ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤ ਨੂੰ ਘਰਾਂ ਵਿਚ ਰਹਿ ਕੇ ਹੀ ਗੁਰਬਾਣੀ ਪਾਠ ਅਤੇ ਅਰਦਾਸ ਕਰਨ ਦੀ ਕੀਤੀ ਅਪੀਲ
Shanker Badra
May 25th 2020 06:18 PM
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤ ਨੂੰ ਘਰਾਂ ਵਿਚ ਰਹਿ ਕੇ ਹੀ ਗੁਰਬਾਣੀ ਪਾਠ ਅਤੇ ਅਰਦਾਸ ਕਰਨ ਦੀ ਕੀਤੀ ਅਪੀਲ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤ ਨੂੰ ਘਰਾਂ ਵਿਚ ਰਹਿ ਕੇ ਹੀ ਗੁਰਬਾਣੀ ਪਾਠ ਅਤੇ ਅਰਦਾਸ ਕਰਨ ਦੀ ਅਪੀਲ ਕੀਤੀ ਹੈ। ਦੱਸਣਯੋਗ ਹੈ ਕਿ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਭਲਕੇ 26 ਮਈ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਅਜੇ ਤੱਕ ਸਰਕਾਰਾਂ ਅਤੇ ਪ੍ਰਸ਼ਾਸਨ ਵੱਲੋਂ ਪੂਰੀ ਤਰ੍ਹਾਂ ਢਿੱਲ ਨਹੀਂ ਦਿੱਤੀ ਗਈ, ਜਿਸ ਦੇ ਚੱਲਦਿਆਂ ਸੰਗਤਾਂ ਆਪੋ-ਆਪਣੇ ਪਰਿਵਾਰਾਂ ਵਿਚ ਹੀ ਪੰਚਮ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ।