SGPC ਦੇ ਮੈਂਬਰਾਂ ਤੇ ਅਧਿਕਾਰੀਆਂ ਖਿਲਾਫ਼ ਕਰਾਸ ਕੇਸ ਦਰਜ ਕਰਨ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਨਿੰਦਾ

By  Shanker Badra October 28th 2020 05:31 PM

SGPC ਦੇ ਮੈਂਬਰਾਂ ਤੇ ਅਧਿਕਾਰੀਆਂ ਖਿਲਾਫ਼ ਕਰਾਸ ਕੇਸ ਦਰਜ ਕਰਨ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਨਿੰਦਾ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਿਛਲੇ ਦਿਨੀਂ ਧਰਨਾਕਾਰੀਆਂ ਵੱਲੋਂ ਕੀਤੀ ਗਈ ਹਿੰਸਕ ਕਾਰਵਾਈ ਦੇ ਮਾਮਲੇ ਵਿਚ ਪੁਲਿਸ ਦੁਆਰਾ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ’ਤੇ ਕਰਾਸ ਕੇਸ ਦਰਜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਇਸ ਤੋਂ ਪੰਜਾਬ ਸਰਕਾਰ ਦੀ ਇਹ ਮਨਸ਼ਾ ਸਾਫ਼ ਹੁੰਦੀ ਹੈ ਕਿ ਉਹ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਨੂੰ ਜਾਣਬੁਝ ਕੇ ਢਾਹ ਲਗਾਉਣਾ ਚਾਹੁੰਦੀ ਹੈ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਿਰੁੱਧ ਕੇਸ ਦਰਜ ਕਰਨਾ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ, ਕਿਉਂਕਿ ਧਰਨਾਕਾਰੀਆਂ ਨੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਾਹਮਣੇ ਕਈ ਦਿਨਾਂ ਤੋਂ ਧਰਨਾ ਲਗਾਇਆ ਹੋਇਆ ਸੀ ਅਤੇ ਇਸ ਦੌਰਾਨ ਉਹ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਮੁਲਾਜ਼ਮਾਂ ਵਿਰੁੱਧ ਇਤਰਾਜ਼ਯੋਗ ਸ਼ਬਦਾਵਲੀ ਵਰਤ ਰਹੇ ਸਨ।

Bhai Gobind Singh Longowal condemns cross case registration against SGPC members and officials SGPC ਦੇ ਮੈਂਬਰਾਂ ਤੇ ਅਧਿਕਾਰੀਆਂ ਖਿਲਾਫ਼ ਕਰਾਸ ਕੇਸ ਦਰਜ ਕਰਨ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਨਿੰਦਾ

ਇਸ ਦੌਰਾਨ ਉਨ੍ਹਾਂ ਨੇ ਕਈ ਵਾਰ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਮੁੱਖ ਗੇਟ ਨੂੰ ਤਾਲਾ ਲਗਾਇਆ ਅਤੇ ਕਈ ਵਾਰ ਸ੍ਰੀ ਦਰਬਾਰ ਸਾਹਿਬ ਦੀ ਪਾਵਨ ਮਰਯਾਦਾ ਦਾ ਉਲੰਘਣ ਕੀਤਾ। ਲੰਘੀ 24 ਅਕਤੂਬਰ ਨੂੰ ਵੀ ਧਰਨਾਕਾਰੀਆਂ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਗੇਟ ਨੂੰ ਤਾਲਾ ਲਗਾ ਕੇ ਦੁਪਹਿਰ ਸਮੇਂ ਲੰਗਰ ਛਕਣ ਲਈ ਜਾ ਰਹੇ ਮੁਲਾਜ਼ਮਾਂ ਨੂੰ ਰੋਕਿਆ ਤੇ ਫਿਰ ਉਨ੍ਹਾਂ ’ਤੇ ਕਿਰਪਾਨਾਂ ਨਾਲ ਹਮਲਾ ਕੀਤਾ ਅਤੇ ਇਸ ਵਿਚ ਅੱਧੀ ਦਰਜਨ ਮੁਲਾਜ਼ਮਾਂ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕੀਤਾ।

Bhai Gobind Singh Longowal condemns cross case registration against SGPC members and officials SGPC ਦੇ ਮੈਂਬਰਾਂ ਤੇ ਅਧਿਕਾਰੀਆਂ ਖਿਲਾਫ਼ ਕਰਾਸ ਕੇਸ ਦਰਜ ਕਰਨ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਨਿੰਦਾ

ਇਸ ਸਭ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਖਿਲਾਫ਼ ਕਰਾਸ ਕੇਸ ਦਰਜ ਕਰ ਦੇਣਾ ਸਿੱਖ ਸੰਸਥਾ ਪ੍ਰਤੀ ਵਿਰੋਧੀ ਭਾਵਨਾ ਨੂੰ ਪ੍ਰਗਟ ਕਰਨ ਵਾਲੀ ਕਾਰਵਾਈ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਇਕ ਪਾਸੇ ਧਰਨਾਕਾਰੀਆਂ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਹਮਲਾ ਕਰਨਾ ਅਤੇ ਦੂਸਰੇ ਪਾਸੇ ਉਲਟਾ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ’ਤੇ ਹੀ ਕਰਾਸ ਕੇਸ ਬਣਾ ਦੇਣਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Bhai Gobind Singh Longowal condemns cross case registration against SGPC members and officials SGPC ਦੇ ਮੈਂਬਰਾਂ ਤੇ ਅਧਿਕਾਰੀਆਂ ਖਿਲਾਫ਼ ਕਰਾਸ ਕੇਸ ਦਰਜ ਕਰਨ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਨਿੰਦਾ

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਵੱਲੋਂ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਪੰਜਾਬ ਨੂੰ ਪੱਤਰ ਲਿਖਿਆ ਗਿਆ ਹੈ। ਪੱਤਰ ਰਾਹੀਂ ਮੰਗ ਕੀਤੀ ਗਈ ਹੈ ਕਿ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਖਿਲਾਫ ਕੀਤਾ ਗਿਆ ਕਰਾਸ ਕੇਸ ਤੁਰੰਤ ਰੱਦ ਕੀਤਾ ਜਾਵੇ ਅਤੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਮਾਣ-ਮਰਯਾਦਾ ਨੂੰ ਢਾਹ ਲਗਾਉਣ ਵਾਲੇ ਧਰਨਾਕਾਰੀਆਂ ਜਿਨ੍ਹਾਂ ਵਿਰੁੱਧ ਸ਼੍ਰੋਮਣੀ ਕਮੇਟੀ ਵੱਲੋਂ ਪਰਚਾ ਦਰਜ ਕਰਵਾਇਆ ਗਿਆ ਹੈ, ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ।

-PTCNews

educare

Related Post