ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ

By  Shanker Badra October 14th 2019 05:26 PM

ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ।

Bhai Gobind Singh Longowal And Giani Harpreet Singh Parkash Purb congregation ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਵਸਾਇਆ ਅੰਮ੍ਰਿਤਸਰ ਸ਼ਹਿਰ ਅੱਜ ਪੂਰੀ ਦੁਨੀਆਂ ਲਈ ਖਿੱਚ ਦਾ ਕੇਂਦਰ ਹੈ, ਕਿਉਂਕਿ ਇਥੇ ਸਥਿਤ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸੋਭਾ ਲਾਸਾਨੀ ਹੈ।

Bhai Gobind Singh Longowal And Giani Harpreet Singh Parkash Purb congregation ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਮਨੁੱਖਤਾ ਨੂੰ ਅਗਵਾਈ ਦੇਣ ਵਾਲਾ ਹੈ। ਉਨ੍ਹਾਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਕਰਦਿਆਂ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਰਹਿਣ ਲਈ ਕਿਹਾ ਹੈ।

-PTCNews

Related Post