ਆਪਣੀ ਅੜੀ ਛੱਡ ਦੇਣੀ ਚਾਹੀਦੀ ਹੈ।ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਸਬੰਧੀ ਕਈ ਵਾਰ ਕੇਂਦਰ ਸਰਕਾਰ ਨੂੰ ਪੱਤਰ ਲਿਖੇ ਜਾ ਚੁੱਕੇ ਹਨ ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਇਸ ਮਸਲੇ ਦਾ ਕੋਈ ਹੱਲ ਨਹੀਂ ਕੱਢਿਆ ਗਿਆ।